PUNJABMAILUSA.COM

ਸੁਸ਼ਮਾ ਨੇ ਅਮਰੀਕੀ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰ ਚੁੱਕਿਆ ਐੱਚ-1ਬੀ ਵੀਜ਼ੇ ਦਾ ਮੁੱਦਾ

ਸੁਸ਼ਮਾ ਨੇ ਅਮਰੀਕੀ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰ ਚੁੱਕਿਆ ਐੱਚ-1ਬੀ ਵੀਜ਼ੇ ਦਾ ਮੁੱਦਾ

ਸੁਸ਼ਮਾ ਨੇ ਅਮਰੀਕੀ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰ ਚੁੱਕਿਆ ਐੱਚ-1ਬੀ ਵੀਜ਼ੇ ਦਾ ਮੁੱਦਾ
September 22
21:43 2017

ਨਿਊਯਾਰਕ, 22 ਸਤੰਬਰ (ਪੰਜਾਬ ਮੇਲ)- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸ਼ੁੱਕਰਵਾਰ ਨੂੰ ਅਮਰੀਕੀ ਵਿਦੇਸ਼ ਮੰਤਰੀ ਰੈਕਸ ਟਿਲਰਸਨ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਵਿਚਾਲੇ ਇਹ ਪਹਿਲੀ ਦੋ-ਪੱਖੀ ਮੁਲਾਕਾਤ ਹੈ। ਇਸ ‘ਚ ਸੁਸ਼ਮਾ ਨੇ ਐੱਚ-1ਬੀ ਵੀਜ਼ਾ ਅਤੇ ਅੱਤਵਾਦ ਦਾ ਮਸਲਾ ਚੁੱਕਿਆ।
ਡੋਨਾਲਡ ਟਰੰਪ ਪ੍ਰਸ਼ਾਸਨ ਇਨ੍ਹੀਂ ਦਿਨੀਂ ਐੱਚ-1ਬੀ ਵੀਜ਼ਾ ਨੀਤੀ ਦੀ ਸਮੀਖਿਆ ਕਰ ਰਿਹਾ ਹੈ, ਕਿਉਂਕਿ ਉਸ ਦਾ ਮੰਨਣਾ ਹੈ ਕਿ ਕੰਪਨੀਆਂ ਇਸ ਵੀਜ਼ਾ ਦਾ ਗਲਤ ਇਸਤੇਮਾਲ ਕਰ ਅਮਰੀਕੀ ਲੋਕਾਂ ਦਾ ਰੁਜ਼ਗਾਰ ਖੋਹ ਰਹੀਆਂ ਹਨ। ਸੰਯੁਕਤ ਰਾਸ਼ਟਰ ਮਹਾਸਭਾ ਦੀ ਬੈਠਕ ਤੋਂ ਬਾਅਦ ਸਵਰਾਜ ਅਤੇ ਟਿਲਰਸਨ ਦੀ ਮੁਲਾਕਾਤ ‘ਚ ਭਾਰਤ -ਅਮਰੀਕਾ ਵਿਚਾਲੇ ਰਾਜਨੀਤਕ ਅਤੇ ਆਰਥਿਕ ਸਾਂਝੇਦਾਰੀ ਮਜ਼ਬੂਤ ਬਣਾਉਣ ‘ਤੇ ਵੀ ਚਰਚਾ ਹੋਈ।
ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਹੀਦਰ ਨਾਰਟ ਨੇ ਦੱਸਿਆ ਕਿ ਅਮਰੀਕੀ ਵਿਦੇਸ਼ ਮੰਤਰੀ ਨੇ ਅਫਗਾਨਿਸਤਾਨ ਅਤੇ ਖੇਤਰ ਦੇ ਵਿਕਾਸ ‘ਚ ਭਾਰਤ ਦੇ ਯੋਗਦਾਨ ਲਈ ਭਾਰਤੀ ਵਿਦੇਸ਼ ਮੰਤਰੀ ਦਾ ਧੰਨਵਾਦ ਕੀਤਾ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਵੀ ਦੱਸਿਆ ਕਿ ਦੋਹਾਂ ਮੰਤਰੀਆਂ ਨੇ ਪਾਕਿਸਤਾਨ, ਅਫਗਾਨਿਸਤਾਨ, ਭਾਰਤ-ਏਸ਼ੀਆ ਪ੍ਰਸ਼ਾਂਤ ਖੇਤਰ ਅਤੇ ਅੱਤਵਾਦ ਦੇ ਮਸਲਿਆਂ ‘ਤੇ ਚਰਚਾ ਕੀਤੀ।
ਦੋਹਾਂ ਪੱਖਾਂ ਨੇ ਵਪਾਰ ਅਤੇ ਨਿਵੇਸ਼ ਵਧਾਉਣ ਸਮੇਤ ਦੋ-ਪੱਖੀ ਸਬੰਧਾਂ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਡੇਫਰਡ ਐਕਸ਼ਨ ਫਾਰ ਚਾਇਲਸਡਹੁੱਡ ਪਾਲਿਸੀ ‘ਤੇ ਵੀ ਚਰਚਾ ਕੀਤੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਮਹੀਨੇ ਮਾਫੀ ਪ੍ਰੋਗਰਾਮ ਨੂੰ ਖਤਮ ਕਰ ਦਿੱਤਾ ਸੀ। ਜਿਸ ਦੇ ਤਹਿਤ ਬੱਚਿਆਂ ਦੇ ਰੂਪ ‘ਚ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਏ ਗਏ ਅਪ੍ਰਵਾਸੀਆਂ ਨੂੰ ਵਰਕ ਪਰਮਿਟ ਪ੍ਰਦਾਨ ਕੀਤਾ ਜਾਂਦਾ ਸੀ। ਇਸ ਕਦਮ ਦਾ ਬਿਨ੍ਹਾਂ ਵੀਜ਼ਾ ਵਾਲੇ ਕਰੀਬ 8 ਲੱਖ ਮਜ਼ਦੂਰਾਂ ‘ਤੇ ਅਸਰ ਪਵੇਗਾ। ਜਿਨ੍ਹਾਂ ‘ਚ ਹਜ਼ਾਰਾਂ ਭਾਰਤੀ ਅਮਰੀਕੀ ਵੀ ਸ਼ਾਮਲ ਹਨ।
ਨਾਰਟ ਮੁਤਾਬਕ ਸਵਰਾਜ ਅਤੇ ਟਿਲਰਸਨ ਨੇ ਹੈਦਰਾਬਾਦ ‘ਚ ਹੋਣ ਵਾਲੇ ਗਲੋਬਲ ਐਂਟਰਪ੍ਰਨਿਯੋਰਸ਼ਿਪ ਕਾਨਫਰੰਸ ‘ਤੇ ਵੀ ਚਰਚਾ ਕੀਤੀ। 28 ਤੋਂ 30 ਨਵੰਬਰ ਤੱਕ ਹੋਣ ਵਾਲੇ ਇਸ ਸੰਮੇਲਨ ਨੂੰ ਭਾਰਤ-ਅਮਰੀਕਾ ਮਿਲ ਕੇ ਆਯੋਜਿਤ ਕਰ ਰਹੇ ਹਨ। ਇਸ ‘ਚ ਅਮਰੀਕੀ ਵਫਦ ਦੀ ਅਗਵਾਈ ਡੋਨਾਲਡ ਟਰੰਪ ਦੀ ਬੇਟੀ ਇਵਾਂਕਾ ਟਰੰਪ ਕਰੇਗੀ।
ਜੂਨ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਗੱਲਬਾਤ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲ ਇਹ ਪਹਿਲੀ ਉੱਚ ਪੱਧਰੀ ਬੈਠਕ ਸੀ। ਇਹ ਬੈਠਕ ਅਮਰੀਕੀ ਰੱਖਿਆ ਮੰਤਰੀ ਜਿਮ ਮੈਟਿਸ ਦੀ ਅਗਲੇ ਹਫਤੇ ਹੋਣ ਵਾਲੀ ਯਾਤਰਾ ਤੋਂ ਪਹਿਲਾਂ ਹੋਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

