PUNJABMAILUSA.COM

ਸੂਬੇ ਦੀਆਂ ਤਿੰਨ ਨਗਰ ਨਿਗਮਾਂ ਅਤੇ 32 ਨਗਰ ਕੋਂਸਲਾਂ/ ਨਗਰ ਪੰਚਾਇਤਾਂ ਵਿੱਚ ਚੋਣ ਲਈ ਵੋਟਾਂ 17 ਦਸੰਬਰ ਨੂੰ ਪੈਣਗੀਆਂ

 Breaking News

ਸੂਬੇ ਦੀਆਂ ਤਿੰਨ ਨਗਰ ਨਿਗਮਾਂ ਅਤੇ 32 ਨਗਰ ਕੋਂਸਲਾਂ/ ਨਗਰ ਪੰਚਾਇਤਾਂ ਵਿੱਚ ਚੋਣ ਲਈ ਵੋਟਾਂ 17 ਦਸੰਬਰ ਨੂੰ ਪੈਣਗੀਆਂ

ਸੂਬੇ ਦੀਆਂ ਤਿੰਨ ਨਗਰ ਨਿਗਮਾਂ ਅਤੇ 32 ਨਗਰ ਕੋਂਸਲਾਂ/ ਨਗਰ ਪੰਚਾਇਤਾਂ ਵਿੱਚ ਚੋਣ ਲਈ ਵੋਟਾਂ 17 ਦਸੰਬਰ ਨੂੰ ਪੈਣਗੀਆਂ
November 30
17:45 2017

ਸਬੰਧਤ ਨਿਗਮਾਂ ਅਤੇ ਨਗਰ ਕੋਂਸਲਾਂ/ ਨਗਰ ਪੰਚਾਇਤਾਂ ਅਧੀਨ ਆਂਉਦੇ ਖੇਤਰ ਵਿੱਚ ਚੋਣ ਜਾਬਤਾ ਲਾਗੂ
* ਨਾਜਦਗੀ ਕਾਗਜ ਭਰਨ ਦੀ ਆਖਰੀ ਮਿਤੀ 6 ਦਸੰਬਰ
* ਨਾਮਜਦਗੀ ਕਾਗਜ 8 ਦਸੰਬਰ ਤੱਕ ਵਾਪਸ ਲਏ ਜਾ ਸਕਣਗੇ
* ਪਹਿਲੀ ਵਾਰ ਨੋਟਾ ਦੇ ਬਟਨ ਦੀ ਸੁਵਿਧਾਂ ਵੀ ਦਿੱਤੀ ਗਈ

