PUNJABMAILUSA.COM

ਸੋਸ਼ਲ ਮੀਡੀਏ ‘ਤੇ ਸਿੱਖਾਂ ਖਿਲਾਫ ਬੋਲਣ ਵਾਲੇ ਅਮਰੀਕੀ ਗੋਰੇ ਨੇ ਮੰਗੀ ਮੁਆਫੀ

 Breaking News
  • ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ ਸਾਨ ਫਰਾਂਸਿਸਕੋ, 20 ਸਤੰਬਰ (ਪੰਜਾਬ ਮੇਲ)- ਸਿਲੀਕਾਨ ਵੈਲੀ ‘ਚ ਭਾਰਤੀ ਇੰਜੀਨੀਅਰਾਂ ਦਾ ਦਬਦਬਾ ਹੁਣ ਵੀ ਕਾਇਮ ਹੈ ਪਰ ਡੋਨਾਲਡ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਹੁਣ ਨਵੇਂ ਇੰਜੀਨੀਅਰਾਂ ਦਾ ਆਉਣਾ ਘੱਟ...
  • ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ * ਸਪੇਸਐਕਸ ਰਾਕੇਟ ‘ਚ ਜਾਣ ਦੀ ਹੈ ਯੋਜਨਾ * ਚੰਨ ‘ਤੇ ਜਾਣ ਵਾਲੇ ਹੋਣਗੇ ਪਹਿਲੇ ਵਿਅਕਤੀ ਲਾਸ ਏਂਜਲਸ, 20 ਸਤੰਬਰ (ਪੰਜਾਬ ਮੇਲ)-ਜਾਪਾਨ ਦੇ ਅਰਬਪਤੀ ਯੁਸਾਕੂ ਮੇਇਜਾਵਾ ਸਪੇਸਐਕਸ ਦੇ ਬਿੱਗ ਫਾਲਕਨ...
  • ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ? ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ 916-320-9444 ਪਾਕਿਸਤਾਨ ਵਿਚਲੇ ਭਾਰਤੀ ਸਰਹੱਦ ਤੋਂ ਤਕਰੀਬਨ ਚਾਰ ਕਿਲੋਮੀਟਰ ਦੂਰ ਪੈਂਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ...
  • ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਸਾਲਾਨਾ ਕਬੱਡੀ ਕੱਪ 7 ਅਕਤੂਬਰ, ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਵਿਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ...
  • APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਅਮਰੀਕਨ ਪੈਟਰੋਲੀਅਮ ਐਂਡ ਕੰਨਵੀਨੀਅੰਸ ਸਟੋਰ ਐਸੋਸੀਏਸ਼ਨ ਵੱਲੋਂ ਚੌਥਾ ਸਾਲਾਨਾ ਟਰੇਡ ਸ਼ੋਅ ਸੈਕਰਾਮੈਂਟੋ ‘ਚ ਕਰਵਾਇਆ ਜਾ ਰਿਹਾ ਹੈ। ਵੀਰਵਾਰ 20 ਸਤੰਬਰ ਨੂੰ ਦੁਪਹਿਰ 1 ਵਜੇ ਤੋਂ...

ਸੋਸ਼ਲ ਮੀਡੀਏ ‘ਤੇ ਸਿੱਖਾਂ ਖਿਲਾਫ ਬੋਲਣ ਵਾਲੇ ਅਮਰੀਕੀ ਗੋਰੇ ਨੇ ਮੰਗੀ ਮੁਆਫੀ

ਸੋਸ਼ਲ ਮੀਡੀਏ ‘ਤੇ ਸਿੱਖਾਂ ਖਿਲਾਫ ਬੋਲਣ ਵਾਲੇ ਅਮਰੀਕੀ ਗੋਰੇ ਨੇ ਮੰਗੀ ਮੁਆਫੀ
June 13
10:30 2018