Read Full Article
    ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

Read Full Article
    ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

Read Full Article
    ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

Read Full Article
    ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

Read Full Article
    ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ

ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ

Read Full Article
    ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

Read Full Article
    ਆਸਮਾਨ ‘ਚ ਫਟਿਆ ਅਮਰੀਕੀ ਜਹਾਜ਼ ਦਾ ਇੰਜਣ, ਇਕ ਯਾਤਰੀ ਦੀ ਮੌਤ

ਆਸਮਾਨ ‘ਚ ਫਟਿਆ ਅਮਰੀਕੀ ਜਹਾਜ਼ ਦਾ ਇੰਜਣ, ਇਕ ਯਾਤਰੀ ਦੀ ਮੌਤ

Read Full Article
    ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

Read Full Article
    ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

Read Full Article
    ਇੰਡੀਆਨਾਪੋਲਿਸ ਦੇ ਗੁਰਦੁਆਰਾ ਵਿਖੇ ਵਿਸਾਖੀ ਦਿਹਾੜੇ ‘ਤੇ ਦੋ ਧੜੇ ਹੋਏ ਗੁੱਥਮ-ਗੁੱਥਾ

ਇੰਡੀਆਨਾਪੋਲਿਸ ਦੇ ਗੁਰਦੁਆਰਾ ਵਿਖੇ ਵਿਸਾਖੀ ਦਿਹਾੜੇ ‘ਤੇ ਦੋ ਧੜੇ ਹੋਏ ਗੁੱਥਮ-ਗੁੱਥਾ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ ਨੇ ਅਮਰੀਕਾ ‘ਚ ਵੱਡੇ ਪੱਧਰ ‘ਤੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਮਨਾਉਣ ‘ਤੇ ਖੁਸ਼ੀ ਪ੍ਰਗਟ ਕੀਤੀ

ਏ.ਜੀ.ਪੀ.ਸੀ. ਤੇ ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ ਨੇ ਅਮਰੀਕਾ ‘ਚ ਵੱਡੇ ਪੱਧਰ ‘ਤੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਮਨਾਉਣ ‘ਤੇ ਖੁਸ਼ੀ ਪ੍ਰਗਟ ਕੀਤੀ

Read Full Article
    ਕੈਲੀਫੋਰਨੀਆ ਦੇ ਸ਼ਹਿਰ ਸੈਲਮਾ ਵਿਖੇ 24ਵੇਂ ਸਾਲਾਨਾ ਨਗਰ ਕੀਰਤਨ ਨੇ ਸਿਰਜਿਆ ਖਾਲਸਾਈ ਰੰਗ

ਕੈਲੀਫੋਰਨੀਆ ਦੇ ਸ਼ਹਿਰ ਸੈਲਮਾ ਵਿਖੇ 24ਵੇਂ ਸਾਲਾਨਾ ਨਗਰ ਕੀਰਤਨ ਨੇ ਸਿਰਜਿਆ ਖਾਲਸਾਈ ਰੰਗ

Read Full Article
    ਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ

ਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ

Read Full Article