PUNJABMAILUSA.COM

ਸੈਲਾਨੀਆਂ ਲਈ 590.97 ਕਰੋੜ ਦੀ ਲਾਗਤ ਨਾਲ ਸੂਬੇ ਦੀਆਂ 30 ਥਾਵਾਂ ਬਣਨਗੀਆਂ

ਸੈਲਾਨੀਆਂ ਲਈ 590.97 ਕਰੋੜ ਦੀ ਲਾਗਤ ਨਾਲ ਸੂਬੇ ਦੀਆਂ 30 ਥਾਵਾਂ ਬਣਨਗੀਆਂ

ਸੈਲਾਨੀਆਂ ਲਈ 590.97 ਕਰੋੜ ਦੀ ਲਾਗਤ ਨਾਲ ਸੂਬੇ ਦੀਆਂ 30 ਥਾਵਾਂ ਬਣਨਗੀਆਂ
June 11
17:45 2018

– ਪਰਵਾਸੀ ਪੰਜਾਬੀਆਂ ਨੂੰ ਜੜ੍ਹਾਂ ਨਾਲ ਜੋੜਨ ਲਈ ਕੈਨੇਡਾ, ਅਮਰੀਕਾ ਤੇ ਇੰਗਲੈਂਡ ਵਿਖੇ ਕੌਮਾਂਤਰੀ ਟੂਰ ਆਪ੍ਰਰੇਟਰਾਂ ਨਾਲ ਮੀਟਿੰਗ ਜਲਦ: ਸਿੱਧੂ
ਚੰਡੀਗੜ੍ਹ, 11 ਜੂਨ (ਪੰਜਾਬ ਮੇਲ)- ਸੈਰ ਸਪਾਟਾ ਵਿਭਾਗ ਨੂੰ ਪੈਰਾਂ ‘ਤੇ ਖੜ੍ਹਾ ਕਰਨ ਅਤੇ ਸੂਬੇ ਵਿਚਲੀਆਂ ਅਹਿਮ ਥਾਵਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਿਤ ਕਰਨ ਲਈ ਪੰਜਾਬ ਦੇ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਬੰਧਤ ਧਿਰਾਂ ਨਾਲ ਮੀਟਿੰਗ ਕਰਕੇ ਵਿਆਪਕ ਤੇ ਕਾਰਗਰ ਖਾਕਾ ਉਲੀਕਿਆ।
ਸ. ਸਿੱਧੂ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ 30 ਥਾਵਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਲਈ 590.97 ਕਰੋੜ ਰੁਪਏ ਮੁਕੰਮਲ ਕਾਇਆ ਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸਾਰੀਆਂ ਥਾਵਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਲਈ ਵੱਖ-ਵੱਖ ਸਕੀਮਾਂ ਅਧੀਨ ਪ੍ਰਾਜੈਕਟ ਉਲੀਕੇ ਗਏ ਹਨ ਅਤੇ ਇਨ੍ਹਾਂ ਦੀ ਕਾਇਆ ਕਲਪ ਕਰਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸੈਲਾਨੀ ਕੇਂਦਰਾਂ ਦਾ ਧੁਰਾ ਹੋਵੇਗਾ ਜਿੱਥੇ ਇਨ੍ਹਾਂ 30 ਥਾਵਾਂ ਵਿੱਚੋਂ 11 ਥਾਵਾਂ ਅੰਮ੍ਰਿਤਸਰ ਦੇ ਆਸ-ਪਾਸ ਹਨ। ਉਨ੍ਹਾਂ ਕਿਹਾ ਕਿ ਸਾਰੇ ਪ੍ਰਾਜੈਕਟ ਇੱਕ ਸਾਲ ਦੇ ਅੰਦਰ ਮੁਕੰਮਲ ਹੋਣਗੇ ਜਿਸ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਹਨ। ਇਨ੍ਹਾਂ ਥਾਵਾਂ ‘ਤੇ ਸੈਲਾਨੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਲੈਂਡ ਸਕੇਪ, ਰੈਸਟੋਰੈਂਟ ਅਤੇ ਮੁੱਢਲੀਆਂ ਸਹੂਲਤਾ ਜਿਵੇਂ ਕਿ ਪਾਰਕਿੰਗ, ਪਾਖਾਨੇ ਆਦਿ ਦਾ ਵਿਸ਼ੇਸ਼ ਧਿਆਨ ਰੱÎਖਿਆ ਜਾਵੇਗਾ।
