PUNJABMAILUSA.COM

ਸੁਰੱਖਿਆ ਬਲਾਂ ਵੱਲੋਂ ਹਿਜ਼ਬੁਲ ਮੁਜ਼ਾਹਿਦੀਨ ਦੇ ਦੋ ਅੱਤਵਾਦੀ ਢੇਰ; ਤੀਜੇ ਨੇ ਕੀਤਾ ਆਤਮ ਸਮਰਪਣ

ਸੁਰੱਖਿਆ ਬਲਾਂ ਵੱਲੋਂ ਹਿਜ਼ਬੁਲ ਮੁਜ਼ਾਹਿਦੀਨ ਦੇ ਦੋ ਅੱਤਵਾਦੀ ਢੇਰ; ਤੀਜੇ ਨੇ ਕੀਤਾ ਆਤਮ ਸਮਰਪਣ

ਸੁਰੱਖਿਆ ਬਲਾਂ  ਵੱਲੋਂ ਹਿਜ਼ਬੁਲ ਮੁਜ਼ਾਹਿਦੀਨ ਦੇ ਦੋ ਅੱਤਵਾਦੀ ਢੇਰ; ਤੀਜੇ ਨੇ ਕੀਤਾ ਆਤਮ ਸਮਰਪਣ
September 10
17:50 2017

