PUNJABMAILUSA.COM

ਸੇਵਾ ਟਰੱਸਟ ਯੂ.ਕੇ. ਤੇ ਅੰਮ੍ਰਿਤਸਰ ਵਿਕਾਸ ਮੰਚ ਨੇ ਬਰਮਿੰਘਮ-ਅੰਮ੍ਰਿਤਸਰ ਦੀ ਸਿੱਧੀ ਉਡਾਣ ਦੇ ਬਰਮਿੰਘਮ-ਦਿੱਲੀ ਨਾਲੋਂ ਵੱਧ ਕਿਰਾਏ ਵਿਰੁੱਧ ਛੇੜੀ ਸਾਂਝੀ ਮੁਹਿੰਮ

March 13
13:34 2018

ਲੰਡਨ-ਅੰਮ੍ਰਿਤਸਰ ਸਿੱਧੀ ਉਡਾਣ ਸ਼ੁਰੂ ਕਰਨ ਵਾਸਤੇ ਵੀ ਕੀਤੀ ਮੰਗ
ਬਰਤਾਨਵੀ ਮੈਂਬਰ ਪਾਰਲੀਮੈਂਟਾਂ ਵੱਲੋਂ ਭਰਵਾਂ ਸਹਿਯੋਗ
ਬਰਮਿੰਘਮ-ਅੰਮ੍ਰਿਤਸਰ ਦਾ ਦਿੱਲੀ ਨਾਲੋਂ ਪੈਂਡਾ ਘੱਟ ਪਰ ਕਿਰਾਇਆ ਵੱਧ
ਲੰਡਨ, 13 ਮਾਰਚ (ਪੰਜਾਬ ਮੇਲ)- ਏਅਰ ਇੰਡੀਆ ਵਲੋਂ ਹਫਤੇ ਵਿਚ ਦੋ-ਦਿਨ ਬਰਮਿੰਘਮ ਤੋਂ ਗੁਰੁ ਕੀ ਨਗਰੀ ਅੰਮ੍ਰਿਤਸਰ ਲਈ ਸ਼ੁਰੂ ਕੀਤੀ ਗਈ ਸਿੱਧੀ ਉਡਾਣ ਦੇ ਲੱਕ ਤੋੜਵੇਂ ਕਿਰਾਏ ਵਿਰੁੱਧ ਸੇਵਾ ਟਰੱਸਟ ਯੂ. ਕੇ. ਵੱਲੋਂ ਬਰਤਾਨਵੀ ਮੈਂਬਰ ਪਾਰਲੀਮੈਂਟ ਨੂੰ ਏਅਰ ਇੰਡੀਆ ਵਲੋਂ ਪੰਜਾਬ ਜਾਣ ਵਾਲੇ ਲੋਕਾਂ ਨਾਲ ਹੋ ਰਹੇ ਵਿਤਕਰੇ ਨੂੰ ਉਨ੍ਹਾਂ ਦੇ ਨੋਟਿਸ ਵਿੱਚ ਲਿਆਂਦਾ ਹੈ। ਸ਼ੋਸਲ ਮੀਡੀਆ ਤੇ ਸੇਵਾ ਟਰੱਸਟ ਵਲੋਂ ਸ਼ੁਰੂ ਕੀਤੀ ਮੁਹਿੰਮ ਦੇ ਜੁਆਬ ਵਿੱਚ ਬਰਮਿੰਘਮ ਦੀ ਐਮ. ਪੀ. ਪ੍ਰੀਤ ਕੌਰ ਗਿੱਲ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਉਪਰੋਕਤ ਤੱਥਾਂ ਸੰਬੰਧੀ ਲਿਖਤੀ ਰੂਪ ਵਿੱਚ ਏਅਰ ਇੰਡੀਆ ਤੋਂ ਸਪੱਸ਼ਟੀਕਰਨ ਮੰਗਿਆ ਹੈ ਅਤੇ ਏਅਰ ਇੰਡੀਆ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਇਸ ਉਡਾਣ ਲਈ ਪੰਜਾਬ ਜਾਣ ਦਾ ਕਿਰਾਇਆ ਬਰਮਿੰਘਮ -ਦਿੱਲੀ ਫਲਾਈਟਾਂ ਦੇ ਅਨੁਕੂਲ ਹੋਵੇਗਾ।
