PUNJABMAILUSA.COM

ਸੈਕਰਾਮੈਂਟੋ ਵਿਖੇ ਜਲ੍ਹਿਆਂਵਾਲੇ ਬਾਗ ਦੇ ਸਾਕੇ ਦੇ ਸ਼ਹੀਦਾਂ ਨੂੰ ਕੀਤਾ ਗਿਆ ਯਾਦ

 Breaking News

ਸੈਕਰਾਮੈਂਟੋ ਵਿਖੇ ਜਲ੍ਹਿਆਂਵਾਲੇ ਬਾਗ ਦੇ ਸਾਕੇ ਦੇ ਸ਼ਹੀਦਾਂ ਨੂੰ ਕੀਤਾ ਗਿਆ ਯਾਦ

ਸੈਕਰਾਮੈਂਟੋ ਵਿਖੇ ਜਲ੍ਹਿਆਂਵਾਲੇ ਬਾਗ ਦੇ ਸਾਕੇ ਦੇ ਸ਼ਹੀਦਾਂ ਨੂੰ ਕੀਤਾ ਗਿਆ ਯਾਦ
April 10
12:34 2019

-ਡਾ. ਐੱਸ.ਪੀ. ਸਿੰਘ ਓਬਰਾਏ ਮੁੱਖ ਮਹਿਮਾਨ ਵਜੋਂ ਹੋਏ ਹਾਜ਼ਰ
ਸੈਕਰਾਮੈਂਟੋ, 10 ਅਪ੍ਰੈਲ (ਪੰਜਾਬ ਮੇਲ)- ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਆਫ ਨਾਰਥ ਅਮਰੀਕਾ ਵੱਲੋਂ ਜਲ੍ਹਿਆਂਵਾਲੇ ਬਾਗ ਦੇ ਸਾਕੇ ਦੀ 100ਵੀਂ ਬਰਸੀ ਮੌਕੇ 3 ਦਿਨਾਂ ਸਮਾਗਮ ਕਰਵਾਏ ਗਏ। 5 ਅਪ੍ਰੈਲ ਨੂੰ ਗੁਰਦੁਆਰ ਸ੍ਰੀ ਦਸਮੇਸ਼ ਦਰਬਾਰ, ਸੈਕਰਾਮੈਂਟੋ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਆਰੰਭ ਹੋਇਆ ਅਤੇ 7 ਅਪ੍ਰੈਲ ਨੂੰ ਇਸ ਦੇ ਭੋਗ ਪਾਏ ਗਏ। ਉਪਰੰਤ ਕੀਰਤਨ ਦਰਬਾਰ ਅਤੇ ਢਾਡੀ ਦਰਬਾਰ ਹੋਇਆ। ਇਸ ਮੌਕੇ ਜਲ੍ਹਿਆਂਵਾਲੇ ਬਾਗ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਡਾ. ਐੱਸ.ਪੀ. ਸਿੰਘ ਓਬਰਾਏ (ਮੈਨੇਜਿੰਗ ਟਰੱਸਟੀ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ, ਡੁਬਈ) ਨੂੰ ਵਿਸ਼ੇਸ਼ ਤੌਰ ‘ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜਿੱਥੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ, ਉਥੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਕੰਮਾਂ ਬਾਰੇ ਆਈ ਸੰਗਤ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਪ੍ਰਧਾਨ ਗੁਲਿੰਦਰ ਗਿੱਲ ਨੇ ਵਿਸ਼ੇਸ਼ ਤੌਰ ‘ਤੇ ਸਮੂਹ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਪੂਰਾ ਹਾਲ ਦਰਸ਼ਕਾਂ ਨਾਲ ਖਚਾਖਚ ਭਰਿਆ ਹੋਇਆ ਸੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਚਰਨ ਸਿੰਘ ਜੱਜ, ਜਨਕ ਸਿੱਧਰਾ, ਗੁਰਜਤਿੰਦਰ ਸਿੰਘ ਰੰਧਾਵਾ, ਬਲਵਿੰਦਰ ਡੁਲਕੂ, ਗੁਰਦੀਪ ਗਿੱਲ ਤੇ ਮਦਨ ਸ਼ਰਮਾ ਨੇ ਵੀ ਆਪਣੇ ਵਿਚਾਰ ਰੱਖੇ। 