ਸ. ਸਿੱਧੂ ਨੇ ਸੈਲਾਨੀਆਂ ਲਈ ਵਿਕਸਤ ਕੀਤੀਆਂ ਜਾਣ ਵਾਲੀਆਂ ਥਾਵਾਂ ਦੇ ਵੇਰਵੇ ਦਿੰਦੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਰੋਜ਼ਾਨਾ ਇਕ ਲੱਖ ਤੋਂ ਵੱਧ ਸ਼ਰਧਾਲੂ ਆਉਂਦੇ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਹੀ ਹੈਰੀਟੇਜ ਸਟਰੀਟ, ਵਾਹਗਾ-ਅਟਾਰੀ ਕੌਮਾਂਤਰੀ ਸਰਹੱਦ, ਗੋਬਿੰਦਗੜ੍ਹ ਕਿਲ੍ਹਾ, ਜਲ੍ਹਿਆਂਵਾਲਾ ਬਾਗ, ਪਾਰਟੀਸ਼ੀਅਨ ਮਿਊਜ਼ੀਅਮ, ਵਾਰ ਮੈਮੋਰੀਅਲ, ਪੁੱਲ ਮੌੜਾਂ, ਭਗਵਾਨ ਵਾਲਮੀਕ ਜੀ ਤੀਰਥ ਸਥਾਨ, ਫੂਡ ਸਟਰੀਟ, ਮਹਾਰਾਜਾ ਰਣਜੀਤ ਸਿੰਘ ਸਮਰ ਪੈਲੇਸ (ਰਾਮ ਬਾਗ), ਸਾਡਾ ਪਿੰਡ ਸਥਿਤ ਹੈ। ਇਸ ਤੋਂ ਇਲਾਵਾ ਰੋਪੜ ਵਿਖੇ ਮਹਾਰਾਜਾ ਰਣਜੀਤ ਸਿੰਘ ਤੇ ਲਾਰਡ ਵਿਲੀਅਮ ਬੈਂਟਿੰਗ ਸੰਧੀ ਸਥਾਨ, ਕਿਲ੍ਹਾ ਬਠਿੰਡਾ, ਕਿਲ੍ਹਾ ਪੱਟੀ, ਬਹਾਦਰਗੜ੍ਹ ਕਿਲ੍ਹਾ (ਪਟਿਆਲਾ), ਥੀਮ ਪਾਰਕ ਚਮਕੌਰ ਸਾਹਿਬ, ਆਮ ਖਾਸ ਬਾਗ ਸਰਹਿੰਦ, ਕਲਾਨੌਰ (ਮੁਗਲ ਬਾਦਸ਼ਾਹ ਅਕਬਰ ਦਾ ਤਾਜਪੋਸ਼ੀ ਸਥਾਨ), ਸਮਾਧ ਬਾਬਾ ਆਲਾ ਸਿੰਘ ਜੀ, ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਮਿਊਜ਼ੀਅਮ ਖਟਕੜ ਕਲਾਂ, ਜੰਗ-ਏ-ਆਜ਼ਾਦੀ ਕਰਤਾਰਪੁਰ, ਸਰਾਏ ਲਸ਼ਕਰੀ ਖਾਂ ਦੋਰਾਹਾ, ਸਰਾਏ ਸ਼ੰਭੂ, ਸਰਾਏ ਨੂਰ ਮਹਿਲ, ਬਨਾਸਰ ਬਾਗ ਸੰਗਰੂਰ, ਕੌਮੀ ਸ਼ਹੀਦਾਂ ਦੀ ਯਾਦਗਾਰ ਹੂਸੈਨੀਵਾਲਾ, ਦਰਬਾਰ ਹਾਲ ਕਪੂਰਥਲਾ, ਮੌਰਿਸ ਮਸਜਿਦ ਕਪੂਰਥਲਾ ਸ਼ਾਮਲ ਹਨ।
ਸ. ਸਿੱਧੂ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਨੂੰ ਜੜ੍ਹਾਂ ਨਾਲ ਜੋੜਨ ਅਤੇ ਸੂਬੇ ਨੂੰ ਸੈਰ-ਸਪਾਟਾ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਆਉਂਦੇ ਛੇ ਮਹੀਨਿਆਂ ਤੱਕ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ ਅਤੇ ਆਉਣ ਵਾਲੇ ਸਰਦੀ ਦੇ ਮੌਸਮ ਵਿੱਚ ਪੰਜਾਬ ਦੀਆਂ ਸੈਲਾਨੀ ਥਾਵਾਂ ਖਿੱਖ ਦਾ ਕੇਂਦਰ ਹੋਣਗੀਆਂ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਨਾਲ ਕੈਨੇਡਾ, ਅਮਰੀਕਾ, ਇੰਗਲੈਂਡ ਆਦਿ ਮੁਲਕਾਂ ਦੇ ਕੌਮਾਂਤਰੀ ਟੂਰ ਆਪ੍ਰੇਟਰਾਂ ਨਾਲ ਮੁਲਾਕਾਤ ਕਰਨ ਜਾਣਗੇ ਤਾਂ ਜੋ ਪੰਜਾਬ ਵਿਸ਼ਵ ਪੱਧਰ ‘ ਤੇ ਸੈਲਾਨੀਆਂ ਨੂੰ ਖਿੱਚ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕਤਾ ਨੂੰ ਸੁਧਾਰਨ ਵਿੱਚ ਸੈਰ-ਸਪਾਟਾ ਵਿਭਾਗ ਅਹਿਮ ਰੋਲ ਨਿਭਾਏਗਾ।

About Author

Punjab Mail USA

Punjab Mail USA

Related Articles

ads

Latest Category Posts

    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article
    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article