ਸੈਕਰਾਮੈਂਟੋ ’ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

76
Share

ਸੈਕਰਾਮੈਂਟੋ, 23 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਸੈਕਰਾਮੈਂਟੋ ਵਿਖੇ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨੌਜਵਾਨ ਦੀ ਪਛਾਣ 31 ਸਾਲਾ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਘਟਨਾ ਦੌਰਾਨ ਗੁਰਪ੍ਰੀਤ ਸਿੰਘ ਸਟੋਰ ’ਚ ਕੰਮ ਕਰ ਰਿਹਾ ਸੀ ਤੇ ਇਸ ਸਟੋਰ ਉਪਰ ਪਹਿਲਾਂ ਦੀ ਕਈ ਵਾਰ ਲੁੱਟ ਹੋ ਚੁੱਕੀ ਹੈ। ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਕਰੀਬ ਦੋ ਸਾਲ ਪਹਿਲਾਂ ਵਰਕ ਪਰਮਿਟ ’ਤੇ ਅਮਰੀਕਾ ਆਇਆ ਸੀ। ਉਹ ਸੈਕਰਾਮੈਂਟੋ ਵਿਖੇ ਸੈਵਨ ਇਲੈਵਨ ਸਟੋਰ ’ਚ ਨੌਕਰੀ ਕਰਦਾ ਸੀ। ਸੋਮਵਾਰ ਦੀ ਸ਼ਾਮ 5 ਵਜੇ (ਭਾਰਤੀ ਸਮੇਂ ਅਨੁਸਾਰ) ਸਟੋਰ ਦੇ ਬਾਹਰ ਉਸ ਦੀ ਕਿਸੇ ਨੌਜਵਾਨ ਨਾਲ ਬਹਿਸ ਹੋ ਗਈ। ਉਸ ਨੌਜਵਾਨ ਨੇ ਗੁਰਪ੍ਰੀਤ ਸਿੰਘ ਨੂੰ ਗੋਲੀ ਮਾਰ ਦਿੱਤੀ, ਜਿਸ ਨੂੰ ਉਸ ਦੇ ਸਾਥੀਆਂ ਨੇ ਹਸਪਤਾਲ ਲਿਆਂਦਾ ਅਤੇ ਰਾਤ ਦੇ 11 ਵਜੇ ਦੇ ਕਰੀਬ ਉਸ ਦੀ ਮੌਤ ਹੋ ਗਈ। ਉਸ ਦਾ ਪਿਛਲਾ ਪਿੰਡ ਚਕੋਹੀ, ਜ਼ਿਲ੍ਹਾ ਖੰਨਾ ਸੀ। ਗੁਰਪ੍ਰੀਤ ਦੇ ਪਰਿਵਾਰ ’ਚ ਪਤਨੀ ਤੇ 5 ਸਾਲਾਂ ਦੀ ਬੱਚੀ ਹੈ।

Share