ਪ੍ਰੈਸ ਨੂੰ ਜਾਰੀ ਸਾਂਝੇ ਬਿਆਨ ਵਿੱਚ ਸੇਵਾ ਟਰੱਸਟ ਯੂ. ਕੇ. ਦੇ ਚੇਅਰਮੈਨ ਕੌਂਸਲਰ ਚਰਨ ਕੰਵਲ ਸਿੰਘ ਸੇਖੋਂ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ 20 ਫਰਵਰੀ ਨੂੰ ਬਰਮਿੰਘਮ ਅਤੇ ਅੰਮ੍ਰਿਤਸਰ ਤੋਂ ਢੋਲ ਢਮੱਕੇ ਨਾਲ ਸ਼ੁਰੂ ਕੀਤੀ ਗਈ ਇਸ ਸਿੱਧੀ ਉਡਾਣ ਨੂੰ ਪੰਜਾਬੀਆਂ ਵਲੋਂ ਵੱਧ ਕਿਰਾਇਆ ਹੋਣ ਦੇ ਬਾਵਜੂਦ ਭਰਵਾਂ ਹੁੰਗਾਰਾ ਮਿਲਿਆ ਹੈ ਤੇ ਇਸ ਨੂੰ 7 ਦਿਨ ਕਰਨ ਦੀ ਮੰਗ ਹੋ ਰਹੀ ਹੈ।ਹੈਰਾਨੀ ਦੀ ਗੱਲ ਹੈ ਕਿ ਬਰਮਿੰਘਮ ਤੋਂ ਅੰਮ੍ਰਿਤਸਰ ਦਾ ਫ਼ਾਸਲਾ ਦਿੱਲੀ ਨਾਲੋਂ ਘੱਟ ਹੈ ਜਿਸ ਅਨੁਸਾਰ ਅੰਮ੍ਰਿਤਸਰ ਦਾ ਕਿਰਾਇਆ ਘੱਟ ਤੇ ਦਿੱਲੀ ਦਾ ਵੱਧ ਚਾਹੀਦਾ ਹੈ ਪਰ ਏਅਰ ਇੰਡੀਆ ਨੇ ਦਿੱਲੀ ਦਾ ਕਿਰਾਇਆ ਘੱਟ ਤੇ ਅੰਮ੍ਰਿਤਸਰ ਦਾ ਕਿਰਾਇਆ ਜਿਆਦਾ ਰਖਿਆ ਹੈ। ਇਹ ਸਰਾਸਰ ਏਅਰ ਇੰਡੀਆ ਦੀ ਧੱਕੇਸ਼ਾਹੀ ਹੈ।
ਵੱਧ ਕਿਰਾਇਆ ਹੋਣ ਦੇ ਬਾਵਜੂਦ ਅਤੇ ਹਫਤੇ ਵਿਚ ਦੋ-ਦਿਨ ਚਲਦੀ ਇਸ ਸਿੱਧੀ ਉਡਾਣ ਵਿਚ ਹੁਣ 80 ਤੋਂ 90 ਪ੍ਰਤੀਸ਼ਤ ਯਾਤਰੀ ਹੁਣ ਬਰਮਿੰਘਮ ਤੋਂ ਅੰਮ੍ਰਿਤਸਰ ਉਤਰਦੇ ਜਾਂ ਚੜਦੇ ਹਨ। ਏਅਰ ਇੰਡੀਆਂ ਨੇ ਸਾਲ 2017 ਵਿਚ ਅੰਮ੍ਰਿਤਸਰ ਵਿਕਾਸ ਮੰਚ ਵਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਜਨਹਿੱਤ ਪਟੀਸ਼ਨ ਦੇ ਜਵਾਬ ਵਿਚ ਇਹ ਦਲੀਲ ਦਿੱਤੀ ਸੀ ਕਿ ਉਹ ਜਹਾਜ ਬਰਮਿੰਘਮ ਤੋਂ ਬਰਾਸਤਾ ਦਿੱਲੀ ਰਾਹੀਂ ਅੰਮਿਤਸਰ ਵਾਸਤੇ ਇਸ ਲਈ ਚਲਾਉਂਦੇ ਹਨ ਕਿਉਂਕਿ ਬਹੁ-ਗਿਣਤੀ ਸਵਾਰੀ ਦਿੱਲੀ ਉਤਰਦੀ ਜਾਂ ਬੈਠਦੀ ਹੈ। ਹੁਣ ਸਿੱਧੀ ਉਡਾਣ ਸ਼ੁਰੂ ਹੋਣ ਨਾਲ ਇਹ ਸਾਬਤ ਹੋ ਗਿਆ ਹੈ ਕਿ ਇਸ ਵਿਚ ਬਹੁ-ਗਿਣਤੀ ਪੰਜਾਬੀਆਂ ਦੀ ਹੈ ਤੇ ਉਹ ਦਿੱਲੀ ਨਾਲੋਂ ਅੰਮ੍ਰਿਤਸਰ ਨੂੰ ਤਰਜੀਹ ਦਿੰਦੇ ਹਨ। ਇੱਥੋਂ ਤੱਕ ਕਿ ਬਿਜਨਸ ਕਲਾਸ ਵਾਸਤੇ ਵੀ ਬਰਮਿੰਘਮ ਤੋਂ ਵੱਧ ਸਵਾਰੀਆਂ ਅੰਮ੍ਰਿਤਸਰ ਵਾਸਤੇ ਚੜਦੀਆਂ ਜਾਂ ਉਤਰਦੀਆਂ ਹਨ।
ਸੇਵਾ ਟਰੱਸਟ ਯੂ. ਕੇ. ਦੇ ਚੇਅਰਮੈਨ ਕੌਂਸਲਰ ਚਰਨ ਕੰਵਲ ਸਿੰਘ ਸੇਖੋਂ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸ: ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਉਪਰੋਕਤ ਮੰਗਾਂ ਨੂੰ ਲੈ ਕੇ ਅਤੇ ਲੰਡਨ-ਅੰਮ੍ਰਿਤਸਰ ਲਈ ਸਿੱਧੀ ਉਡਾਣ ਨੂੰ ਸ਼ੁਰੂ ਕਰਨ ਵਾਸਤੇ ਵੀ ਦੋਨੋਂ ਸੰਸਥਾਵਾਂ ਪੁਰਜ਼ੋਰ ਕੰਮ ਕਰ ਰਹੀਆਂ ਹਨ ਅਤੇ ਸਮੂਹ ਸਰਕਾਰੀ ਅਦਾਰਿਆਂ, ਅਤੇ ਏਅਰਲਾਈਨਾਂ ਨੂੰ ਤੱਥਾਂ ਸਮੇਤ ਲਿਖਤੀ ਰੂਪ ਵਿੱਚ ਸੰਪਰਕ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਉਚੇਚੇ ਤੌਰ ‘ਤੇ ਐਮ. ਪੀ. ਤਨਮਨਜੀਤ ਸਿੰਘ ਢੇਸੀ, ਪ੍ਰੀਤ ਕੌਰ ਗਿੱਲ, ਪੰਜਾਬ ਅਤੇ ਭਾਰਤੀ ਸਰਕਾਰ ਦੇ ਉਨ੍ਹਾਂ ਸਾਰਿਆਂ ਨੁਮਾਇੰਦਿਆਂ ਦਾ ਧੰਨਵਾਦ ਕੀਤਾ ਜੋ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਦੋਨਾਂ ਸੰਸਥਾਵਾਂ ਨੂੰ ਸਹਿਯੋਗ ਦੇ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article