PUNJABMAILUSA.COM

ਸੈਲਮਾ ਵਿਖੇ ਖਾਲਸਾਈ ਰੰਗ ‘ਚ ਰੰਗਿਆ 22ਵਾਂ ਸਾਲਾਨਾ ਨਗਰ ਕੀਰਤਨ

ਸੈਲਮਾ ਵਿਖੇ ਖਾਲਸਾਈ ਰੰਗ ‘ਚ ਰੰਗਿਆ 22ਵਾਂ ਸਾਲਾਨਾ ਨਗਰ ਕੀਰਤਨ

ਸੈਲਮਾ ਵਿਖੇ ਖਾਲਸਾਈ ਰੰਗ ‘ਚ ਰੰਗਿਆ 22ਵਾਂ ਸਾਲਾਨਾ ਨਗਰ ਕੀਰਤਨ
April 20
13:13 2016

10
ਫਰਿਜ਼ਨੋ, 20 ਅਪ੍ਰੈਲ (ਕੁਲਵੰਤ ਉੱਭੀ ਧਾਲੀਆਂ/ਨੀਟਾ ਮਾਛੀਕੇ/ਪੰਜਾਬ ਮੇਲ)- ਕੈਲੀਫੋਰਨੀਆ ਵਿਚ ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਸੈਲਮਾ ਦੇ ਗੁਰਦੁਆਰਾ ”ਸਿੱਖ ਸੈਂਟਰ ਆਫ ਪੈਸੀਫਿਕ ਕੋਸਟ’, ਸੈਂਟਰਲ ਵੈਲੀ ਵਿਖੇ ਵਿਸਾਖੀ ਨੂੰ ਸਮਰਪਿਤ 22ਵਾਂ ਵਿਸ਼ਾਲ ਨਗਰ ਕੀਰਤਨ ਹੋਇਆ, ਜਿਸ ਸਮੇਂ ਸਿੱਖ ਸੰਗਤਾਂ ਅਤੇ ਰਾਗੀ-ਢਾਡੀ, ਕਥਾਵਾਚਕ, ਕੀਰਤਨੀ ਜੱਥਿਆਂ ਨੇ ਸ਼ਿਰਕਤ ਕੀਤੀ। ਸਵੇਰ ਸਮੇਂ ਗੁਰੂ ਘਰ ਵਿਖੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਵਿਸ਼ੇਸ਼ ਸਮਾਗਮ ਹੋਏ। ਇਸ ਉਪਰੰਤ ਸਨਮਾਨ ਸਮਾਗਮ ਹੋਇਆ, ਜਿੱਥੇ ਸਿਟੀ ਕੌਂਸਲ ਦੇ ਅਮਰੀਕਨ ਮੈਂਬਰ ਵੀ ਦਸਤਾਰਾਂ ਪਹਿਨੇ ਹੋਏ ਨਜ਼ਰ ਆਏ। ਨਗਰ ਕੀਰਤਨ ਦੀ ਸ਼ੁਰੂਆਤ ਅਰਦਾਸ ਕਰਨ ਉਪਰੰਤ ਅਮਰੀਕਾ ਦੇ ਰਾਸ਼ਟਰੀ ਝੰਡੇ ਅਤੇ ਕੈਲੀਫੋਰਨੀਆ ਸਟੇਟ ਦੇ ਝੰਡੇ ਮਗਰ ਪੰਜਾਂ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਜੇ ਫਲੋਟ ਮਗਰ ਅਨੇਕਾਂ ਸਿੱਖ ਧਰਮ ਨਾਲ ਸੰਬੰਧਿਤ ਝਾਕੀਆਂ ਇਕ ਨਵੇਂ ਵਸੇ ਅਮੈਰੀਕਨ ਪੰਜਾਬ ਦੀ ਤਸਵੀਰ ਪੇਸ਼ ਕਰ ਰਹੀਆਂ ਸਨ। ਇਸੇ ਤਰ੍ਹਾਂ ਨਗਰ ਕੀਰਤਨ ਦੌਰਾਨ ਪ੍ਰਫੁੱਲਿਤ ਹੋਈ ਸਿੱਖੀ ਦੀ ਮੂੰਹ ਬੋਲਦੀ ਤਸਵੀਰ ਚਾਰ-ਚੁਫੇਰੇ ਲਿਸ਼ਕਦੀਆਂ ਕੇਸਰੀ ਅਤੇ ਰੰਗ-ਬਿਰੰਗੀਆਂ ਪੱਗਾਂ ਅਤੇ ਚੁੰਨੀਆਂ ਦੁਆਰਾ ਆਮ ਦਿਸ ਰਹੀ ਸੀ, ਜਿਸ ਵਿਚ ਬੱਚਿਆਂ, ਬਜ਼ੁਰਗਾਂ ਤੋਂ ਇਲਾਵਾ ਸਮੂਹ ਧਰਮਾਂ ਦੀਆਂ ਸੰਗਤਾਂ ਨੇ ਰਲ ਕੇ ਹਾਜ਼ਰੀ ਭਰੀ। ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਹੋ ਰਹੀ ਸੀ। ਨਗਰ ਕੀਰਤਨ ਦਾ ਦ੍ਰਿਸ਼ ਬਹੁਤ ਹੀ ਅਲੌਕਿਕ ਅਤੇ ਰੂਹਾਨੀ ਭਰਿਆ ਸੀ। ਸੰਗਤਾਂ ਪਾਲਕੀ ਸਾਹਿਬ ਦੇ ਮਗਰ ਵਾਹਿਗੁਰੂ ਸਿਮਰਨ ਅਤੇ ਸ਼ਬਦ ਗਾਇਨ ਕਰਦੀਆਂ ਜਾ ਰਹੀਆਂ ਸਨ।
ਇਸ ਨਗਰ ਕੀਰਤਨ ਦੌਰਾਨ ਮੁੱਫਤ ਵੱਖ-ਵੱਖ ਸੁਆਦਿਸ਼ਟ ਖਾਣੇ ਦੇ ਸਟਾਲ ਲੱਗੇ ਹੋਏ ਸਨ, ਜਿਨ੍ਹਾਂ ਦਾ ਸੰਗਤਾਂ ਨੇ ਖੂਬ ਆਨੰਦ ਮਾਣਿਆ।
ਇਸ ਤੋਂ ਇਲਾਵਾ ਵਸਤਾਂ ਅਤੇ ਰਸਤਾਂ ਦੀਆਂ ਦੁਕਾਨਾਂ ਵੀ ਭਾਰਤੀ ਮੇਲੇ ਦੀ ਤਸਵੀਰ ਪੇਸ਼ ਕਰ ਰਹੀਆਂ ਸਨ। ਇਸ ਸਮੁੱਚੇ ਨਗਰ ਕੀਰਤਨ ਵਿਚ ਸੰਗਤਾਂ ਦੇ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਦੇ ਭਾਰੀ ਇਕੱਠ ਨੇ ਆਪਣੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਹਾਜ਼ਰੀਆਂ ਭਰੀਆਂ। ਸੁਰੱਖਿਆ ਦੇ ਪ੍ਰਬੰਧ ਬਹੁਤ ਵਧੀਆ ਅਤੇ ਮਜ਼ਬੂਤ ਕੀਤੇ ਗਏ ਸਨ। ਸਮੁੱਚੇ ਪ੍ਰਬੰਧਾਂ ਲਈ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜਵੀਰ ਸਿੰਘ ਪੰਨੂੰ ਅਤੇ ਬਾਕੀ ਮੁੱਖ ਮੈਂਬਰ ਹਰਵੀਰ ਸਿੰਘ ਨਿੱਝਰ, ਛਿੰਦਰਪਾਲ ਸਿੰਘ ਸਹੋਤਾ, ਮਹਿੰਦਰ ਸਿੰਘ ਸੰਧਾਵਾਲੀਆ, ਹਰਨਿੰਦਰ ਸਿੰਘ ਗਿੱਲ, ਜਗਰੂਪ ਸਿੰਘ ਮਾਨ, ਸੁਖਜਿੰਦਰ ਸਿੰਘ ਬੋਲਾ, ਅਜਮੇਰ ਸਿੰਘ ਨਾਹਲ, ਰਣਜੀਤ ਸਿੰਘ ਸੰਘਾ, ਜੁਗਰਾਜ ਸਿੰਘ ਭੰਗੂ ਅਤੇ ਸੁਖਦੇਵ ਸਿੰਘ ਧਾਲੀਵਾਲ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਇਲਾਕੇ ਭਰ ਦੇ ਗੁਰੂਘਰ ਅਤੇ ਸੰਗਤਾਂ ਵਧਾਈ ਦੇ ਪਾਤਰ ਹਨ, ਜਿਨ੍ਹਾਂ ਸਭ ਦੇ ਸਹਿਯੋਗ ਸਦਕਾ ਇਹ ਨਗਰ ਕੀਰਤਨ ਯਾਦਗਾਰੀ ਹੋ ਨਿਬੜਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article