ਚੰਡੀਗੜ੍ਹ, 30 ਨਵੰਬਰ (ਪੰਜਾਬ ਮੇਲ)- ਰਾਜ ਚੋਣ ਕਮਿਸ਼ਨਰ, ਪੰਜਾਬ ਸ. ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਕੇ ਸੂਬੇ ਦੀਆਂ ਤਿੰਨ ਨਗਰ ਨਿਗਮਾਂ (ਅੰਮ੍ਰਿਤਸਰ,ਜਲੰਧਰ ਅਤੇ ਪਟਿਆਲਾ) ਅਤੇ 32 ਨਗਰ ਕੋਂਸਲਾਂ/ ਨਗਰ ਪੰਚਾਇਤਾਂ ਵਿੱਚ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕੀਤਾ।ਇਸ ਸਬੰਧੀ ਰਾਜ ਚੋਣ ਕਮਿਸ਼ਨਰ ਵਲੋਂ ਨੋਟੀਫੇਕਸ਼ਨ ਜਾਰੀ ਕਰ ਦਿੱਤਾ ਗਿਆ ਹੈ। ਚੋਣ ਸਬੰਧੀ ਨੋਟੀਫੀਕੇਸ਼ਨ ਜਾਰੀ ਹੋਣ ਦਾ ਨਾਲ ਹੀ ਸਬੰਧਤ ਨਿਗਮਾਂ ਅਤੇ ਨਗਰ ਕੋਂਸਲਾਂ/ ਨਗਰ ਪੰਚਾਇਤਾਂ ਅਧੀਨ ਆਉਦੇ ਖੇਤਰ ਵਿੱਚ ਚੋਣ ਜਾਬਤਾ ਲਾਗੂ ਹੋ ਗਿਆ ਹੈ ਅਤੇ ਚੋਣ ਜਾਬਤਾ 20 ਦਸੰਬਰ 2017 / ਚੋਣ ਅਮਲ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਚੋਣ ਪ੍ਰੋਗਰਾਮ ਸਬੰਧੀ ਪ੍ਰੈਸ ਕਾਨਫਰੰਸ਼ ਦੋਰਾਨ ਜਾਣਕਾਰੀ ਦਿੰਦਿਆ ਸ਼੍ਰੀ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਨ•ਾਂ ਚੋਣਾਂ ਸਬੰਧੀ ਨਾਮਜਦਗੀ ਦਾਖਲ ਕਰਨ ਦੀ ਪ੍ਰੀਕ੍ਰਿਆ ਮਿਤੀ 02 ਦਸੰਬਰ 2017 ਨੂੰ ਸਵੇਰੇ 11:00 ਸ਼ੁਰੂ ਹੋਵੇਗੀ ਅਤੇ ਮਿਤੀ 06 ਦਸੰਬਰ 2017 ਨੂੰ 3:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਕੋਲ ਨਾਮਜਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ ਅਤੇ ਮਿਤੀ 7 ਦਸੰਬਰ 2017 ਨੂੰ ਤੱਕ ਨਾਮਜਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ।ਉਨ•ਾਂ ਨਾਲ ਹੀ ਦੱਸਿਆ ਕਿ 08 ਦਸੰਬਰ 2017 ਤੱਕ ਨਾਮਜਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਇਸੇ ਦਿਨ 08 ਦਸੰਬਰ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਮਿਤੀ 17 ਦਸੰਬਰ 2017 ਦਿਨ ਐਤਵਾਰ ਨੂੰ ਸਵੇਰੇ 8:00 ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਨਤੀਜਿਆ ਦਾ ਐਲਾਨ ਉਸੇ ਦਿਨ ਸ਼ਾਮ ਨੂੰ ਕਰ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਇਨ•ਾ ਚੋਣਾਂ ਦੋਰਾਨ ਨਗਰ ਨਿਗਮ, ਨਗਰ ਕੋਂਸਲ ਅਤੇ ਨਗਰ ਪੰਚਾਇਤ ਵਿੱਚ ਮਹਿਲਾਵਾ ਨੂੰ 50% ਸੀਟਾ ਉਤੇ ਰਾਖਵਾਕਰਨ ਦਿੱਤਾ ਜਾਵੇਗਾ।
