PUNJABMAILUSA.COM

ਸੈਕਰਾਮੈਂਟੋ ਵਿੱਚ ਮੁਹਾਲੀ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

 Breaking News

ਸੈਕਰਾਮੈਂਟੋ ਵਿੱਚ ਮੁਹਾਲੀ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਸੈਕਰਾਮੈਂਟੋ ਵਿੱਚ ਮੁਹਾਲੀ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
July 28
22:23 2017

ਐਸ.ਏ.ਐਸ. ਨਗਰ (ਮੁਹਾਲੀ)/ਸੈਕਰਾਮੈਂਟੋ, 28 ਜੁਲਾਈ (ਪੰਜਾਬ ਮੇਲ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੇਵਾਮੁਕਤ ਅਧਿਕਾਰੀ ਰਣਜੀਤ ਸਿੰਘ ਭੰਗੂ ਦੇ ਪੁੱਤਰ ਅਤੇ ਇੱਥੋਂ ਦੇ ਸੈਕਟਰ-70 ਦੇ ਵਸਨੀਕ ਸਿਮਰਨਜੀਤ ਸਿੰਘ ਭੰਗੂ (20) ਦਾ ਬੀਤੇ ਦਿਨੀਂ ਅਮਰੀਕਾ ਦੇ ਸ਼ਹਿਰ ਸੈਕਰਾਮੈਂਟੋ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਤਿੰਨ ਭੈਣਾਂ ਦਾ ਇਕਲੌਤਾ ਭਰਾ ਸਿਮਰਨਜੀਤ ਸਿੰਘ ਪਿਛਲੇ ਸਾਲ ਹੀ ਆਪਣੀ ਵੱਡੀ ਭੈਣ (ਜੋ ਸੈਕਰਾਮੈਂਟੋ ਵਿੱਚ ਰਹਿੰਦੀ ਹੈ) ਕੋਲ ਗਿਆ ਸੀ ਅਤੇ ਦੱਖਣੀ ਸੈਕਰਾਮੈਂਟੋ ਵਿੱਚ ਸਥਿਤ ਚੈਵਗਨ ਗੈਸ ਸਟੇਸ਼ਨ ’ਤੇ ਕੰਮ ਕਰਨ ਲੱਗ ਪਿਆ। 26 ਜੁਲਾਈ ਦੀ ਰਾਤ ਨੂੰ ਕਰੀਬ 11 ਵਜੇ ਗੈਸ ਸਟੇਸ਼ਨ ’ਤੇ ਬਣੀ ਦੁਕਾਨ ਵਿੱਚੋਂ ਸਿਮਰਨਜੀਤ ਨੇ ਕੁੱਝ ਸਾਮਾਨ ਖ਼ਰੀਦਿਆ ਅਤੇ ਜਿਵੇਂ ਹੀ ਪੈਸੇ ਦੇ ਕੇ ਬਾਹਰ ਆਇਆ ਤਾਂ ਕੁੱਝ ਵਿਅਕਤੀ ਪਾਰਕਿੰਗ ਵਿੱਚ ਖੜ੍ਹ ਕੇ ਸ਼ਰਾਬ ਪੀ ਰਹੇ ਸਨ। ਸਿਮਰਨਜੀਤ ਨੇ ਇਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ ਤਾਂ ਉਨ੍ਹਾਂ ਵਿੱਚੋਂ ਇਕ ਵਿਅਕਤੀ ਨਾਲ ਉਸ ਦੀ ਮਾਮੂਲੀ ਬਹਿਸ ਹੋ ਗਈ। ਉਹ ਪੁਲੀਸ ਨੂੰ ਇਤਲਾਹ ਦੇਣ ਦੀ ਗੱਲ ਕਹਿ ਕੇ ਭੱਜ ਕੇ ਗੈਸ ਸਟੇਸ਼ਨ ਵਿੱਚ ਚਲਾ ਗਿਆ। ਥੋੜ੍ਹੀ ਦੇਰ ਬਾਅਦ ਆਪਣੇ ਕਿਸੇ ਕੰਮ ਲਈ ਸਿਮਰਨਜੀਤ ਸਿੰਘ ਸਟੇਸ਼ਨ ਤੋਂ ਬਾਹਰ ਨਿਕਲਿਆ ਹੀ ਸੀ ਕਿ ਇੰਨੇ ਵਿੱਚ ਉਨ੍ਹਾਂ ਵਿਅਕਤੀਆਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਨੌਜਵਾਨ ਦੇ ਪਿਤਾ ਰਣਜੀਤ ਸਿੰਘ ਭੰਗੂ ਅਤੇ ਉਸ ਦੀ ਪਤਨੀ ਇਸ ਵੇਲੇ ਨਿਊਜ਼ੀਲੈਂਡ ਵਿੱਚ ਆਪਣੀ ਛੋਟੀ ਧੀ ਕੋਲ ਗਏ ਹੋਏ ਹਨ। ਜਾਣਕਾਰੀ ਮਿਲੀ ਹੈ ਕਿ ਸੈਕਾਰਮੈਂਟੋ ਪੁਲੀਸ ਨੇ ਕਤਲ ਦੇ ਦੋਸ਼ ਵਿੱਚ ਅੱਜ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article