ਸੂਚਨਾ ਕਮਿਸ਼ਨਰ ਹੈਰੀ ਮਾਨ ਨੇ ਦਿੱਤਾ ਅਸਤੀਫਾ

ਕਾਂਗਰਸ ਵੱਲੋਂ ਚੋਣ ਲੜਨ ਦੀ ਸੰਭਾਵਨਾ
ਸਮਾਣਾ, 7 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਸੂਚਨ ਕਮਿਸ਼ਨਰ ਹਰਿੰਦਰ ਪਾਲ ਸਿੰਘ ਹੈਰੀ ਮਾਨ ਜਲਦ ਹੀ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਕਾਂਗਰਸ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਕੱਲ੍ਹ ਆਪਣੇ ਅਹੁਦੇ ਤੋਂ ਪੰਜਾਬ ਦੇ ਗਵਰਨਰ ਕਪਤਾਨ ਸਿੰਘ ਸੋਲੰਕੀ ਨੂੰ ਅਸਤੀਫਾ ਸੌਂਪ ਦਿੱਤਾ ਹੈ। ਗਵਰਨਰ ਸੋਲੰਕੀ ਦੇ ਚੰਡੀਗੜ੍ਹੋਂ ਬਾਹਰ ਚਲੇ ਜਾਣ ਕਾਰਨ ਉਨ੍ਹਾਂ ਦਾ ਅਸਤੀਫਾ ਅਜੇ ਮਨਜ਼ੂਰ ਨਹੀਂ ਹੋਇਆ।
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਦੇ ਕਰੀਬੀਆਂ ਦੀ ਕਤਾਰ ਵਿੱਚ ਆਉਂਦੇ ਹਰਿੰਦਰਪਾਲ ਸਿੰਘ ਹੈਰੀ ਮਾਨ ਹੁਣ ਫਿਰ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਹਨ। ਹਰਿੰਦਰਪਾਲ ਸਿੰਘ ਹੈਰੀ ਮਾਨ ਨੇ 10 ਸਾਲ ਪਹਿਲਾਂ ਸਮਾਣਾ ਤੋਂ ਟਿਕਟ ਨਾ ਮਿਲਣ ਕਾਰਨ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੂੰ ਖੁਦ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ ਸੀ, ਪਰ ਵਿਧਾਨ ਸਭਾ ਚੋਣਾਂ 2012 ਵਿੱਚ ਸਮਾਣਾ ਤੋਂ ਟਿਕਟ ਸੁਰਜੀਤ ਸਿੰਘ ਰੱਖੜਾ ਨੂੰ ਦੇਣ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਹਰਿੰਦਰਪਾਲ ਸਿੰਘ ਹੈਰੀ ਮਾਨ ਨੂੰ ਪੰਜਾਬ ਸਟੇਟ ਸੂਚਨਾ ਕਮਿਸ਼ਨ ਦਾ ਕਮਿਸ਼ਨਰ ਬਣਾਉਂਦੇ ਹੋਏ ਚੰਗੀ ਪੋਸਟ ਦੇ ਦਿੱਤੀ ਸੀ, ਜਿੱਥੇ ਲਗਾਤਾਰ ਚਾਰ ਸਾਲ ਰਹਿਣ ਤੋਂ ਬਾਅਦ ਹਰਿੰਦਰਪਾਲ ਸਿੰਘ ਨੇ ਇੱਕ ਵਾਰ ਫਿਰ ਸਿਆਸਤ ਵਿੱਚ ਆਉਣ ਦੀ ਇੱਛਾ ਲਈ ਅਸਤੀਫਾ ਦੇ ਦਿੱਤਾ ਹੈ।
There are no comments at the moment, do you want to add one?
Write a comment