ਸ. ਸੰਧੂ ਨੇ ਦੱਸਿਆ ਕਿ ਚੋਣ ਅਮਲ ਨੂੰ ਨਿਯਮਾਂ ਅਨੁਸਾਰ ਪੁਰ ਅਮਨ ਸ਼ਾਂਤੀ ਪੂਰਵਕ ਨੇਪਰੇ ਚਾੜ੍ਹਨ, ਵੋਟਰਾਂ ਅਤੇ ਆਮ ਲੋਕਾਂ ਦੀ ਸ਼ਿਕਾਇਤਾਂ ਦੇ ਨਿਪਟਾਰੇ ਲਈ 26 ਅਬਜ਼ਵਰ ਲਗਾਏ ਗਏ ਹਨ ।
ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੋਰਾਨ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚ ਦੀ ਹੱਦ ਨਗਰ ਨਿਗਮਾਂ ਦੇ ਕਿਸੇ ਇਕ ਵਾਰਡ ਤੋਂ ਚੋਣ ਲੜ ਰਹੇ ਉਮੀਦਵਾਰ ਲਈ 2,50,000 ਰੁਪਏ ਮਿੱਥੀ ਗਈ ਹੈ ਜਦਕਿ ਨਗਰ ਕੋਸ਼ਲ ਜਿਸ ਦਾ ਦਰਜਾ ਕਲਾਸ 1 ਹੈ, ਉਸ ਦੇ ਕਿਸੇ ਵਾਰਡ ਤੋਂ ਚੋਣ ਲੜ ਰਹੇ ਉਮੀਦਵਾਰ ਲਈ ਖਰਚ ਹੱਦ 2,25,000 ਰੁਪਏ ਮਿੱਥੀ ਗਈ ਹੈ। ਇਸੇ ਤਰ•ਾਂ ਕਲਾਸ 2 ਅਧੀਨ ਅਉਦੀ ਨਗਰ ਕੌਂਸਲ ਦੇ ਕਿਸੇ ਵਾਰਡ ਤੋਂ ਚੋਣ ਲੜ ਰਹੇ ਉਮੀਦਵਾਰ ਲਈ 1,40,000 ਰੁਪਏ ਮਿੱਥੀ ਗਈ ਹੈ ਅਤੇ ਕਲਾਸ 3 ਅਧੀਨ ਆਉਦੀ ਨਗਰ ਕੌਂਸਲ ਦੇ ਕਿਸੇ ਵਾਰਡ ਤੋਂ ਚੋਣ ਲੜ ਰਹੇ ਉਮੀਦਵਾਰ ਲਈ 1,20,000 ਰੁਪਏ ਮਿੱਥੀ ਗਈ ਹੈ । ਇਸ ਤਰਾਂ ਨਗਰ ਪੰਚਾਇਤ ਦੇ ਕਿਸੇ ਵਾਰਡ ਤੋਂ ਚੋਣ ਲੜ ਰਹੇ ਉਮੀਦਵਾਰ ਲਈ 80,000 ਹਜਾਰ ਰੁਪਏ ਖਰਚ ਹੱਦ ਮਿੱਥੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਵਾਰ ਚੋਣ ਅਮਲ ਦੋਰਾਨ ਈ.ਵੀ.ਐਮ ਮਸ਼ੀਨਾਂ ਦੀ ਵਰਤੋਂ ਕੀਤੇ ਜਾਵੇਗੀ ਅਤੇ ਵੋਟਰਾਂ ਨੂੰ ਪਹਿਲੀ ਵਾਰ ਨੋਟਾ ਦੇ ਬਟਨ ਦੀ ਸੁਵਿਧਾਂ ਵੀ ਦਿੱਤੀ ਜਾਵੇਗੀ।
ਸ਼੍ਰੀ ਸੰਧੂ ਨੇ ਦੱਸਿਆ ਕਿ 3 ਨਗਰ ਨਿਗਮਾਂ ਅਤੇ 32 ਨਗਰ ਕੋਸ਼ਲਾਂ ਅਤੇ ਨਗਰ ਪੰਚਾਇਤਾਂ ਵਿੱਚ ਵੋਟਰ ਸੂਚੀਆ ਨੂੰ 1 ਜਨਵਰੀ 2017 ਤੱਕ ਅਪਡੇਟ ਕਰ ਦਿੱਤਾ ਗਿਆ ਹੈ, ਜੇਕਰ ਫਿਰ ਵੀ ਕੋਈ ਯੋਗ ਵੋਟਰ ਵੋਟ ਬਨਾਉਣ ਤੋਂ ਰਹਿ ਗਿਆ ਹੈ ਤਾਂ ਉਹ ਨਮਜਦਗੀ ਭਰਨ ਦੇ ਆਖਰੀ ਦਿਨ ਭਾਵ 6 ਦਸੰਬਰ ਤੱਕ ਵੋਟ ਬਨਾਉਣ ਲਈ ਅਪਲਾਈ ਕਰ ਸਕਦਾ ਹੈ।
ਉਨ੍ਹਾਂ ਸਮੂੰਹ ਸਬੰਧਤ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਅਮਲ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।
ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਚੋਣ ਅਮਲ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੰਮ੍ਰਿਤਸਰ ਨਗਰ ਨਿਗਮ ਲਈ 756 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ ਜਦਕਿ ਜਲੰਧਰ ਲਈ 563 ਅਤੇ ਪਟਿਆਲਾ ਵਿੱਚ 254 ਪੋਲਿੰਗ ਸਟੇਸ਼ਨ ਸ਼ਥਾਪਤ ਕੀਤੇ ਗਏ ਹਨ ਇਸੇ ਤਰ੍ਹਾਂ ਬਰਨਾਲਾ ਵਿੱਚ 13, ਬਠਿੰਡਾ ਵਿੱਚ 15, ਫਿਰੋਜ਼ਪੁਰ ਵਿੱਚ 19, ਫਤਿਹਗੜ੍ਹ ਸਾਹਿਬ ਵਿੱਚ 13, ਹੁਸ਼ਿਆਰਪੁਰ ਵਿੱਚ 13, ਕਪੂਰਥਲਾ ਵਿੱਚ 37, ਲੁਧਿਆਣਾ ਵਿੱਚ 70,ਮੋਗਾ ਵਿੱਚ 35, ਮਾਨਸਾ ਵਿੱਚ 13, ਸ਼੍ਰੀ ਮੁਕਤਸਰ ਸਾਹਿਬ ਵਿੱਚ 11, ਪਠਾਨਕੋਟ ਵਿੱਚ 11, ਸੰਗਰੂਰ 52,ਸ਼ਹੀਦ ਭਗਤ ਸਿੰਘ ਨਗਰ 15 ਅਤੇ ਤਰਨ ਤਾਰਨ ਵਿੱਚ 13 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ।
ਜਿਨ੍ਹਾਂ ਨਗਰ ਕੋਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਵੋਟਾ ਪੈਣਗੀਆ, ਉਨ•ਾਂ ਵਿੱਚ ਰਾਜਾਸਾਂਸੀ (ਅੰਮ੍ਰਿਤਸਰ), ਹੰਡਿਆਇਆ (ਬਰਨਾਲਾ), ਅਮਲੋਹ (ਫਤਿਹਗੜ੍ਹ ਸਾਹਿਬ), ਮੱਲ•ਾਂਵਾਲਾ ਖਾਸ ਅਤੇ ਮਖੂ (ਫਿਰੋਜ਼ਪੁਰ), ਭੋਗਪੁਰ, ਸ਼ਾਹਕੋਟ, ਗੋਰਾਇਆ ਅਤੇ ਬਿਲਗਾ (ਜਲੰਧਰ), ਢਿਲਵਾਂ, ਬੇਗੋਵਾਲ ਅਤੇ ਭੁਲੱਥ (ਕਪੂਰਥਲਾ), ਮਾਛੀਵਾੜਾ, ਮੂੱਲਾਂਪੁਰ ਦਾਖਾ, ਮਲੌਦ ਅਤੇ ਸਾਹਨੇਵਾਲ (ਲੁਧਿਆਣਾ), ਬਾਘਾਪੁਰਾਣਾ, ਧਰਮਕੋਟ ਅਤੇ ਪੰਜਤੂਰ (ਮੋਗਾ), ਬਰੀਵਾਲਾ(ਮੁਕਤਸਰ), ਘੱਗਾ ਅਤੇ ਘਨੌਰ (ਪਟਿਆਲਾ) ਨਰੋਟ ਜੈਮਲ ਸਿੰਘ (ਪਠਾਨਕੋਟ), ਦਿੜਬਾ, ਚੀਮਾ, ਘਨੌਰੀ ਅਤੇ ਮੂਣਕ (ਸੰਗਰੂਰ),ਖੇਮਕਰਨ (ਤਰਨ ਤਾਰਨ), ਭਿੱਖੀ (ਮਾਨਸਾ), ਬਲਾਚੌਰ (ਐਸ.ਬੀ.ਐਸ. ਨਗਰ), ਤਲਵੰਡੀ ਸਾਬੋ (ਬਠਿੰਡਾ) ਅਤੇ ਮਾਹਿਲਪੁਰ (ਹੁਸ਼ਿਆਰਪੁਰ) ਸ਼ਾਮਲ ਹਨ।

About Author

Punjab Mail USA

Punjab Mail USA

Related Articles

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article