PUNJABMAILUSA.COM

ਸੈਕਰਾਮੈਂਟੋ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ

ਸੈਕਰਾਮੈਂਟੋ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ

ਸੈਕਰਾਮੈਂਟੋ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ
February 24
10:27 2016

22
ਸੈਕਰਾਮੈਂਟੋ, 24 ਫਰਵਰੀ (ਪੰਜਾਬ ਮੇਲ)- ਅੰਤਰਰਾਸ਼ਟਰੀ ਪੰਜਾਬੀ ਮਾਂ-ਬੋਲੀ ਦਿਵਸ ‘ਤੇ ਪੰਜਾਬ ਮੇਲ ਯੂ.ਐੱਸ.ਏ. ਵੱਲੋਂ ਇਕ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ ਗਿਆ। ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੇ ਸਹਿਯੋਗ ਨਾਲ ਸ਼ਿਕਾਗੋ ਪੀਜ਼ਾ, ਸੈਕਰਾਮੈਂਟੋ ਵਿਖੇ ਹੋਏ ਇਸ ਸਮਾਗਮ ਵਿਚ ਅਸੈਂਬਲੀ ਮੈਂਬਰ ਜਿਮ ਕੂਪਰ, ਐਲਕ ਗਰੋਵ ਦੇ ਮੇਅਰ ਗੈਰੀ ਡੇਵਿਸ, ਲੈਥਰੋਪ ਦੇ ਮੇਅਰ ਸੁੱਖ ਧਾਲੀਵਾਲ, ਐਲਕ ਗਰੋਵ ਸਕੂਲ ਡਿਸਕ੍ਰਿਟ ਦੀ ਪ੍ਰਧਾਨ ਬੌਬੀ ਸਿੰਘ ਐਲਨ ਅਤੇ ਮੁਡੈਸਟੋ ਸਿਟੀ ਦੇ ਕੌਂਸਲ ਮੈਂਬਰ ਮਨਮੀਤ ਸਿੰਘ ਗਰੇਵਾਲ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰ ਹੋਏ। ਪੰਜਾਬੀ ਮਾਂ-ਬੋਲੀ ਨੂੰ ਸਕੂਲਾਂ, ਕਾਲਜਾਂ ਵਿਚ ਲਾਗੂ ਕਰਵਾਉਣ ਲਈ ਪਾਏ ਵੱਡਮੁੱਲੇ ਯੋਗਦਾਨ ਲਈ ਡਾ. ਓਂਕਾਰ ਸਿੰਘ ਬਿੰਦਰਾ ਨੂੰ ਸਨਮਾਨਤ ਕੀਤਾ ਗਿਆ। ਪੰਜਾਬ ਮੇਲ ਯੂ.ਐੱਸ.ਏ. ਦੇ ਮੁੱਖ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਨੇ ਇਸ ਮੌਕੇ ਬੋਲਦਿਆਂ ਜਿਥੇ ਪੰਜਾਬੀ ਬੋਲੀ ਬਾਰੇ ਆਪਣੇ ਵਿਚਾਰ ਰੱਖੇ, ਉਥੇ ਡਾ. ਓਂਕਾਰ ਸਿੰਘ ਬਿੰਦਰਾ ਵੱਲੋਂ ਪੰਜਾਬੀ ਬੋਲੀ ਲਈ ਚੁੱਕੇ ਗਏ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੂੰ ਪੰਜਾਬ ਮੇਲ ਯੂ.ਐੱਸ.