ਸ੍ਰੀਨਗਰ, 10 ਸਤੰਬਰ (ਪੰਜਾਬ ਮੇਲ)– ਕਸ਼ਮੀਰ ’ਚ ਰਾਤ ਭਰ ਚੱਲੇ ਮੁਕਾਬਲੇ ’ਚ ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜਾਹਿਦੀਨ ਦੇ ਦੋ ਅਤਿਵਾਦੀ ਮਾਰ ਦਿੱਤੇ ਜਦੋਂ ਕਿ ਤੀਜੇ ਨੇ ਸਮਰਪਣ ਕਰ ਦਿੱਤਾ ਹੈ। ਪੁਲੀਸ ਨੇ ਦੱਸਿਆ ਕਿ ਜ਼ਿਲ੍ਹਾ ਸ਼ੋਪੀਆਂ ਦੇ ਬਾਰਬੁਗ ਇਲਾਕੇ ’ਚ ਅਤਿਵਾਦੀ ਦੇ ਲੁਕੇ ਹੋਣ ਬਾਰੇ ਸੂਚਨਾ ਮਿਲਣ ਬਾਅਦ ਕੱਲ੍ਹ ਸ਼ਾਮ ਇਹ ਮੁਕਾਬਲਾ ਸ਼ੁਰੂ ਹੋਇਆ ਸੀ, ਜੋ ਅੱਜ ਸਵੇਰ ਤਕ ਜਾਰੀ ਰਿਹਾ। ਪੁਲੀਸ ਦੇ ਤਰਜਮਾਨ ਨੇ ਦੱਸਿਆ, ‘ਇਸ ਮੁਕਾਬਲੇ ’ਚ ਦੋ ਅਤਿਵਾਦੀ ਮਾਰੇ ਗਏ ਹਨ, ਜਿਨ੍ਹਾਂ ਦੀ ਪਛਾਣ ਅਲਤਾਫ ਅਹਿਮਦ ਰਾਠੇੜ ਅਤੇ ਤਾਰਿਕ ਅਹਿਮਦ ਬੱਟ ਵਜੋਂ ਹੋਈ ਹੈ। ਸੁਰੱਖਿਆ ਬਲਾਂ ਅੱਗੇ ਸਮਰਪਣ ਕਰਨ ਵਾਲੇ ਅਤਿਵਾਦੀ ਦੀ ਪਛਾਣ ਆਦਿਲ ਹੁਸੈਨ ਡਾਰ ਵਜੋਂ ਹੋਈ ਹੈ। ਪਿਛਲੇ ਸਾਲਾਂ ਦੌਰਾਨ ਕਿਸੇ ਮੁਕਾਬਲੇ ਦੌਰਾਨ ਜ਼ਿੰਦਾ ਫੜਿਆ ਗਿਆ ਡਾਰ ਪਹਿਲਾ ਅਤਿਵਾਦੀ ਹੈ। ਡਾਰ ਹਿਜ਼ਬੁਲ ਮੁਜਾਹਿਦੀਨ ਨਾਲ ਤਕਰੀਬਨ ਚਾਰ ਮਹੀਨੇ ਪਹਿਲਾਂ ਹੀ ਜੁੜਿਆ ਸੀ।’
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਫੇਰੀ ਖ਼ਿਲਾਫ਼ ਵੱਖਵਾਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਕਾਰਨ ਕਸ਼ਮੀਰ ’ਚ ਆਮ ਜਨਜੀਵਨ ਪ੍ਰਭਾਵਿਤ ਹੋਇਆ। ਸ੍ਰੀਨਗਰ ਸ਼ਹਿਰ ਵਿੱਚ ਅੱਜ ਲਗਾਤਾਰ ਦੂਜੇ ਦਿਨ ਅਹਿਤਿਆਤ ਵਜੋਂ ਰੋਕਾਂ ਜਾਰੀ ਰਹੀਆਂ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਆਦਾਤਰ ਜਨਤਕ ਵਾਹਨ ਸੜਕਾਂ ਸੜਕਾਂ ਤੋਂ ਗਾਇਬ ਰਹੇ ਪਰ ਸ਼ਹਿਰ ਦੇ ਸਿਵਲ ਲਾਈਨਜ਼ ਇਲਾਕੇ ’ਚ ਸੜਕਾਂ ’ਤੇ ਕੁੱਝ ਵਾਹਨ ਦੇਖੇ ਜਾ ਸਕਦੇ ਸੀ। ਵੱਖਵਾਦੀ ਆਗੂਆਂ ਸੱਯਦ ਅਲੀ ਗਿਲਾਨੀ, ਮੀਰਵਾਇਜ਼ ਉਮਰ ਫਾਰੂਕ ਤੇ ਮੁਹੰਮਦ ਯਾਸੀਨ ਮਲਿਕ ਵੱਲੋਂ ਦਿੱਤੇ ਹੜਤਾਲ ਦੇ ਸੱਦੇ ਕਾਰਨ ਦੁਕਾਨਾਂ ਤੇ ਵਪਾਰਕ ਅਦਾਰੇ ਬੰਦ ਰਹੇ। ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀਨਗਰ ਦੇ ਛੇ ਥਾਣਿਆਂ ਅਧੀਨ ਇਲਾਕਿਆਂ ਵਿੱਚ ਧਾਰਾ 144 ਤਹਿਤ ਰੋਕਾਂ ਜਾਰੀ ਰਹੀਆਂ। ਸੂਬੇ ’ਚ ਵਿਰੋਧੀ ਧਿਰ ਨੈਸ਼ਨਲ ਕਾਨਫਰੰਸ ਦਾ ਵਫ਼ਦ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਅਗਵਾਈ ਹੇਠ ਅੱਜ ਸ੍ਰੀਨਗਰ ’ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ ਅਤੇ ਸੰਵਿਧਾਨ ਦੀ ਧਾਰਾ 35ਏ ਤਹਿਤ ਜੰਮੂ ਕਸ਼ਮੀਰ ਨੂੰ ਮਿਲੇ ਵਿਸ਼ੇਸ਼ ਦਰਜੇ ਦੀ ਰੱਖਿਆ ਬਾਰੇ ਕੇਂਦਰ ਦੀ ਅਸਪੱਸ਼ਟ ਪਹੁੰਚ ’ਤੇ ਚਿੰੰਤਾ ਪ੍ਰਗਟਾਈ। ਰਾਜਨਾਥ ਸਿੰਘ ਨਾਲ ਬੈਠਕ ਬਾਅਦ ਨੈਸ਼ਨਲ ਕਾਨਫਰੰਸ ਦੇ ਤਰਜਮਾਨ ਨੇ ਦੱਸਿਆ, ‘ਸੂਬੇ ਦੇ ਵਿਸ਼ੇਸ਼ ਦਰਜੇ ਦੇ ਰਾਜਸੀ, ਇਤਿਹਾਸਕ ਤੇ ਸੰਵਿਧਾਨਕ ਸੰਦਰਭ ਨੂੰ ਉਭਾਰਦਿਆਂ ਉਮਰ ਅਬਦੁੱਲਾ ਨੇ ਸੁਪਰੀਮ ਕੋਰਟ ’ਚ ਧਾਰਾ 35ਏ ਤਹਿਤ ਸੂਬੇ ਦੇ ਵਿਸ਼ੇਸ਼ ਦਰਜੇ ਦੀ ਰੱਖਿਆ ਬਾਰੇ ਕੇਂਦਰ ਦੀ ਅਸਪੱਸ਼ਟ ਪਹੁੰਚ ਉਤੇ ਚਿੰਤਾ ਤੇ ਨਿਰਾਸ਼ਾ ਜ਼ਾਹਿਰ ਕੀਤੀ। ਉਮਰ ਨੇ ਵਾਦੀ ’ਚ ਬਦਤਰ ਹੋਏ ਹਾਲਾਤ ਦਾ ਮਸਲਾ ਵੀ ਉਭਾਰਿਆ। ਉਨ੍ਹਾਂ ਨੇ ਸਿਆਸੀ ਮੁੱਦੇ ਦੇ ਹੱਲ ਲਈ ਕੇਵਲ ਫ਼ੌਜ ਉਤੇ ਧਿਆਨ ਕੇਂਦਰਿਤ ਕੀਤੇ ਜਾਣ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਕੇਂਦਰ ਸਰਕਾਰ ਨੂੰ ਹਾਸ਼ੀਏ ’ਤੇ ਧੱਕੇ ਵਾਦੀ ਦੇ ਨੌਜਵਾਨਾਂ ਤਕ ਪਹੁੰਚ ਕਰਨ ਲਈ ਕਿਹਾ।’
ਅਨੰਤਨਾਗ ’ਚ ਸੀਆਰਪੀਐਫ ਦੇ ਸੈਨਿਕ ਸੰਮੇਲਨ ਦੌਰਾਨ ਰਾਜਨਾਥ ਸਿੰਘ ਨੇ ਦੱਸਿਆ ਕਿ ਜੰਮੂ ਕਸ਼ਮੀਰ ’ਚ ਤਾਇਨਾਤ ਸੀਆਰਪੀਐਫ ਦੇ ਜਵਾਨਾਂ ਲਈ ਇਕ ਤੋਂ ਦੂਜੀ ਥਾਂ ਜਾਣ ਲਈ ਹੈਲੀਕਾਪਟਰ ਸੇਵਾ ਮੁਹੱਈਆ ਕਰਾਉਣ ਬਾਰੇ ਕੇਂਦਰ ਸਰਕਾਰ ਵਿਚਾਰ ਕਰੇਗੀ। ਉਨ੍ਹਾਂ ਦੱਸਿਆ ਕਿ ਡਿਊਟੀ ਦੌਰਾਨ ਫ਼ੌਤ ਹੋਣ ਵਾਲੇ ਕੇਂਦਰੀ ਹਥਿਆਰਬੰਦ ਪੁਲੀਸ ਫੋਰਸਿਜ਼ (ਸੀਏਪੀਐਫ) ਦੇ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਇਕ ਕਰੋੜ ਤਕ ਵਧਾਉਣ ਬਾਰੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੇ ਪਰਿਵਾਰਾਂ ਦੇ ਸਮਰਥਨ ਲਈ ਸਰਕਾਰ ਵੱਲੋਂ ‘ਭਾਰਤ ਕੇ ਵੀਰ’ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਹੈ।
ਅਨੰਤਨਾਗ ਜ਼ਿਲ੍ਹੇ ’ਚ ਪੁਲੀਸ ਮੁਲਾਜ਼ਮਾਂ ਨਾਲ ਗੱਲਬਾਤ ਦੌਰਾਨ ਗ੍ਰਹਿ ਮੰਤਰੀ ਨੇ ਦੱਸਿਆ ਕਿ ਜੰਮੂ ਕਸ਼ਮੀਰ ਪੁਲੀਸ ਲਈ ਬੁਲੇਟ-ਪਰੂਫ ਵਾਹਨ ਖਰੀਦਣ ਵਾਸਤੇ ਕੇਂਦਰ ਵੱਲੋਂ ਫੰਡ ਰੱਖੇ ਗਏ ਹਨ। ਵਾਦੀ ਦੇ ‘ਬੇਹੱਦ ਚੁਣੌਤੀਪੂਰਨ ਹਾਲਾਤਾਂ’ ਵਿੱਚ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਮੁਲਾਜ਼ਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੱਸਿਆ ਕਿ ਕੇਂਦਰ ਵੱਲੋਂ ਪੁਲੀਸ ਮੁਲਾਜ਼ਮਾਂ ਲਈ ਟਰੌਮਾ ਸੈਂਟਰ ਖੋਲ੍ਹਣ ਲਈ ਫੰਡ ਮਨਜ਼ੂਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਹਾਲ ਹੀ ਵਿੱਚ ਅਤਿਵਾਦੀ ਹਮਲੇ ਵਿੱਚ ਮਾਰੇ ਗਏ ਏਐਸਆਈ ਅਬਦੁਲ ਰਸ਼ੀਦ ਤੇ ਕਾਂਸਟੇਬਲ ਇਮਤਿਆਜ਼ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਜੰਮੂ ਕਸ਼ਮੀਰ ਭਾਜਪਾ ਦੇ ਜਨਰਲ ਸਕੱਤਰ ਅਸ਼ੋਕ ਕੌਲ ਨੇ ਕਿਹਾ, ‘ਸੂਬੇ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਸ੍ਰੀ ਰਾਜਨਾਥ ਨਾਲ ਮੁਲਾਕਾਤ ਕਰਕੇ ਆਪਣੇ ਵਿਚਾਰ ਰੱਖਣੇ ਚਾਹੀਦੇ ਹਨ। ਉਨ੍ਹਾਂ ਦੀ ਲੋਕਾਂ ਨਾਲ ਮੀਟਿੰਗ ਕਸ਼ਮੀਰ ’ਚ ਸਮੱਸਿਆਵਾਂ ਦੇ ਹੱਲ ’ਚ ਮਦਦ ਕਰੇਗੀ, ਜੋ ਵੱਡੀ ਪ੍ਰਾਪਤੀ ਹੋਵੇਗੀ।’

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article