ਸੈਕਰਾਮੈਂਟੋ ਦੇ ਸਿੱਖ ਆਗੂਆਂ ਵੱਲੋਂ ਤਿੰਨੋਂ ਕਾਲੇ ਕਾਨੂੰਨ ਬਿਨਾਂ ਸ਼ਰਤ ਵਾਪਸ ਲੈਣ ਦੀ ਅਪੀਲ

64
ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ, ਸੈਕਰਾਮੈਂਟੋ ਵਿਖੇ ਸਿੱਖ ਆਗੂ ਕਾਰ ਸੇਵਾ ਕਰਦੇ ਹੋਏ।
Share

ਸੈਕਰਾਮੈਂਟੋ, 6 ਜਨਵਰੀ (ਪੰਜਾਬ ਮੇਲ)- ਭਾਰਤ ਸਰਕਾਰ ਵੱਲੋਂ ਕਿਸਾਨਾਂ ਦੇ ਖਿਲਾਫ ਬਣਾਏ ਗਏ ਤਿੰਨ ਬਿਲਾਂ ਵਿਰੁੱਧ ਵਿਦੇਸ਼ਾਂ ਵਿਚ ਰਹਿੰਦੇ ਭਾਰਤੀਆਂ ਵਿਚ ਦਿਨੋਂ-ਦਿਨ ਗੁੱਸਾ ਵੱਧ ਰਿਹਾ ਹੈ। ਕੈਲੀਫੋਰਨੀਆ ਦੀ ਰਾਜਧਾਨੀ ਸੈਕਰਾਮੈਂਟੋ ਵਿਖੇ ਵੱਖ-ਵੱਖ ਆਗੂਆਂ ਨੇ ਪੰਜਾਬ ਮੇਲ ਨਾਲ ਇਸ ਬਾਰੇ ਗੱਲਬਾਤ ਕੀਤੀ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਠੰਢ ਦੇ ਮੌਸਮ ਵਿਚ ਲੱਖਾਂ ਦੀ ਗਿਣਤੀ ਵਿਚ ਕਿਸਾਨ ਅਤੇ ਮਜ਼ਦੂਰ ਇਨ੍ਹਾਂ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਬਜ਼ਿੱਦ ਧਰਨੇ ਉੱਤੇ ਬੈਠੇ ਹੋਏ ਹਨ। ਬਹੁਤ ਸਾਰੇ ਲੋਕ ਇਸ ਅੰਦੋਲਨ ਦੌਰਾਨ ਸ਼ਹੀਦੀਆਂ ਪਾ ਚੁੱਕੇ ਹਨ ਅਤੇ ਅੱਤ ਦੀ ਠੰਢ ਅਤੇ ਵਰ੍ਹਦੇ ਮੀਂਹ ਦੀ ਪ੍ਰਵਾਹ ਨਾ ਕਰਦੇ ਹੋਏ ਕਿਸਾਨ ਇਨ੍ਹਾਂ ਬਿਲਾਂ ਖਿਲਾਫ ਜੱਦੋ-ਜਹਿਦ ਕਰ ਰਹੇ ਹਨ। ਸੈਕਰਾਮੈਂਟੋ ਦੇ ਆਗੂਆਂ ਨੇ ਕਿਹਾ ਕਿ ਭਾਰਤ ਸਰਕਾਰ ਸੱਤਾ ਦਾ ਹੰਕਾਰ ਛੱਡ ਕੇ ਕਿਸਾਨ ਅੰਦੋਲਨ ਖਤਮ ਕਰਵਾਉਣ ਲਈ ਤਿੰਨੋਂ ਕਾਲੇ ਕਾਨੂੰਨ ਬਿਨਾਂ ਸ਼ਰਤ ਵਾਪਸ ਲਵੇ।
ਇਨ੍ਹਾਂ ਆਗੂਆਂ ਵਿਚ ਲਖਵੀਰ ਸਿੰਘ ਔਜਲਾ, ਰਣਧੀਰ ਸਿੰਘ ਧੀਰਾ ਨਿੱਜਰ, ਗੁਿਦਰ ਸਿੰਘ ਗਿੱਲ, ਦਵਿੰਦਰ ਸਿੰਘ ਝਾਵਰ, ਕੁਲਵਿੰਦਰ ਸਿੰਘ ਵੀ ਸ਼ਾਮਲ ਸਨ।

Share