PUNJABMAILUSA.COM

ਸੈਲਮਾ ਸ਼ਹਿਰ ਵਿਖੇ ਪੰਜਾਬੀ ਮਾਂ ਬੋਲੀ ਦਿਵਸ ‘ਤੇ ਵਿਸ਼ੇਸ਼ ਸੈਮੀਨਾਰ

 Breaking News

ਸੈਲਮਾ ਸ਼ਹਿਰ ਵਿਖੇ ਪੰਜਾਬੀ ਮਾਂ ਬੋਲੀ ਦਿਵਸ ‘ਤੇ ਵਿਸ਼ੇਸ਼ ਸੈਮੀਨਾਰ

ਸੈਲਮਾ ਸ਼ਹਿਰ ਵਿਖੇ ਪੰਜਾਬੀ ਮਾਂ ਬੋਲੀ ਦਿਵਸ ‘ਤੇ ਵਿਸ਼ੇਸ਼ ਸੈਮੀਨਾਰ
February 28
10:21 2018

ਫਰਿਜ਼ਨੋ, 28 ਫਰਵਰੀ (ਕੁਲਵੰਤ ਧਾਲੀਆਂ/ਨੀਟਾ ਮਾਛੀਕੇ)- ਸੈਂਟਰਲ ਕੈਲੀਫੋਰਨੀਆ ਦੇ ਸ਼ਹਿਰ ਸੈਲਮਾ ਵਿਖੇ ਗਦਰੀ ਬਾਬਿਆਂ ਨਾਲ ਸੰਬੰਧਤ ਸੰਸਥਾ ਇੰਡੋ-ਯੂ.ਐੱਸ. ਹੈਰੀਟੇਜ ਐਸੋਸੀਏਸ਼ਨ ਵੱਲੋਂ ਪੰਜਾਬੀ ਮਾਂ ਬੋਲੀ ਦੇ ਸਾਰੋਕਾਰ, ਸਮੱਸਿਆਵਾਂ ਅਤੇ ਪ੍ਰਵਾਸ ਬਾਰੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸਾਲ ਇਹ ਸੈਮੀਨਾਰ ਗਦਰੀ ਬਾਬਾ ਗੁਰਦਿੱਤ ਸਿੰਘ ਕਾਮਾਗਾਟਾਮਾਰੂ ਅਤੇ ਗਦਰੀ ਬਾਬਾ ਬਚਨ ਸਿੰਘ ਘੋਲੀਆਂ ਨੂੰ ਸਮਰਪਿਤ ਕੀਤਾ ਗਿਆ ਸੀ, ਜਿਸ ਵਿਚ ਅੰਤਰਰਾਸ਼ਟਰੀ ਪੱਧਰ ਦੇ ਬੁਲਾਰਿਆਂ ਅਤੇ ਬੁੱਧੀਜੀਵੀ ਨੇ ਪੰਜਾਬੀ ਮਾਂ ਬੋਲੀ ਦੇ ਵਿਕਾਸ ਅਤੇ ਪ੍ਰਫੁਲਤਾ ਬਾਰੇ ਵਿਚਾਰਾਂ ਕੀਤੀਆਂ। ਇਸੇ ਦੌਰਾਨ ਸਕੂਲਾਂ ਵਿਚ ਪੰਜਾਬੀ ਪੜ੍ਹਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਸਮੂਹ ਬੁੱਧੀਜੀਵੀਆਂ ਦੀ ਹਾਜ਼ਰੀ ਵਿਚ ਪ੍ਰਬੰਧਕਾਂ ਵੱਲੋਂ ਮੈਗਜ਼ੀਨ ‘ਰਾਗ’ ਰਿਲੀਜ਼ ਕੀਤਾ ਗਿਆ। ਇਸ ਸਮੇਂ ਪ੍ਰਮੁੱਖ ਬੁਲਾਰਿਆਂ ਵਿਚ ਡਾ. ਨਿੰਦੀ ਸੰਧੂ, ਕਵੀ ਅਤੇ ਲੇਖਕ ਸੰਤੋਖ ਸਿੰਘ ਮਿਨਹਾਸ, ਉਸਤਾਦ ਸ਼ਾਇਰ ਹਰਜਿੰਦਰ ਕੰਗ, ਜਸਵੰਤ ਸਿੰਘ ਮਾਨ, ਕਰਨਲ ਹਰਦੇਵ ਸਿੰਘ ਗਿੱਲ, ਜਨਾਬ ਤਸੱਵਰ ਰਾਂਝਾ (ਲਾਹੌਰ, ਪਾਕਿਸਤਾਨ), ਸਲਾਹੂਦੀਨ ਸ਼ਾਹ (ਬੰਗਲਾਦੇਸ਼), ਡਾ. ਗੁਰਰੀਤ ਸਿੰਘ, ਪ੍ਰੋ. ਬਲਕਾਰ ਸਿੰਘ, ਕਰਮ ਸਿੰਘ ਮਾਨ, ਅਸ਼ਰਫ ਗਿੱਲ, ਕੁੰਦਨ ਸਿੰਘ ਧਾਮੀ, ਡਾ. ਅਰਜੁਨ ਸਿੰਘ ਜੋਸ਼ਨ, ਕਵੀ ਅਜੇ ਤਨਵੀਰ, ਡਾ. ਚੰਡੀ, ਗੁੱਡੀ ਸਿੱਧੂ, ਡਾ. ਗੁਰੂਮੇਲ ਸਿੰਘ ਸਿੱਧੂ ਆਦਿਕ ਨੇ ਬੋਲਦੇ ਹੋਏ ਪੰਜਾਬੀ ਮਾਂ ਬੋਲੀ ਦੇ ਵਿਕਾਸ ਸੰਬੰਧੀ ਵਿਚਾਰਾਂ, ਸੁਝਾਅ ਅਤੇ ਆਪਣੀਆਂ ਕਾਵਿਕ ਰਚਨਾਵਾਂ ਸਾਂਝੀਆਂ ਕੀਤੀਆਂ। ਜਦਕਿ ਪੰਜਾਬ ਅੰਦਰ ਮੌਜੂਦਾ ਸਰਕਾਰਾਂ ਦੇ ਪੰਜਾਬੀ ਮਾਂ ਬੋਲੀ ਦੇ ਵਿਕਾਸ ਵਿਚ ਕੋਈ ਵੀ ਨਾ ਯੋਗਦਾਨ ਪਾਉਣ ‘ਤੇ ਚਿੰਤਾ ਵੀ ਪ੍ਰਗਟਾਈ ਗਈ। ਵਿਦੇਸ਼ਾਂ ‘ਚ ਸਮੁੱਚੇ ਪੰਜਾਬੀ ਭਾਈਚਾਰੇ ਦੇ ਉਪਰਾਲਿਆਂ ਸਦਕਾ ਸਕੂਲਾਂ ‘ਚ ਪੰਜਾਬੀ ਨੂੰ ਲਾਗੂ ਕਰਨ ‘ਤੇ ਖ਼ੁਸ਼ੀ ਵੀ ਪ੍ਰਗਟਾਈ ਗਈ। ਪ੍ਰਵਾਸੀ ਲੇਖਕਾਂ ਦੁਆਰਾਂ ਰਚਿਤ ਪੁਸਤਕਾਂ ਵੀ ਹਾਜ਼ਰੀਨ ਦੇ ਰੂ-ਬ-ਰੂ ਕੀਤੀਆਂ ਗਈਆਂ। ਇਸੇ ਦੌਰਾਨ ਗਾਇਕੀ ਦੇ ਚੱਲੇ ਖੁੱਲ੍ਹੇ ਦੌਰ ਵਿਚ ਪ੍ਰਸਿੱਧ ਲੋਕ ਗਾਇਕ ਅਤੇ ਗੀਤਕਾਰ ਧਰਮਵੀਰ ਥਾਂਦੀ ਨੇ ਪੰਜਾਬੀ ਮਾਂ ਬੋਲੀ ਦੇ ਮੋਹ ਵਿਚ ਭਿੱਜੇ ਗੀਤ ਪੇਸ਼ ਕਰ ਸਭ ਦਾ ਦਿਲ ਜਿੱਤ ਲਿਆ। ਜਦਕਿ ਦਿਲਦਾਰ ਗਰੁੱਪ ਦੇ ਗਾਇਕ ਅਵਤਾਰ ਗਰੇਵਾਲ ਅਤੇ ਰਾਜ ਬਰਾੜ ਨੇ ਵੀ ਸਭ ਦਾ ਭਰਪੂਰ ਮੰਨੋਰੰਜਨ ਕੀਤਾ। ਪ੍ਰੋਗਰਾਮ ਦੇ ਅੰਤ ਵਿਚ ਸੰਸਥਾ ਦੇ ਚੇਅਰਮੈਨ ਪ੍ਰੀਤਮ ਸਿੰਘ ਨਾਹਲ ਨੇ ਸਭ ਹਾਜ਼ਰੀਨ ਦਾ ਧੰਨਵਾਦ ਕੀਤਾ। ਸਟੇਜ਼ ਸੰਚਾਲਨ ਦੀ ਸੇਵਾ ਸੰਤੋਖ ਸਿੰਘ ਮਿਨਹਾਸ ਨੇ ਹਮੇਸ਼ਾ ਵਾਂਗ ਸ਼ਾਇਰਾਨਾਂ ਅੰਦਾਜ਼ ਵਿਚ ਬਾਖੂਬੀ ਨਿਭਾਈ। ਅੰਤ ‘ਚ ਪੰਜਾਬੀ ਮਾਂ ਬੋਲੀ ਲਈ ਨਵੀਆਂ ਲੀਹਾਂ ਤਹਿ ਕਰਦਾ ਹੋਇਆਂ ਇਹ ਸੈਮੀਨਾਰ ਰਾਤਰੀ ਦੇ ਸੁਆਦਿਸ਼ਟ ਖਾਣੇ ਦੀ ਦਾਵਤ ਨਾਲ ਯਾਦਗਾਰੀ ਹੋ ਨਿਬੜਿਆ।
ਇੱਥੇ ਇਹ ਗੱਲ ਵਰਨਣਯੋਗ ਹੈ ਕਿ ਵਿਦੇਸਾਂ ਵਿਚ ਪੰਜਾਬੀ ਭਾਈਚਾਰੇ ਅਤੇ ਬਹੁਤ ਸਾਰੀਆਂ ਸੰਸਥਾਵਾਂ ਨੇ ਬਹੁਤ ਸਾਰੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਲਾਗੂ ਕਰ ਮਾਣ ਵਧਾਇਆ ਹੈ। ਸਮੁੱਚੇ ਸਕੂਲਾਂ ਦੇ ਪ੍ਰਬੰਧਕਾਂ ਅਨੁਸਾਰ ਸ਼ੁਰੂਆਤ ਦੇ ਪਹਿਲੇ ਸਾਲਾਂ ਵਿਚ ਬੱਚਿਆਂ ਵਿਚ ਉਤਸ਼ਾਹ ਅਤੇ ਗਿਣਤੀ ਬਹੁਤ ਸੀ। ਪਰ ਹਰ ਨਵੇਂ ਸਾਲ ਪੰਜਾਬੀ ਪੜ੍ਹਨ ਵਿਚ ਬੱਚਿਆਂ ਦੀ ਦਿਲਚਸਪੀ ਘੱਟ ਰਹੀ ਹੈ, ਜਿਸ ਦਾ ਸਰਵੇਖਣ ਕਰਨ ਤੋਂ ਪਤਾ ਲੱਗਿਆ ਕਿ ਪੰਜਾਬੀ ਦੇ ਯੋਗ ਅਧਿਆਪਕਾਂ ਦੀ ਬਹੁਤ ਵੱਡੀ ਘਾਟ ਹੈ। ਆਮ ਤੌਰ ‘ਤੇ ਪੰਜਾਬੀ ਲਾਗੂ ਕਰਵਾਉਣ ਵਾਲੇ ਆਪਣੀਆਂ ਸਿਫਾਰਸ਼ਾਂ ਨਾਲ ਆਪਣੇ ਹੀ ਨਜ਼ਦੀਕੀ ਨੂੰ ਅਧਿਆਪਕ ਦੀ ਪਦਵੀ ਦਿਵਾਉਣ ਦੀ ਕੋਸ਼ਿਸ਼ ਵਿਚ ਰਹਿੰਦੇ ਹਨ। ਅਜਿਹੇ ਟੀਚਰ ਬੱਚਿਆਂ ਦੀ ਸਹੀ ਮਾਨਸਿਕਤਾ ਅਤੇ ਪੜ੍ਹਾਈ ਦੇ ਢੰਗਾ ਤੋਂ ਅਕਸਰ ਅਨਜਾਣ ਹੁੰਦੇ ਹਨ। ਜਿਸ ਕਾਰਨ ਬੱਚੇ ਪੰਜਾਬੀ ਦੀ ਕਲਾਸ ਵਿਚ ਜਾਣਾ ਪਸੰਦ ਨਹੀਂ ਕਰਦੇ। ਪਰ ਫਿਰ ਵੀ ਇੰਡੋ-ਯੂ.ਐੱਸ. ਹੈਰੀਟੇਜ ਵਰਗੀਆਂ ਸੰਸਥਾਵਾਂ ਸਮੇਂ-ਸਮੇਂ ‘ਤੇ ਪੰਜਾਬੀ ਬੋਲੀ ਪ੍ਰਤੀ ਸੈਮੀਨਾਰ ਕਰਾ ਬੱਚਿਆਂ ਨੂੰ ਇਸ ਪਾਸੇ ਵੱਲ ਪ੍ਰੇਰਿਤ ਕਰ ਰਹੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