PUNJABMAILUSA.COM

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

 Breaking News

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ
July 17
10:20 2019

ਸੈਕਰਾਮੈਂਟੋ, 17 ਜੁਲਾਈ (ਪੰਜਾਬ ਮੇਲ)- ਪਿਛਲੇ ਦਿਨੀਂ ਭਾਰਤ ਦੀ ਆਜ਼ਾਦੀ ਲਈ ਗਦਰ ਪਾਰਟੀ ਦੇ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ ਗਿਆ। ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਬਿੰਦਰਾ ਅਤੇ ਜੂਝਾਰ ਸਿੰਘ ਗਿੱਲ ਦੇ ਸਮੁੱਚੇ ਪਰਿਵਾਰ ਵੱਲੋਂ ਗੁਰੂ ਘਰ ਦਸ਼ਮੇਸ਼ ਦਰਬਾਰ ਸੈਕਰਾਮੈਂਟੋ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੀਰਤਨ ਕੀਤੇ ਗਏ।
ਬਾਅਦ ਵਿਚ ਸੁਰਿੰਦਰ ਸਿੰਘ ਬਿੰਦਰਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਇਸ ਸਾਲ ਬਾਬਾ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ‘ਤੇ ਚਾਨਣਾ ਪਾਇਆ। ਉਨ੍ਹਾਂ ਬੜੇ ਵਿਸਥਾਰ ਨਾਲ ਇਸ ਸਾਲ ਜੱਲ੍ਹਿਆਂਵਾਲੇ ਬਾਗ ਦੇ ਖੂਨੀ ਕਾਂਡ ਦਾ ਜ਼ਿਕਰ ਕੀਤਾ। 13 ਅਪ੍ਰੈਲ 1919 ਨੂੰ ਰੋਲਟ ਐਕਟ ਦੇ ਖਿਲਾਫ ਬਾਗ ਵਿਚ ਇਕੱਠੇ ਹੋਏ ਨਿਹੱਥੇ ਲੋਕਾਂ ਨੂੰ ਕਤਲ ਕਰਨ ਲਈ ਗੋਲੀਆਂ ਚਲਾਈਆਂ ਗਈਆਂ। ਇਹ ਕਾਰਾ ਬਰਤਾਨਵੀ ਸਾਮਰਾਜ ਦੇ ਬੁੱਚੜ ਜਨਰਲ ਡਾਇਰ ਵੱਲੋਂ ਅੱਜ ਤੋਂ 100 ਸਾਲ ਪਹਿਲਾਂ ਕੀਤਾ ਗਿਆ ਸੀ, ਜਿਸ ਵਿਚ ਸੈਂਕੜੇ ਲੋਕ ਸ਼ਹੀਦ ਅਤੇ ਸੈਂਕੜੇ ਹੀ ਜ਼ਖਮੀ ਹੋ ਗਏ ਸਨ। ਲੋਕਾਂ ਨੂੰ ਸ਼ਰੇਆਮ ਗਲੀਆਂ, ਬਾਜ਼ਾਰਾਂ ਵਿਚ ਕੋੜੇ ਮਾਰੇ ਗਏ। ਢਿੱਡ ਭਾਰ ਰਿੜ ਕੇ ਜਾਣ ਲਈ ਮਜਬੂਰ ਕੀਤਾ ਗਿਆ। ਇਹ ਵਹਿਸ਼ੀਆਨਾ ਜੁਰਮ, ਔਰਤਾਂ, ਬੱਚਿਆਂ ਅਤੇ ਬੁੱਢਿਆਂ ‘ਤੇ ਵੀ ਢਾਇਆ ਗਿਆ। ਇਥੋਂ ਤੱਕ ਕਿ ਗਰਭਵਤੀ ਔਰਤਾਂ ਨੂੰ ਵੀ ਨਹੀਂ ਬਖਸ਼ਿਆ ਗਿਆ। ਵਕੀਲ ਪ੍ਰਮਪ੍ਰੀਤ ਸਿੰਘ ਬਿੰਦਰਾ ਨੇ ਐਲਕ ਗਰੋਵ ਦੇ ਮੇਅਰ ਸਟੀਵ ਲੀ ਨੂੰ ਸੰਗਤਾਂ ਦੇ ਰੂ-ਬ-ਰੂ ਕੀਤਾ। ਉਨ੍ਹਾਂ ਜੱਲ੍ਹਿਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਤੇ ਕਿਹਾ ਕਿ ਇਹ ਇਕ ਬਹੁਤ ਹੀ ਦੁਖਦਾਇਕ ਘਟਨਾ ਸੀ।
ਕਸ਼ਮੀਰ ਸਿੰਘ ਕਾਂਗਣਾ ਨੇ ਸ. ਕਰਤਾਰ ਸਿਘ ਸਰਾਭਾ ਅਤੇ ਗਦਰ ਪਾਰਟੀ ‘ਤੇ ਸੰਖੇਪ ਚਾਨਣਾ ਪਾਇਆ। ਉਨ੍ਹਾਂ ਜੱਲ੍ਹਿਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸਰਕਾਰ ਅਤੇ ਸਮੁੱਚੇ ਭਾਰਤੀ ਲੋਕਾਂ ਨੂੰ ਬਰਤਾਨਵੀ ਸਰਕਾਰ ‘ਤੇ ਦਬਾਅ ਪਾਉਣਾ ਚਾਹੀਦਾ ਹੈ ਕਿ ਉਹ ਇਸ ‘ਤੇ ਮੁਆਫੀ ਮੰਗੇ। ਪ੍ਰੋ. ਕੇਵਲ ਕਲੋਟੀ ਨੇ ਗਦਰ ਪਾਰਟੀ ਦੇ ਇਸ ਮਹਾਨ ਨਾਇਕ ਅਤੇ ਗਦਰ ਪਾਰਟੀ ਦੀਆਂ ਕੀਤੀਆਂ ਕੁਰਬਾਨੀਆਂ ਨੂੰ ਬਹੁਤ ਹੀ ਸੀਮਤ ਸਮੇਂ ਵਿਚ ਥੋੜ੍ਹੇ ਤੇ ਪ੍ਰਭਾਵਮਈ ਸ਼ਬਦਾਂ ਵਿਚ ਵਰਣਨ ਕੀਤਾ।
ਜਥੇਦਾਰ ਨਰਿੰਦਰ ਸਿੰਘ ਹੁੰਦਲ ਨੇ ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਬਿੰਦਰਾ ਅਤੇ ਜੂਝਾਰ ਸਿੰਘ ਗਿੱਲ ਦੇ ਸਮੁੱਚੇ ਪਰਿਵਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਸਾਲ ਇਹ ਪਰਿਵਾਰ ਮਿਲ ਕੇ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਉਣ ਲਈ ਅਖੰਡ ਪਾਠ ਕਰਵਾਉਂਦਾ ਹੈ। ਇਹ ਪਰਿਵਾਰ ਵਧਾਈ ਦਾ ਪਾਤਰ ਹੈ। ਉਨ੍ਹਾਂ ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਜਥੇਬੰਦੀ ਨੇ ਗਦਰੀ ਬਾਬਿਆਂ ਦੀ ਕੁਰਬਾਨੀ ਲੋਕਾਂ ਵਿਚ ਉਜਾਗਰ ਕੀਤੀ ਹੈ। ਇਹ ਜਥੇਬੰਦੀ ਹਰ ਸਾਲ ਉਨ੍ਹਾਂ ਦੇ ਮੇਲੇ ਕਰਵਾਉਂਦੀ ਹੈ ਅਤੇ ਉਨ੍ਹਾਂ ਦੇ ਇਤਿਹਾਸ ਨੂੰ ਸੰਭਾਲਣ ਦਾ ਕੰਮ ਕਰਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article