6 ਅਪ੍ਰੈਲ ਨੂੰ ਹੋਟਲ ਹਾਲੀਡੇ ਇੰਨ ਵਿਚ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਜਲ੍ਹਿਆਂਵਾਲੇ ਬਾਗ ਦੇ ਸਾਕੇ ਬਾਰੇ ਚਰਚਾਵਾਂ ਹੋਈਆਂ। ਆਏ ਬੁੱਧੀਜੀਵੀਆਂ, ਵਿਦਵਾਨਾਂ, ਸਾਇੰਸਦਾਨਾਂ ਨੇ ਜਲ੍ਹਿਆਂਵਾਲੇ ਬਾਗ ਦੇ ਸਾਕੇ ਦੀ 100ਵੀਂ ਬਰਸੀ ‘ਤੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ। ਇਨ੍ਹਾਂ ਬੁਲਾਰਿਆਂ ਵਿਚ ਡਾ. ਐੱਸ.ਪੀ. ਸਿੰਘ ਓਬਰਾਏ, ਡਾ. ਗੁਰੂਮੇਲ ਸਿੱਧੂ, ਡਾ. ਗੁਰਦੇਵ ਸਿੰਘ ਖੁਸ਼, ਡਾ. ਹਰਦਮ ਸਿੰਘ ਆਜ਼ਾਦ ਹਿਊਸਟਨ, ਪ੍ਰੋ. ਹਰਪਾਲ ਸਿੰਘ ਗਿੱਲ, ਪੰਡਤ ਮਿਸ਼ਰਾ ਜੀ, ਡਿਪਟੀ ਸੀ.ਜੀ. ਰੋਹਿਤ, ਚਰਨ ਸਿੰਘ ਜੱਜ, ਗੁਲਿੰਦਰ ਗਿੱਲ, ਗੁਰਜਤਿੰਦਰ ਸਿੰਘ ਰੰਧਾਵਾ, ਜਨਕ ਰਾਜ ਸਿਧਰਾ, ਬਲਵਿੰਦਰ ਡੁਲਕੂ, ਮਦਨ ਸ਼ਰਮਾ, ਗੁਰਦੀਪ ਗਿੱਲ ਤੇ ਪਰਨੀਤ ਗਿੱਲ ਸ਼ਾਮਲ ਸਨ। ਸਮਾਗਮ ਵਿਚ ਅਮਰੀਕੀ ਆਗੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਵੀ ਜਲ੍ਹਿਆਂਵਾਲੇ ਬਾਗ ਦੇ ਸਾਕੇ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਇਸ ਘਟਨਾ ‘ਤੇ ਅਫਸੋਸ ਵੀ ਜ਼ਾਹਿਰ ਕੀਤਾ। ਇਨ੍ਹਾਂ ਅਮਰੀਕੀ ਆਗੂਆਂ ਵਿਚ ਕਾਊਂਟੀ ਸੁਪਰਵਾਈਜ਼ਰ ਸੂਅ ਫਰੋਸਟ, ਕਾਊਂਟੀ ਸੁਪਰਵਾਈਜ਼ਰ ਡਾਨ ਨਟੋਲੀ, ਸ਼ੈਰਿਫ ਸਕਾਟ ਜੋਨਸ ਅਤੇ ਸਟੀਵ ਲੀ ਸ਼ਾਮਲ ਸਨ।
ਇਸ ਮੌਕੇ ਨਿਕੋਲ ਰੰਗਾਨਾਥਨ ਵੱਲੋਂ ਅਮਰੀਕਾ ਵਿਚ ਪੰਜਾਬੀ ਔਰਤਾਂ ਬਾਰੇ ਤਿਆਰ ਕੀਤੀ ਡਾਕੂਮੈਂਟਰੀ ਫਿਲਮ ਦਿਖਾਈ ਗਈ।
ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਪ੍ਰਬੰਧਕਾਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿਚ ਇੰਟਰਨੈਸ਼ਨਲ ਪੰਜਾਬੀ ਕਲਚਰਲ ਅਕੈਡਮੀ, ਐਲਕ ਗਰੋਵ ਪਾਰਕ ਤੀਆਂ, ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਆਫ ਪੰਜਾਬੀ ਵੂਮੈਨ ਯੂਬਾ ਸਿਟੀ, ਪੰਜਾਬੀ ਅਮਰੀਕਨ ਹੈਰੀਟੇਜ ਸੁਸਾਇਟੀ ਯੂਬਾ ਸਿਟੀ, ਨਟੋਮਸ ਤੀਆਂ, ਰੋਜ਼ਵਿਲ ਤੀਆਂ, ਸੈਕਰਾਮੈਂਟੋ ਖਾਲਸਾ ਟਰੱਕਿੰਗ ਆਰਗੇਨਾਈਜ਼ੇਸ਼ਨ, ਚੜ੍ਹਦਾ ਪੰਜਾਬ ਕਲੱਬ ਸੈਕਰਾਮੈਂਟੋ, ਕੋਹਿਨੂਰ ਕਲੱਬ ਤੇ ਪੰਜਾਬ ਪ੍ਰੋਡਕਸ਼ਨ ਕਲੱਬ ਸ਼ਾਮਲ ਸਨ। ਕੁੱਲ ਮਿਲਾ ਕੇ ਸਮਾਗਮ ਕਾਮਯਾਬ ਰਿਹਾ। ਪ੍ਰਬੰਧਕਾਂ ਵੱਲੋਂ ਸਮੂਹ ਆਏ ਹੋਏ ਸਰੋਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article