PUNJABMAILUSA.COM

ਸੈਕਰਾਮੈਂਟੋ ‘ਚ ਬਜ਼ੁਰਗ ਜੋੜੇ ਦਾ ਇਕੋ ਦਿਨ ਹੋਇਆ ਸਸਕਾਰ

ਸੈਕਰਾਮੈਂਟੋ ‘ਚ ਬਜ਼ੁਰਗ ਜੋੜੇ ਦਾ ਇਕੋ ਦਿਨ ਹੋਇਆ ਸਸਕਾਰ

ਸੈਕਰਾਮੈਂਟੋ ‘ਚ ਬਜ਼ੁਰਗ ਜੋੜੇ ਦਾ ਇਕੋ ਦਿਨ ਹੋਇਆ ਸਸਕਾਰ
August 22
11:11 2018

‘ਸਾਥ ਜੀਅੇਂਗੇ, ਸਾਥ ਮਰੇਂਗੇ’
ਸੈਕਰਾਮੈਂਟੋ, 22 ਅਗਸਤ (ਪੰਜਾਬ ਮੇਲ)-ਇਥੋਂ ਦੇ ਬੋਲਾ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ, ਜਦੋਂ ਘਰ ਦੇ ਬਜ਼ੁਰਗ ਪ੍ਰਕਾਸ਼ ਸਿੰਘ ਅਤੇ ਉਨ੍ਹਾਂ ਦੀ ਸੁਪਤਨੀ ਸਵਰਨ ਕੌਰ ਇਕੱਠੇ ਹੀ ਪਰਲੋਕ ਸਿਧਾਰ ਗਏ। ਪ੍ਰਕਾਸ਼ ਸਿੰਘ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਦਾਖਲ ਸੀ, ਜਦਕਿ ਉਨ੍ਹਾਂ ਦੀ ਸੁਪਤਨੀ ਘਰ ਵਿਚ ਹੀ ਸਨ ਤੇ ਅਚਾਨਕ ਹੀ ਉਨ੍ਹਾਂ ਦੀ ਮੌਤ ਹੋ ਗਈ। ਕੁੱਝ ਸਮੇਂ ਬਾਅਦ ਹੀ ਪ੍ਰਕਾਸ਼ ਸਿੰਘ ਵੀ ਸਵਰਗ ਸਿਧਾਰ ਗਏ। ਸ਼ਾਇਦ ਅਜਿਹਾ ਬਹੁਤ ਘੱਟ ਮੌਕਾ ਹੁੰਦਾ ਹੈ, ਜਦੋਂ ਪਤੀ-ਪਤਨੀ ਦੀ ਮੌਤ ਕੁਦਰਤੀ ਹੁੰਦੀ ਹੈ ਤੇ ਉਨ੍ਹਾਂ ਦੇ ਸੀਵੇ ਇਕੱਠਿਆਂ ਹੀ ਬਲਦੇ ਹਨ। ਚਾਹੇ ਸਵਰਨ ਕੌਰ ਦੀ ਮੌਤ ਪਹਿਲਾਂ ਹੋ ਗਈ ਸੀ। ਪਰ ਉਨ੍ਹਾਂ ਦੇ ਪਤੀ ਪ੍ਰਕਾਸ਼ ਸਿੰਘ ਨੂੰ ਆਖਰੀ ਸਵਾਸਾਂ ਤੱਕ ਆਪਣੀ ਪਤਨੀ ਦੇ ਗੁਜ਼ਰ ਜਾਣ ਦੀ ਜਾਣਕਾਰੀ ਨਹੀਂ ਸੀ।
ਪ੍ਰਕਾਸ਼ ਸਿੰਘ ਦਾ ਜਨਮ 24 ਅਪ੍ਰੈਲ, 1931 ਵਿਚ ਹੋਇਆ ਸੀ, ਜਦਕਿ ਸਵਰਨ ਕੌਰ ਦਾ ਜਨਮ 2 ਅਪ੍ਰੈਲ 1936 ਨੂੰ ਹੋਇਆ ਸੀ। ਇਨ੍ਹਾਂ ਦਾ ਪਿਛਲਾ ਪਿੰਡ ਸੂਰਾਪੁਰ, ਜ਼ਿਲ੍ਹਾ ਨਵਾਂਸ਼ਹਿਰ ਹੈ। ਇਹ ਪਰਿਵਾਰ 1981 ਤੋਂ ਅਮਰੀਕਾ ਵਿਚ ਰਹਿ ਰਿਹਾ ਸੀ। ਇਨ੍ਹਾਂ ਦੇ ਸਪੁੱਤਰ ਰਣਜੀਤ ਸਿੰਘ ਬੋਲਾ ਸਿੱਖ ਭਾਈਚਾਰੇ ਵਿਚ ਇਕ ਜਾਣੀ-ਪਹਿਚਾਣੀ ਸ਼ਖਸੀਅਤ ਹਨ। ਇਹ ਜੋੜੀ ਆਪਣੇ ਪਿੱਛੇ 3 ਸਪੁੱਤਰ ਰਵਿੰਦਰ ਸਿੰਘ ਬੋਲਾ, ਰਣਜੀਤ ਸਿੰਘ ਬੋਲਾ, ਇੰਦਰਜੀਤ ਸਿੰਘ ਬੋਲਾ, ਸਪੁੱਤਰੀ ਸੁਖਵਿੰਦਰ ਕੌਰ ਅਤੇ ਹੋਰ ਭਰਿਆ ਪੂਰਾ ਪਰਿਵਾਰ ਛੱਡ ਗਏ ਹਨ।
ਇਸ ਜੋੜੀ ਦਾ ਸਸਕਾਰ ਨੌਰਥ ਸੈਕਰਾਮੈਂਟੋ ਫਿਊਨਰਲ ਹੋਮ ਵਿਖੇ ਇਕੱਠਿਆਂ ਹੀ ਕਰ ਦਿੱਤਾ ਗਿਆ ਹੈ। ਫਿਊਨਰਲ ਹੋਮ ਦੇ ਮਾਲਕ ਨੇ ਦੱਸਿਆ ਕਿ ਉਹ ਪਿਛਲੇ 60 ਸਾਲਾਂ ਤੋਂ ਇਹ ਕੰਮ ਕਰ ਰਹੇ ਹਨ, ਪਰ ਅੱਜ ਤੱਕ ਕਦੇ ਵੀ ਕਿਸੇ ਪਤੀ-ਪਤਨੀ ਦੀ ਕੁਦਰਤੀ ਮੌਤ ਹੋ ਜਾਣ ‘ਤੇ ਇਥੇ ਇਕੱਠਿਆਂ ਸਸਕਾਰ ਨਹੀਂ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article