ਏ. ਵੱਲੋਂ ਇਕ ਸਨਮਾਨ ਪੱਤਰ ਅਤੇ ਦੋਸ਼ਾਲਾ ਭੇਂਟ ਕੀਤਾ ਗਿਆ। ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਦਿਲ ਨਿੱਜਰ ਨੇ ਇਸ ਮੌਕੇ ਪੰਜਾਬੀ ਮਾਂ ਬੋਲੀ ਦੇ ਪਸਾਰ ਲਈ ਯਤਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਵੱਖ-ਵੱਖ ਸੰਸਥਾਵਾਂ ਦੇ ਆਗੂ ਪਹੁੰਚੇ ਹੋਏ ਸਨ, ਜਿਨ੍ਹਾਂ ਵਿਚ ਇੰਡਸਵੈਲੀ ਚੈਂਬਰ ਆਫ ਕਾਮਰਸ ਵੱਲੋਂ ਸੁਖਚੈਨ ਸਿੰਘ, ਇੰਡੋ-ਅਮੇਰੀਕਨ ਕਲਚਰਲ ਆਰਗਨਾਈਜੇਸ਼ਨ ਵੱਲੋਂ ਸੁਰਿੰਦਰ ਸਿੰਘ ਬਿੰਦਰਾ, ਇੰਡੋ-ਯੂ.ਐੱਸ. ਚੈਂਬਰ ਆਫ ਕਾਮਰਸ ਵੱਲੋਂ ਗੁਲਿੰਦਰ ਸਿੰਘ ਗਿੱਲ, ਇੰਡੀਅਨ ਕੇਅਰ ਐਸੋਸੀਏਸ਼ਨ, ਫੇਅਰਫੀਲਡ ਵੱਲੋਂ ਸਤਿੰਦਰ ਪਾਲ ਹੇਅਰ, ਹਰਜਿੰਦਰ ਸਿੰਘ ਧਾਮੀ, ਹੁਸ਼ਿਆਰ ਸਿੰਘ ਡਡਵਾਲ ਅਤੇ ਜਸਪਾਲ ਸਿੰਘ ਡਡਵਾਲ ਸ਼ਾਮਲ ਹੋਏ। ਇਸ ਤੋਂ ਇਲਾਵਾ ਗੁਰੂ ਘਰਾਂ ਵਿਚ ਚੱਲ ਰਹੇ ਪੰਜਾਬੀ ਸਕੂਲਾਂ ਦੇ ਨੁਮਾਇੰਦੇ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ‘ਚ ਪੰਜਾਬੀ ਸਕੂਲ ਤੋਂ ਸ਼੍ਰੀਮਤੀ ਰਮਨ ਤੂਰ, ਅਮਨ ਢਿੱਲੋਂ, ਪਿੰਕੀ ਕਲੋਟੀਆ, ਕੰਤੀ ਰੰਧਾਵਾ, ਸੰਗੀਤਾ ਸਿੰਘ, ਗੁਰਦੁਆਰਾ ਸੱਚਖੰਡ ਸਾਹਿਬ ਰੋਜ਼ਵਿਲ ਤੋਂ ਪ੍ਰਧਾਨ ਬਲਰਾਜ ਸਿੰਘ ਰੰਧਾਵਾ, ਬਲਜੀਤ ਸਿੰਘ ਬਾਸੀ, ਪ੍ਰਮਿੰਦਰ ਸਿੰਘ, ਜਸਵਿੰਦਰ ਸਿੰਘ ਰਾਏ, ਗੁਰਚਰਨ ਸਿੰਘ ਅਠਵਾਲ, ਗੁਰਦੁਆਰਾ ਸਾਹਿਬ ਵੈਸਟ ਸੈਕਰਾਮੈਂਟੋ ਤੋਂ ਪਰਮਜੀਤ ਸਿੰਘ ਖਹਿਰਾ ਅਤੇ ਜੱਸੀ ਸ਼ੇਰਗਿੱਲ, ਗੁਰਦੁਆਰਾ ਸਾਹਿਬ ਐਲਸੀ ਰੋਡ ਤੋਂ ਵਿਮਲ ਸਿੰਘ ਚਾਹਲ, ਗੁਰਦੁਆਰਾ ਸਾਹਿਬ ਲੋਡਾਈ ਤੋਂ ਪਰਨੀਤ ਕੌਰ ਗਿੱਲ ਵਿਸ਼ੇਸ਼ ਤੌਰ ‘ਤੇ ਇਥੇ ਪਹੁੰਚੇ ਅਤੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।
