ਓਟਾਵਾ, 27 ਫਰਵਰੀ (ਪੰਜਾਬ ਮੇਲ)- ਖੇਤੀ ਕਾਨੂੰਨਾਂ ਦੇ ਸਮਰਥਨ ਵਿਚ ਤਿਰੰਗਾ ਰੈਲੀ ਕੱਢਣ ‘ਤੇ ਕੈਨੇਡਾ ਵਿਚ ਭਾਰਤੀ ਭਾਈਚਾਰੇ ਦੇ ਕੁਝ ਮੈਂਬਰਾਂ ਨੂੰ ਧਮਕੀਆਂ ਮਿਲਣ ਸੰਬੰਧੀ ਰਿਪੋਰਟਾਂ ‘ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਨ ਸ਼੍ਰੀਵਾਸਤਵ ਨੇ ਆਪਣਾ ਬਿਆਨ ਦਿੱਤਾ। ਉਹਨਾਂ ਨੇ ਕਿਹਾ ਕਿ ਕੈਨੇਡਾ ਵਿਚ ਭਾਰਤੀ ਭਾਈਚਾਰੇ ਦੇ ਕੁਝ ਮੈਂਬਰਾਂ ਨੂੰ ਧਮਕੀਆਂ ਮਿਲਣ ਅਤੇ ਇਸ ਨਾਲ ਸਬੰਧਤ ਰਿਪੋਰਟਾਂ ਸਾਹਮਣੇ ਆਈਆਂ ਹਨ। ਇਹ ਧਮਕੀਆਂ ਕੈਨੇਡਾ ਵਿਚ ਕੁਝ ਤੱਤਾਂ ਵੱਲੋਂ ਆਈਆਂ ਹਨ। ਉਹਨਾਂ ਨੇ ਦੱਸਿਆ ਹੈ ਕਿ ਭਾਰਤੀ ਨਾਗਰਿਕਾਂ ਨੂੰ ਅਜਿਹੀ ਕਿਸੇ ਵੀ ਘਟਨਾ ਦੀ ਰਿਪੋਰਟ ਸਥਾਨਕ ਕੈਨੇਡੀਅਨ ਪੁਲਸ ਨੂੰ ਕਰਨ ਦੀ ਸਲਾਹ ਦਿੱਤੀ ਗਈ ਹੈ। ਨਾਲ ਹੀ ਇਸ ਬਾਰੇ ਵਿਚ ਤੁਰੰਤ ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਅਤੇ ਭਾਰਤੀ ਕੌਂਸਲੇਟ ਨੂੰ ਵੀ ਸੂਚਨਾ ਦੇਣ ਲਈ ਕਿਹਾ ਗਿਆ ਹੈ।