PUNJABMAILUSA.COM

ਸੁੱਚਾ ਸਿੰਘ ਛੋਟੇਪੁਰ ਦੇ ਹੱਕ ਵਿਚ ਪ੍ਰਵਾਸੀ ਪੰਜਾਬੀਆਂ ਨੇ ਉਠਾਈ ਆਵਾਜ਼

ਸੁੱਚਾ ਸਿੰਘ ਛੋਟੇਪੁਰ ਦੇ ਹੱਕ ਵਿਚ ਪ੍ਰਵਾਸੀ ਪੰਜਾਬੀਆਂ ਨੇ ਉਠਾਈ ਆਵਾਜ਼

ਸੁੱਚਾ ਸਿੰਘ ਛੋਟੇਪੁਰ ਦੇ ਹੱਕ ਵਿਚ ਪ੍ਰਵਾਸੀ ਪੰਜਾਬੀਆਂ ਨੇ ਉਠਾਈ ਆਵਾਜ਼
August 31
10:36 2016

Sucha-Singh-Chhotepur-compressed-560x395
ਫਰਿਜ਼ਨੋ, 31 ਅਗਸਤ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੂੰ ਆਪਣੇ ਅਹੁਦੇ ਤੋਂ ਹਟਾ ਕੇ ਬਰਖਾਸਤ ਕੀਤੇ ਜਾਣ ਦੀ ਦੇਸਾਂ-ਪ੍ਰਦੇਸਾਂ ਵਿਚ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਇਸ ਸੰਬੰਧੀ ਕੈਲੀਫੋਰਨੀਆ ਦੇ ਪਾਰਟੀ ਆਗੂਆਂ ਨੇ ਵੀ ਗਹਿਰਾ ਰੋਸ ਪ੍ਰਗਟ ਕੀਤਾ ਹੈ। ਇਨ੍ਹਾਂ ਆਗੂਆਂ ਦਾ ਕਹਿਣਾ ਹੈ ਕਿ ਸ. ਸੁੱਚਾ ਸਿੰਘ ਛੋਟੇਪੁਰ ਇਕ ਇਮਾਨਦਾਰ ਅਤੇ ਪੰਜਾਬ ਹਿਤੈਸ਼ੀ ਸ਼ਖਸੀਅਤ ਹਨ। ਉਨ੍ਹਾਂ ਆਪਣੇ ਲੰਬੇ ਸਿਆਸੀ ਜੀਵਨ ਦੌਰਾਨ ਹਮੇਸ਼ਾ ਹੀ ਪੰਜਾਬ ਦੇ ਭਲੇ ਦੀ ਗੱਲ ਕੀਤੀ ਹੈ। ਪਰ ਆਮ ਆਦਮੀ ਪਾਰਟੀ ਦੇ ਕੁਝ ਲੀਡਰਾਂ ਨੇ ਉਨ੍ਹਾਂ ‘ਤੇ ਪੈਸੇ ਲੈਣ ਦੇ ਗਲਤ ਦੋਸ਼ ਲਗਾ ਕੇ ਉਨ੍ਹਾਂ ਨੂੰ ਪੰਜਾਬ ਦੇ ਕਨਵੀਨਰ ਅਹੁਦੇ ਤੋਂ ਹਟਾ ਦਿੱਤਾ ਹੈ। ਪ੍ਰਵਾਸੀ ਪੰਜਾਬੀਆਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਕੁਝ ਆਗੂ ਸ. ਸੁੱਚਾ ਸਿੰਘ ਛੋਟੇਪੁਰ ਦੀ ਚੜ੍ਹਤ ਨੂੰ ਬਰਦਾਸ਼ਤ ਨਹੀਂ ਕਰ ਸਕੇ ਸਨ ਅਤੇ ਉਨ੍ਹਾਂ ਨੂੰ ਆਪਣੀਆਂ ਕੁਰਸੀਆਂ ਦਾ ਡਰ ਸੀ। ਜਿਸ ਕਰਕੇ ਇਨ੍ਹਾਂ ਆਗੂਆਂ ਨੇ ਸ. ਛੋਟੇਪੁਰ ਨੂੰ ਝੂਠੇ ਕੇਸ ਵਿਚ ਫਸਾ ਕੇ ਉਨ੍ਹਾਂ ਦੇ ਅਹੁਦੇ ਤੋਂ ਬਰਖਾਸਤ ਕਰਵਾ ਦਿੱਤਾ। ਕੈਲੀਫੋਰਨੀਆ ਦੇ ਆਗੂਆਂ ਨੇ ਸ. ਸੁੱਚਾ ਸਿੰਘ ਛੋਟੇਪੁਰ ਨੂੰ ਤੁਰੰਤ ਬਹਾਲ ਕਰਨ ਦੀ ਅਪੀਲ ਕੀਤੀ ਹੈ। ਜੇ ਪਾਰਟੀ ਅਜਿਹਾ ਨਹੀਂ ਕਰਦੀ, ਤਾਂ ਉਸ ਦੇ ਖਿਲਾਫ ਸਮੁੱਚੇ ਪ੍ਰਵਾਸੀ ਪੰਜਾਬੀਆਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਅਮਰੀਕਾ ਭਰ ਵਿਚ ਇਸ ਸੰਬੰਧੀ ਵੱਖ-ਵੱਖ ਮੀਟਿੰਗਾਂ ਕਰਕੇ ਲੋਕਾਂ ਨੂੰ ਅਸਲੀਅਤ ਤੋਂ ਜਾਣੂੰ ਕਰਵਾਇਆ ਜਾਵੇਗਾ। ਬਿਆਨ ਦੇਣ ਵਾਲਿਆਂ ਵਿਚ ਪਿੰ੍ਰ. ਪ੍ਰੀਤਮ ਸਿੰਘ ਨਾਹਲ, ਗੁਰਦੀਪ ਸਿੰਘ ਨਿੱਝਰ, ਤਜਿੰਦਰ ਸਿੰਘ ਸੈਕਰਾਮੈਂਟੋ, ਸਤਨਾਮ ਸਿੰਘ ਸਠਿਆਲਾ, ਸਤਵਿੰਦਰਪਾਲ ਸਿੰਘ ਪੱਖੋਕੇ, ਪ੍ਰੀਤਮਹਿੰਦਰ ਸਿੰਘ ਸਮਰਾ, ਮਹਿੰਦਰ ਸਿੰਘ ਨਾਹਲ, ਰਬਲਜੀਤ ਸਿੰਘ ਢਿੱਲੋਂ, ਨਵਤੇਜ ਸਿੰਘ ਰਿਆੜ, ਮਹਿੰਦਰ ਸਿੰਘ ਸੰਧਾਵਾਲੀਆ, ਸਿਮਰਨਜੀਤ ਸਿੰਘ ਸੈਕਰਾਮੈਂਟੋ, ਜਗਪ੍ਰੀਤ ਸਿੰਘ ਬੱਲ, ਰਣਜੀਤ ਸਿੰਘ ਨਾਹਲ, ਬਿਕਰਮਜੀਤ ਸਿੰਘ ਨਾਹਲ, ਇਕਬਾਲ ਸਿੰਘ ਸੁਲਤਾਨਵਿੰਡ, ਸੁਰਜੀਤ ਸਿੰਘ ਤੁਗਲਵਾਲ, ਗੁਰਮੁਖ ਸਿੰਘ ਮਨਟੀਕਾ, ਲਖਤਾਰ ਸਿੰਘ ਪੱਡਾ, ਪਵਨਜੀਤ ਕੌਰ ਢਿੱਲੋਂ, ਸਤਿੰਦਰਜੀਤ ਕੌਰ ਸੁਲਤਾਨਵਿੰਡ, ਡਾ. ਇੰਦਰਜੀਤ ਕੌਰ ਤੂਰ, ਹਰਪਾਲ ਸਿੰਘ ਚਾਹਲ, ਕਮਲਜੀਤ ਸਿੰਘ ਪਟਿਆਲਾ, ਕਸ਼ਮੀਰ ਸਿੰਘ, ਰਾਜਵੰਤ ਸਿੰਘ, ਅਮਰਜੀਤ ਸਿੰਘ ਚੀਮਾ, ਦਿਨੇਸ਼ ਕੁੰਡੂ, ਜਗਬੀਰ ਸਿੰਘ, ਲਕਸ਼ਮੀਕਾਂਤ ਭਾਰਦਵਾਜ, ਪਰਮਜੀਤ ਸਿੰਘ ਸੰਧੂ ਪੋਹਵਿੰਡ, ਅਜਮੇਰ ਸਿੰਘ ਨਾਹਲ, ਸੁੱਖ ਭੁੱਲਰ, ਕਿਹਰ ਸਿੰਘ ਨਿੱਜਰ, ਮਿਹਰ ਸਿੰਘ ਨਿੱਜਰ, ਜੈਸਮਾਨ, ਜਸਵੰਤ ਮਾਨ, ਭੁਪਿੰਦਰ ਸਿੰਘ ਔਜਲਾ, ਨਵਰੀਤ ਸਿੰਘ ਔਜਲਾ, ਕੁਲਵੰਤ ਸਿੰਘ ਨਿੱਜਰ, ਸੁਖਦੇਵ ਸਿੰਘ ਨਿੱਜਰ, ਸਰਬਜੀਤ ਸਿੰਘ ਭਕਨਾ, ਅੰਮ੍ਰਿਤਪਾਲ ਸਿੰਘ ਸੰਧੂ, ਸੁਖਜਿੰਦਰ ਸਿੰਘ ਨਿੱਜਰ, ਗੁਰਤਿੰਦਰ ਸਿੰਘ ਨਿੱਜਰ, ਸੋਨੂੰ ਨੱਤ, ਮੋਨੂੰ ਨੱਤ, ਗੁਰਚਰਨ ਨੱਤ, ਹਰਮੀਤ ਸਿੰਘ ਖਾਲਸਾ, ਮਨਧੀਰ ਸਿੰਘ ਤੁੰਗ, ਪਾਲ ਕੈਲੇ, ਸੁਖਜਿੰਦਰ ਸਿੰਘ ਬੋਲਾ, ਗੁਰਜਾਪ ਸਿੰਘ, ਅਮਨਪ੍ਰੀਤ ਸਿੰਘ ਭਿੰਡਰ, ਅਮਰੀਕ ਸਿੰਘ ਸੰਧੂ, ਹਰਵੀ ਨਿੱਜਰ, ਗੁਰਦੀਪ ਸੰਧੂ ਤੇ ਸਾਬੀ ਔਜਲਾ ਆਦਿ ਸ਼ਾਮਲ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article