ਪੰਜਾਬੀ ਗਾਇਕ ਪੂਨਮ ਮਲਹੋਤਰਾ ਅਤੇ ਪੰਮੀ ਮਾਨ ਨੇ ਪੰਜਾਬੀ ਸੱਭਿਆਚਾਰਕ ਗੀਤ ਸੁਣਾ ਕੇ ਆਏ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ।
ਇਸ ਮੌਕੇ ਪੰਜਾਬੀ ਸਾਹਿਤ ਸਭਾ ਵੱਲੋਂ ਇਕ ਕਵੀ ਸੰਮੇਲਨ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਕਵੀਆਂ ਨੇ ਪੰਜਾਬੀ ਮਾਂ ਬੋਲੀ ‘ਤੇ ਆਪੋ-ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਇਨ੍ਹਾਂ ਕਵੀਆਂ ਵਿਚ ਰਾਠੇਸ਼ਵਰ ਸਿੰਘ ਸੂਰਾਪੁਰੀ, ਕਮਲ ਬੰਗਾ, ਇੰਦਰਜੀਤ ਗਰੇਵਾਲ, ਜਸਵੰਤ ਜੱਸੀ ਸ਼੍ਹੀਮਾਰ, ਰਮੇਸ਼ ਬੰਗੜ, ਜੀਵਨ ਰੱਤੂ ਸ਼ਾਮਲ ਸਨ। ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਉੱਘੇ ਅਟਾਰਨੀ ਐਟ ਲਾਅ ਜਸਪ੍ਰੀਤ ਸਿੰਘ, ਸਰਬਜੀਤ ਸਿੰਘ ਸੈਕਰਾਮੈਂਟੋ, ਦਲਜੀਤ ਸਿੰਘ ਸੰਧੂ, ਸਵਰਨ ਸਿੰਘ ਗਿੱਲ, ਗੇਵਿਨ ਜੋਸਲਿਨ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਲਕੀਤ ਸਿੰਘ ਬੋਪਾਰਾਏ, ਭੁਪਿੰਦਰ ਸਿੰਘ ਸੰਘੇੜਾ, ਜਸਮੇਲ ਸਿੰਘ ਚਿੱਟੀ, ਨਿਰਮਲ ਸਿੰਘ, ਬਲਦੇਵ ਸਿੰਘ ਰੰਧਾਵਾ, ਅਵਤਾਰ ਸਿੰਘ ਢਿੱਲੋਂ, ਓਮ ਬਿੰਦਰਾ, ਪਰਮਪ੍ਰੀਤ ਬਿੰਦਰਾ, ਹਰਪ੍ਰੀਤ ਗਿੱਲ, ਗੁਰਬੀਰ ਸਿੰਘ ਰੰਧਾਵਾ, ਸਤਬੀਰ ਸਿੰਘ ਰੰਧਾਵਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਸ਼ਿਕਾਗੋ ਪੀਜ਼ਾ ਦੇ ਹਰਪ੍ਰੀਤ ਸਿੰਘ ਦਹੀਆ ਅਤੇ ਬਿੱਲੂ ਗਿੱਲ ਨੇ ਆਏ ਸਰੋਤਿਆਂ ਦੀ ਬਹੁਤ ਚੰਗੀ ਮਹਿਮਾਨ-ਨਿਵਾਜ਼ੀ ਕੀਤੀ। ਪੰਜਾਬ ਮੇਲ ਦੇ ਮੁੱਖ ਸੰਪਾਦਕ ਨੇ ਇਸ ਮੌਕੇ ਐਲਾਨ ਕੀਤਾ ਕਿ ਇਸ ਤਰ੍ਹਾਂ ਦਾ ਸਮਾਗਮ ਹਰ ਵਰ੍ਹੇ ਕਰਵਾਇਆ ਜਾਵੇਗਾ ਅਤੇ ਅੱਗੇ ਤੋਂ ਇਸ ਨੂੰ ਹੋਰ ਵੀ ਵੱਡੇ ਪੱਧਰ ‘ਤੇ ਕਰਵਾਇਆ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article