PUNJABMAILUSA.COM

ਸੁਸ਼ਮਾ ਵੱਲੋਂ ਪਾਕਿਸਤਾਨ ਨੂੰ ਠੋਕਵਾਂ ਜਵਾਬ, ਕਿਹਾ ਪਹਿਲਾਂ ਆਪਣੇ ਗਿਰੇਬਾਨ ਵਿੱਚ ਝਾਤੀ ਮਾਰੇ

ਸੁਸ਼ਮਾ ਵੱਲੋਂ ਪਾਕਿਸਤਾਨ ਨੂੰ ਠੋਕਵਾਂ ਜਵਾਬ, ਕਿਹਾ ਪਹਿਲਾਂ ਆਪਣੇ ਗਿਰੇਬਾਨ ਵਿੱਚ ਝਾਤੀ ਮਾਰੇ

ਸੁਸ਼ਮਾ ਵੱਲੋਂ ਪਾਕਿਸਤਾਨ ਨੂੰ ਠੋਕਵਾਂ ਜਵਾਬ, ਕਿਹਾ ਪਹਿਲਾਂ ਆਪਣੇ ਗਿਰੇਬਾਨ ਵਿੱਚ ਝਾਤੀ ਮਾਰੇ
September 26
21:12 2016

India's Minister of External Affairs Sushma Swaraj addresses the United Nations General Assembly in New York
ਸੰਯੁਕਤ ਰਾਸ਼ਟਰ, 26 ਸਤੰਬਰ (ਪੰਜਾਬ ਮੇਲ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਵੱਲੋਂ ਕਸ਼ਮੀਰ ਦੇ ਮੁੱਦੇ ਉਤੇ ਭਾਰਤ ਦੀ ਕੀਤੀ ਗਈ ‘ਨਿੰਦਾ’ ਦਾ ਕਰਾਰਾ ਜਵਾਬ ਦਿੰਦਿਆਂ ਭਾਰਤ ਨੇ ਅੱਜ ਕਿਹਾ ਹੈ ਕਿ ਜਿਹੜੇ ਦੇਸ਼ ਹੋਰਨਾਂ ਉਤੇ ਮਨੁੱਖੀ ਹੱਕਾਂ ਦੀ ਉਲੰਘਣਾ ਦੇ ਇਲਜ਼ਾਮ ਲਾ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਇਸ ਸਬੰਧੀ ਆਪਣੇ ਗਿਰੇਬਾਨ ਵਿੱਚ ਝਾਤੀ ਮਾਰਨੀ ਚਾਹੀਦੀ ਹੈ। ਇਸ ਤਰ੍ਹਾਂ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ (ਯੂਐਸਜੀਏ) ਵਿੱਚ ਭਾਰਤ ਨੇ ਬਲੋਚਿਸਤਾਨ ਵਿੱਚ ‘ਸਰਕਾਰੀ ਦਮਨ ਦੇ ਸਭ ਤੋਂ ਭਿਆਨਕ ਰੂਪ’ ਲਈ ਪਾਕਿਸਤਾਨ ਨੂੰ ਪਹਿਲੀ ਵਾਰ ਜ਼ੋਰਦਾਰ ਢੰਗ ਨਾਲ ਫਿਟਕਾਰਿਆ ਹੈ।
ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ 71ਵੇਂ ਸੈਸ਼ਨ ਵਿੱਚ ਆਪਣੇ ਸੰਬੋਧਨ ਦੌਰਾਨ ਪਾਕਿਸਤਾਨ ਉਤੇ ਜ਼ੋਰਦਾਰ ਹੱਲਾ ਬੋਲਦਿਆਂ ਕਿਹਾ ਕਿ ‘ਸਾਡੇ ਦਰਮਿਆਨ’ ਅਜਿਹੇ ਵੀ ਮੁਲਕ ਹਨ, ਜਿਥੇ ਯੂਐਨ ਵੱਲੋਂ ਦਹਿਸ਼ਤਗਰਦ ਗਰਦਾਨੇ ਗਏ ਲੋਕ ਖੁੱਲ੍ਹੇਆਮ ਘੁੰਮਦੇ ਹਨ ਅਤੇ ‘ਬਿਨਾਂ ਕਿਸੇ ਡਰ-ਭੈਅ ਤੋਂ ਨਫ਼ਰਤੀ ਜ਼ਹਿਰ’ ਉਗਲਦੇ ਹਨ। ਉਨ੍ਹਾਂ ਦਾ ਸਿੱਧਾ ਇਸ਼ਾਰਾ ਮੁੰਬਈ ਹਮਲਿਆਂ ਦੇ ਸਾਜ਼ਿਸ਼ਘਾੜੇ ਤੇ ਜਮਾਤ-ਉਦ-ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਵੱਲ ਸੀ। ਉਨ੍ਹਾਂ ਅਜਿਹੇ ਮੁਲਕਾਂ ਨੂੰ ਵੀ ਅਲੱਗ-ਥਲੱਗ ਕਰ ਦੇਣ ਦੀ ਜ਼ੋਰਦਾਰ ਆਵਾਜ਼ ਉਠਾਈ ਜਿਹੜੇ ਦਹਿਸ਼ਤਗਰਦੀ ਦੀ ਜ਼ੁਬਾਨ ਬੋਲਦੇ ਹਨ ਤੇ ਦਹਿਸ਼ਤਗਰਦਾਂ ਨੂੰ ਸ਼ਹਿ ਦੇਣਾ ਜਿਨ੍ਹਾਂ ਦਾ ‘ਖ਼ਾਸਾ’ ਬਣ ਗਿਆ ਹੈ।
ਉਨ੍ਹਾਂ ਹਿੰਦੀ ਵਿੱਚ ਦਿੱਤੇ ਆਪਣੇ ਕਰੀਬ 20 ਮਿੰਟਾਂ ਦੇ ਭਾਸ਼ਣ ਵਿੱਚ ਕਿਹਾ, ‘‘ਸਾਡੇ ਵਿਚਕਾਰ ਅਜਿਹੇ ਦੇਸ਼ ਵੀ ਹਨ, ਜਿਹੜੇ ਹਾਲੇ ਵੀ ਦਹਿਸ਼ਤਗਰਦੀ ਦੀ ਭਾਸ਼ਾ ਬੋਲਦੇ ਹਨ, ਇਸ ਦੀ ਪੁਸ਼ਤ-ਪਨਾਹੀ ਕਰਦੇ ਹਨ ਤੇ ਆਪਣੇ ਮੰਤਵਾਂ ਦੀ ਪੂਰਤੀ ਲਈ ਇਸ ਦੀ ਵਰਤੋਂ ਕਰਦੇ ਹਨ ਤੇ ਇਸ ਨੂੰ ਫੈਲਾਉਂਦੇ ਹਨ। ਦਹਿਸ਼ਤਗਰਦਾਂ ਨੂੰ ਪਨਾਹ ਦੇਣਾ ਉਨ੍ਹਾਂ ਦਾ ਖ਼ਾਸਾ ਬਣ ਗਿਆ ਹੈ। ਸਾਨੂੰ ਲਾਜ਼ਮੀ ਅਜਿਹੇ ਮੁਲਕਾਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਦੀ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ।’’
ਉਨ੍ਹਾਂ ਕਿਹਾ, ‘‘ਇਨ੍ਹਾਂ ਮੁਲਕਾਂ ਵਿੱਚ ਸੰਯੁਕਤ ਰਾਸ਼ਟਰ ਵੱਲੋਂ ਦਹਿਸ਼ਤਗਰਦ ਗਰਦਾਨੇ ਗਏ ਲੋਕ ਜਲਸਿਆਂ-ਜਲੂਸਾਂ ਦੀ ਅਗਵਾਈ ਕਰਦੇ ਹਨ ਤੇ ਬਿਨਾਂ ਕਿਸੇ ਡਰ-ਭੈਅ ਤੋਂ ਨਫ਼ਰਤੀ ਜ਼ਹਿਰ ਉਗਲਦੇ ਹਨ। ਅਜਿਹੇ ਦੇਸ਼ ਦਹਿਸ਼ਤਗਰਦੀ ਦਾ ਧੁਰਾ ਬਣੇ ਹੋਏ ਹਨ। ਅਜਿਹੇ ਮੁਲਕਾਂ ਦੀ ਕੌਮਾਂਤਰੀ ਭਾਈਚਾਰੇ ਵਿੱਚ ਕੋਈ ਥਾਂ ਨਹੀਂ ਹੋਣੀ ਚਾਹੀਦੀ।’’ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ ਇਸੇ ਮੰਚ ਤੋਂ ਸ੍ਰੀ ਸ਼ਰੀਫ਼ ਵੱਲੋਂ ਭਾਰਤ ਵਿੱਚ ਕਸ਼ਮੀਰ ’ਚ ਮਨੁੱਖੀ ਹੱਕਾਂ ਦੇ ਉਲੰਘਣ ਦੇ ਲਾਏ ਗਏ ਦੋਸ਼ਾਂ ਦਾ ਕਰਾਰਾ ਜਵਾਬ ਦਿੰਦਿਆਂ ਬੀਬੀ ਸਵਰਾਜ ਨੇ ਕਿਹਾ, ‘‘ਮੈਂ ਸਿਰਫ਼ ਇਹੋ ਕਹਿ ਸਕਦੀ ਹਾਂ ਕਿ ਜਿਹੜੇ ਹੋਰਨਾਂ ਉਤੇ ਮਨੁੱਖੀ ਹੱਕਾਂ ਦੀ ਉਲੰਘਣਾ ਦੇ ਇਲਜ਼ਾਮ ਲਾ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਆਪਣੇ ਗਿਰੇਬਾਨ ਵਿੱਚ ਝਾਤੀ ਮਾਰਨੀ ਚਾਹੀਦੀ ਹੈ, ਤਾਂ ਕਿ ਉਨ੍ਹਾਂ ਨੂੰ ਉਨ੍ਹਾਂ ਘੋਰ ਉਲੰਘਣਾਵਾਂ ਦਾ ਪਤਾ ਲੱਗ ਸਕੇ, ਜਿਹੜੀਆਂ ਉਹ ਬਲੋਚਿਸਤਾਨ ਸਮੇਤ ਆਪਣੇ ਦੇਸ਼ ਵਿੱਚ ਕਰ ਰਹੇ ਹਨ। ਬਲੋਚ ਲੋਕਾਂ ਉਤੇ ਢਾਹੇ ਜਾ ਰਹੇ ਜ਼ੁਲਮ ਸਰਕਾਰੀ ਦਮਨ ਦਾ ਸਭ ਤੋਂ ਭਿਆਨਕ ਰੂਪ ਪੇਸ਼ ਕਰਦੇ ਹਨ।’’
ਗੱਲਬਾਤ ਲਈ ਭਾਰਤ ਵੱਲੋਂ ਅਗਾਊਂ ਸ਼ਰਤਾਂ ਲਾਉਣ ਦੇ ਪਾਕਿਸਤਾਨ ਦੇ ਦੋਸ਼ਾਂ ਨੂੰ ਵੀ ਬੀਬੀ ਸਵਰਾਜ ਨੇ ਇਹ ਕਹਿੰਦਿਆਂ ਰੱਦ ਕੀਤਾ ਕਿ ਗੱਲਬਾਤ ਦੀ ਪਹਿਲਕਦਮੀ ਦੇ ‘ਜਵਾਬ ਵਿੱਚ’ ਭਾਰਤ ਨੂੰ ਪਠਾਨਕੋਟ ਤੇ ਉੜੀ ਵਿੱਚ ਹਮਲੇ ਹੀ ਮਿਲੇ। ਉਨ੍ਹਾਂ ਪਾਕਿਸਤਾਨ ਨੂੰ ਸਲਾਹ ਦਿੱਤੀ ਕਿ ਉਹ ਕਸ਼ਮੀਰ ਨੂੰ ਹਾਸਲ ਕਰਨ ਦੇ ‘ਸੁਪਨੇ ਲੈਣੇ ਛੱਡ ਦੇਵੇ’, ਕਿਉਂਕਿ ਜੰਮੂ-ਕਸ਼ਮੀਰ ‘ਭਾਰਤ ਦਾ ਅਟੁੱਟ ਅੰਗ ਹੈ ਤੇ ਹਮੇਸ਼ਾ ਰਹੇਗਾ।’

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article