PUNJABMAILUSA.COM

ਸੋਨੀਆ ਗਾਂਧੀ ਬਣੀ ਰਹਿ ਸਕਦੀ ਹੈ ਕਾਂਗਰਸ ਸੰਸਦੀ ਦਲ ਦੇ ਪ੍ਰਧਾਨ ਅਹੁਦੇ ‘ਤੇ

ਸੋਨੀਆ ਗਾਂਧੀ ਬਣੀ ਰਹਿ ਸਕਦੀ ਹੈ ਕਾਂਗਰਸ ਸੰਸਦੀ ਦਲ ਦੇ ਪ੍ਰਧਾਨ ਅਹੁਦੇ ‘ਤੇ

ਸੋਨੀਆ ਗਾਂਧੀ ਬਣੀ ਰਹਿ ਸਕਦੀ ਹੈ ਕਾਂਗਰਸ ਸੰਸਦੀ ਦਲ ਦੇ ਪ੍ਰਧਾਨ ਅਹੁਦੇ ‘ਤੇ
January 01
16:30 2018

ਨਵੀਂ ਦਿੱਲੀ, 1 ਜਨਵਰੀ (ਪੰਜਾਬ ਮੇਲ)- ਰਾਹੁਲ ਗਾਂਧੀ ਨੇ ਭਾਵੇਂ ਹੀ ਕਾਂਗਰਸ ਪਾਰਟੀ ਦੀ ਕਮਾਨ ਸੰਭਾਲ ਲਈ ਹੋਵੇ ਪਰ 16ਵੀਂ ਲੋਕ ਸਭਾ ਦਾ ਕਾਰਜਕਾਲ ਪੂਰਾ ਹੋਣ ਤੱਕ ਸੋਨੀਆ ਗਾਂਧੀ ਦੇ ਕਾਂਗਰਸ ਸੰਸਦੀ ਦਲ (ਸੀ.ਐੱਲ.ਪੀ.) ਦੇ ਪ੍ਰਧਾਨ ਅਹੁਦੇ ‘ਤੇ ਬਣੇ ਰਹਿਣ ਦੀ ਸੰਭਾਵਨਾ ਹੈ। ਕਾਂਗਰਸ ਦੇ ਸੰਗਠਨ ਚੋਣ ਤੋਂ ਬਾਅਦ ਰਾਹੁਲ ਨੇ 16 ਦਸੰਬਰ ਨੂੰ ਪਾਰਟੀ ਪ੍ਰਧਾਨ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਲਈ। ਇਸ ਤੋਂ ਪਹਿਲਾਂ ਲਗਾਤਾਰ 19 ਸਾਲ ਤੱਕ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਨੇ ਇਸ ਅਹੁਦੇ ‘ਤੇ ਰਹਿਣ ਦਾ ਰਿਕਾਰਡ ਕਾਇਮ ਕੀਤਾ। ਕਾਂਗਰਸ ਸੰਗਠਨ ਅਤੇ ਬਾਹਰ ਇਸ ਗੱਲ ਨੂੰ ਲੈ ਕੇ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਪਾਰਟੀ ਪ੍ਰਧਾਨ ਅਹੁਦੇ ਤੋਂ ਹਟਣ ਤੋਂ ਬਾਅਦ ਸੋਨੀਆ ਦੀ ਪਾਰਟੀ ‘ਚ ਕੀ ਭੂਮਿਕਾ ਰਹੇਗੀ? ਉਂਝ ਸੋਨੀਆ ਅਜੇ ਤੱਕ ਨਾ ਸਿਰਫ ਸੀ.ਐੱਲ.ਪੀ. ਪ੍ਰਧਾਨ ਹੈ ਸਗੋਂ ਯੂ.ਪੀ.ਏ. ਮੁਖੀ ਵੀ ਹੈ।