ਸੈਕਰਾਮੈਂਟੋ, 13 ਜੂਨ (ਪੰਜਾਬ ਮੇਲ)- ਪਿਛਲੇ ਦਿਨੀਂ ਇਕ ਅਮਰੀਕੀ ਗੋਰੇ ਮੈਨਫਰੈੱਡ ਸ਼ੀਲਡ ਵੱਲੋਂ ਸਿੱਖਾਂ ਖਿਲਾਫ ਕੁੱਝ ਗਲਤ ਵਿਚਾਰ ਫੇਸਬੁੱਕ ‘ਤੇ ਪਾਏ ਗਏ ਸਨ। ਜਿਸ ਨਾਲ ਭਾਈਚਾਰੇ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਸੀ ਅਤੇ ਕੁੱਝ ਲੋਕਾਂ ਵੱਲੋਂ ਐੱਫ.ਬੀ.ਆਈ. ਵਿਭਾਗ ਨੂੰ ਉਸ ਦੀ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਪਰ ਉਸ ਤੋਂ ਪਹਿਲਾਂ ਹੀ ਮੈਨਫਰੈੱਡ ਨੇ ਸੋਸ਼ਲ ਮੀਡੀਆ ‘ਤੇ ਪੂਰੀ ਸਿੱਖ ਕੌਮ ਤੋਂ ਮੁਆਫੀ ਮੰਗੀ ਸੀ। ਸੋਮਵਾਰ ਨੂੰ ਐੱਫ.ਬੀ.ਆਈ. ਦੇ ਅਧਿਕਾਰੀਆਂ ਵੱਲੋਂ ਮੈਨਫਰੈੱਡ ਸ਼ੀਲਡ ਤੋਂ ਪੁੱਛਗਿਛ ਕੀਤੀ ਗਈ। ਉਸ ਵਕਤ ਵੀ ਮੈਨਫਰੈੱਡ ਸ਼ੀਲਡ ਨੇ ਕਿਹਾ ਕਿ ਮੈਂ ਕਿਸੇ ਦੀਆਂ ਗੱਲਾਂ ਵਿਚ ਆਣ ਕੇ ਸਿੱਖਾਂ ਖਿਲਾਫ ਗਲਤ ਬਿਆਨ ਦਿੱਤੇ ਸਨ, ਜਿਸ ਦੇ ਲਈ ਮੈਨੂੰ ਪਛਤਾਵਾ ਹੈ।
ਮੰਗਲਵਾਰ ਨੂੰ ਪੰਜਾਬ ਮੇਲ ਨਾਲ ਗੱਲਬਾਤ ਕਰਦਿਆਂ ਮੈਨਫਰੈੱਡ ਸ਼ੀਲਡ ਨੇ ਕਿਹਾ ਕਿ ਮੈਨੂੰ ਆਪਣੀ ਗਲਤੀ ‘ਤੇ ਪਛਤਾਵਾ ਹੈ। ਮੈਨੂੰ ਹੁਣ ਸਿੱਖ ਕੌਮ ਬਾਰੇ ਬਹੁਤ ਚੰਗੀ ਤਰ੍ਹਾਂ ਜਾਣਕਾਰੀ ਮਿਲੀ ਹੈ ਅਤੇ ਮੈਂ ਚਾਹਾਂਗਾ ਕਿ ਆਪਣੀ ਕੌਮ ਵਿਚ ਸਿੱਖਾਂ ਬਾਰੇ ਪਏ ਭਰਮ-ਭੁਲੇਖੇ ਨੂੰ ਦੂਰ ਕਰਨ ਲਈ ਵੀ ਉਨ੍ਹਾਂ ਨੂੰ ਜਾਣਕਾਰੀ ਦੇਵਾਂ। ਲੱਗਭਗ 20 ਮਿੰਟ ਦੀ ਗੱਲਬਾਤ ਦੌਰਾਨ ਮੈਨਫਰੈੱਡ ਨੇ ਲਗਾਤਾਰ ਆਪਣੀ ਗਲਤੀ ਦਾ ਪਛਤਾਵਾ ਜ਼ਾਹਿਰ ਕੀਤਾ। ਉਸ ਨੇ ਕਿਹਾ ਕਿ ਅਜਿਹੀ ਗਲਤੀ ਕਿਸੇ ਨੂੰ ਵੀ ਨਹੀਂ ਕਰਨੀ ਚਾਹੀਦੀ, ਜਿਸ ਨਾਲ ਕਿਸੇ ਦੂਸਰੇ ਫਿਰਕੇ ਨੂੰ ਨਮੋਸ਼ੀ ਹੋਵੇ। ਉਸ ਨੇ ਕਿਹਾ ਕਿ ਅਸੀਂ ਸਾਰੇ ਇਕ ਪ੍ਰਮਾਤਮਾ ਦੇ ਬੰਦੇ ਹਾਂ ਅਤੇ ਸਾਨੂੰ ਰਲਮਿਲ ਕੇ ਰਹਿਣਾ ਚਾਹੀਦਾ ਹੈ। ਪੰਜਾਬ ਮੇਲ ਨਾਲ ਗੱਲਬਾਤ ਕਰਦਿਆਂ ਉਸ ਨੇ ਇਹ ਵੀ ਕਿਹਾ ਕਿ ਅੱਜ ਦੇ ਜ਼ਮਾਨੇ ਵਿਚ ਨਸ਼ਾਖੋਰੀ ਕਾਫੀ ਵੱਧ ਗਈ ਹੈ। ਉਸ ਨੂੰ ਵੀ ਰੋਕਣ ਦੀ ਲੋੜ ਹੈ। ਉਸ ਨੇ ਕਿਹਾ ਕਿ ਸਰਕਾਰ ਵੱਡੀਆਂ ਮੱਛੀਆਂ ਨੂੰ ਹੱਥ ਪਾਵੇ, ਤਾਂਕਿ ਨਸ਼ਾ ਲੋਕਾਂ ਤੱਕ ਨਾ ਪਹੁੰਚ ਸਕੇ। ਉਸ ਨੇ ਗੱਲਬਾਤ ਦੌਰਾਨ ਇਹ ਵੀ ਕਿਹਾ ਕਿ ਉਹ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਹਮਾਇਤੀ ਹੈ। ਇਸ ਦੌਰਾਨ ਪੰਜਾਬ ਮੇਲ ਦੇ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਨੇ ਆਪਣੀ ਇਕ ਨਵੀਂ ਕਿਤਾਬ ਮੈਨਫਰੈੱਡ ਸ਼ੀਲਡ ਨੂੰ ਭੇਂਟ ਕੀਤੀ। ਭਾਵੇਂ ਇਹ ਕਿਤਾਬ ਪੰਜਾਬੀ ਵਿਚ ਹੈ। ਪਰ ਇਸ ਵਿਚ ਲੱਗੀਆਂ ਅਮਰੀਕੀ ਅਧਿਕਾਰੀਆਂ ਦੀਆਂ ਫੋਟੋਆਂ ਤੋਂ ਮੈਨਫਰੈੱਡ ਸ਼ੀਲਡ ਕਾਫੀ ਪ੍ਰਭਾਵਿਤ ਹੋਇਆ। ਉਸ ਨੇ ਕਿਹਾ ਕਿ ਮੈਂ ਇਹ ਕਿਤਾਬ ਹਮੇਸ਼ਾ ਸਾਂਭ ਕੇ ਰੱਖਾਂਗਾ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article