ਪਾਰਟੀ ਸੂਤਰਾਂ ਨੇ ਦੱਸਿਆ ਕਿ ਸੋਨੀਆ ਗਾਂਧੀ ਮੌਜੂਦਾ ਸਮੇਂ ‘ਚ ਲੋਕ ਸਭਾ ‘ਚ ਸੀ.ਐੱਲ.ਪੀ. ਪ੍ਰਧਾਨ ਬਣੀ ਰਹੇਗੀ। ਰਾਹੁਲ ਅਜੇ ਇਹ ਜ਼ਿੰਮੇਵਾਰੀ ਨਹੀਂ ਸੰਭਾਲਣਗੇ। 16ਵੀਂ ਲੋਕ ਸਭਾ ‘ਚ ਸੋਨੀਆ ਅਮੇਠੀ ਤੋਂ ਸੰਸਦ ਮੈਂਬਰ ਹੈ ਅਤੇ ਉਹ ਯੂ.ਪੀ.ਏ. ਪ੍ਰਧਾਨ ਦੇ ਤੌਰ ‘ਤੇ ਵਿਰੋਧੀ ਧਿਰ ਦਾ ਇਕ ਮੁੱਖ ਚਿਹਰਾ ਹੈ। ਸੋਨੀਆ ਕਾਂਗਰਸ ਦੀ ਅਜਿਹੀ ਨੇਤਾ ਸੀ ਜੋ 1998 ‘ਚ ਸੰਸਦ ਮੈਂਬਰ ਬਣਨ ਤੋਂ ਪਹਿਲਾਂ ਹੀ ਸੀ.ਐੱਲ.ਪੀ. ਪ੍ਰਧਾਨ ਬਣ ਗਈ ਸੀ। ਪਾਰਟੀ ਦੇ ਸੀਨੀਅਰ ਨੇਤਾ ਅਨਿਲ ਸ਼ਾਸਤਰੀ ਨੇ ਦੱਸਿਆ ਕਿ ਸੋਨੀਆ ਤੋਂ ਪਹਿਲਾਂ ਪਾਰਟੀ ਦਾ ਕੋਈ ਅਜਿਹਾ ਨੇਤਾ ਨਹੀਂ ਸੀ ਜੋ ਸੰਸਦ ਮੈਂਬਰ ਬਣੇ ਬਿਨਾਂ ਹੀ ਸੀ.ਐੱਲ.ਪੀ. ਨੇਤਾ ਬਣਿਆ ਹੋਵੇ।
ਉਨ੍ਹਾਂ ਨੇ ਕਿਹਾ ਕਿ ਸੋਨੀਆ ਨੂੰ ਸੀ.ਐੱਲ.ਪੀ. ਨੇਤਾ ਬਣਾਉਣ ਲਈ ਪਾਰਟੀ ਸੰਵਿਧਾਨ ‘ਚ ਸੋਧ ਕੀਤਾ ਗਿਆ। ਇਸ ਤੋਂ ਬਾਅਦ 1999 ‘ਚ ਸੋਨੀਆ ਨੇ ਕਰਨਾਟਕ ਦੇ ਬੇਲਾਰੀ ਅਤੇ ਉੱਤਰ ਪ੍ਰਦੇਸ਼ ਦੇ ਅਮੇਠੀ ਸੰਸਦੀ ਖੇਤਰਾਂ ਤੋਂ ਚੋਣਾਂ ਲੜੀਆਂ ਸਨ। ਉਨ੍ਹਾਂ ਦੋਹਾਂ ਸੀਟਾਂ ‘ਤੇ ਜਿੱਤ ਦਰਜ ਕੀਤੀ ਪਰ ਬਾਅਦ ‘ਚ ਉਨ੍ਹਾਂ ਨੇ ਬੇਲਾਰੀ ਸੀਟ ਛੱਡ ਦਿੱਤੀ। ਸੋਨੀਆ 1999 ਦੇ ਬਾਅਦ ਤੋਂ ਲਗਾਤਾਰ ਅਮੇਠੀ ਤੋਂ ਲੋਕ ਸਭਾ ਚੋਣਾਂ ਜਿੱਤਦੀ ਆਈ ਹੈ। ਨਾਲ ਹੀ ਉਹ 1998 ਤੋਂ ਲਗਾਤਾਰ ਸੀ.ਐੱਲ.ਪੀ. ਨੇਤਾ ਦੀ ਜ਼ਿੰਮੇਵਾਰੀ ਵੀ ਅਜੇ ਤੱਕ ਨਿਭਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article