PUNJABMAILUSA.COM

ਸ੍ਰੀਲੰਕਾ ’ਚ ਆਏ ਭਿਆਨਕ ਹੜ੍ਹਾਂ ’ਚ ਮਰਨ ਵਾਲਿਆਂ ਮਰਨ ਵਾਲਿਆਂ ਦੀ ਗਿਣਤੀ 177 ਹੋਈ

ਸ੍ਰੀਲੰਕਾ ’ਚ ਆਏ ਭਿਆਨਕ ਹੜ੍ਹਾਂ ’ਚ ਮਰਨ ਵਾਲਿਆਂ ਮਰਨ ਵਾਲਿਆਂ ਦੀ ਗਿਣਤੀ 177 ਹੋਈ

ਸ੍ਰੀਲੰਕਾ ’ਚ ਆਏ ਭਿਆਨਕ ਹੜ੍ਹਾਂ ’ਚ ਮਰਨ ਵਾਲਿਆਂ ਮਰਨ ਵਾਲਿਆਂ ਦੀ ਗਿਣਤੀ 177 ਹੋਈ
May 30
02:44 2017

ਕੋਲੰਬੋ, 29 ਮਈ (ਪੰਜਾਬ ਮੇਲ)-ਸ੍ਰੀਲੰਕਾ ਵਿੱਚ ਪਿਛਲੇ 14 ਸਾਲਾਂ ਵਿੱਚ ਆਏ ਸਭ ਤੋਂ ਭਿਆਨਕ ਹੜ੍ਹਾਂ ’ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 177 ਹੋ ਗਈ ਹੈ। ਆਫ਼ਤ ਪ੍ਰਬੰਧਨ ਕੇਂਦਰ (ਡੀਐਮਸੀ) ਮੁਤਾਬਕ 104 ਲੋਕ ਅਜੇ ਵੀ ਲਾਪਤਾ ਹਨ ਜਦਕਿ 88 ਜਣੇ ਹਸਪਤਾਲਾਂ ਵਿੱਚ ਤੜੇ ਹਨ। ਵੀਰਵਾਰ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਕਰਕੇ ਦੱਖਣੀ ਤੇ ਪੱਛਮੀ ਖੇਤਰਾਂ ਦੇ ਪੰਜ ਲੱਖ ਦੇ ਕਰੀਬ ਲੋਕ ਘਰੋਂ ਬੇਘਰ ਹੋ ਗਏ ਹਨ। ਇਸ ਦੌਰਾਨ ਪੁਲੀਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲਿਜਾ ਰਿਹਾ ਸ੍ਰੀਲੰਕਾ ਏਅਰਫੋਰਸ ਦਾ ਹੈਲੀਕੌਪਟਰ(ਸਲਾਫ਼) ਐਮਆਈ-17 ਦੱਖਣੀ ਜ਼ਿਲ੍ਹੇ ਗਾਲੇ ਵਿੱਚ ਹਾਦਸਾਗ੍ਰਸਤ ਹੋ ਗਿਆ। ਹਾਲਾਂਕਿ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਯਾਦ ਰਹੇ ਕਿ ਗਾਲੇ ਨੂੰ ਹੜ੍ਹਾਂ ਦੀ ਮਾਰ ਹੇਠ ਆਏ 14 ਜ਼ਿਲ੍ਹਿਆਂ ’ਚੋਂ ਸਭ ਤੋਂ ਵੱਧ ਮਾਰ ਪਈ ਹੈ। ਹੜ੍ਹਾਂ ਦੀ ਸਭ ਤੋਂ ਵੱਧ ਮਾਰ ਝੱਲਣ ਵਾਲੇ ਰਤਨਪੁਰਾ ਤੇ ਕਾਲੂਤਾਰਾ ਜ਼ਿਲ੍ਹਿਆਂ ਚੋਂ ਭਾਵੇਂ ਪਾਣੀ ਘਟਣ ਲੱਗਾ ਹੈ, ਪਰ ਪ੍ਰਸ਼ਾਸਨ ਮੁਤਾਬਕ ਸਾਂਭ ਸੰਭਾਲ ਤੇ ਸਾਫ਼ ਸਫ਼ਾਈ ਨੂੰ ਅਜੇ ਹਫ਼ਤੇ ਲੱਗ ਸਕਦੇ ਹਨ। ਹੁਣ ਤਕ 412 ਘਰ ਪੂਰੀ ਤਰ੍ਹਾਂ ਜਦਕਿ 4200 ਤੋਂ ਵੱਧ ਘਰਾਂ ਨੂੰ ਆਰਜ਼ੀ ਨੁਕਸਾਨ ਪੁੱਜਾ ਹੈ। ਸਾਢੇ ਚਾਰ ਲੱਖ ਤੋਂ ਵੱਧ ਲੋਕ ਘਰੋਂ ਬੇਘਰ ਹੋ ਗਏ ਜਦਕਿ 75 ਹਜ਼ਾਰ ਤੋਂ ਵੱਧ ਲੋਕਾਂ ਨੂੰ 330 ਆਰਜ਼ੀ ਰਾਹਤ ਵਜੋਂ ਵੱਖ ਵੱਖ ਥਾਵਾਂ ਤੇ ਰੱਖਿਆ ਗਿਆ ਹੈ।
ਭਾਰਤੀ ਜਲਸੈਨਾ ਦੀਆਂ ਟੀਮਾਂ ਤਾਇਨਾਤ
ਕੋਲੰਬੋ: ਭਾਰਤੀ ਜਲਸੈਨਾ ਨੇ ਹੜ੍ਹਾਂ ਦੀ ਮਾਰ ਹੇਠ ਆਏ ਦੱਖਣ ਪੱਛਮੀ ਖੇਤਰਾਂ ਵਿੱਚ ਸ੍ਰੀਲੰਕਾਈ ਜਲਸੈਨਾ ਦੀ ਮਦਦ ਲਈ ਆਪਣੀਆਂ ਡਾਈਵਿੰਗ ਤੇ ਮੈਡੀਕਲ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ। ਇਸ ਦੌਰਾਨ ਸ੍ਰੀਲੰਕਾ ਜਲਸੈਨਾ ਦੇ ਬੁਲਾਰੇ ਚਾਮਿੰਡਾ ਵਾਲਾਕਾਲੂਗੇ ਨੇ ਦੱਸਿਆ ਕਿ ਭਾਰਤੀ ਜਲਸੈਨਾ ਦੇ ਦੋ ਬੇੜੇ ਆਈਐਨਐਸ ‘ਕਿਰਚ’ ਤੇ ਆਈਐਨਐਸ ‘ਸ਼ਰਦੁਲ’ ਰਾਹਤ ਸਮੱਗਰੀ ਸਮੇਤ ਪੁੱਜ ਗਏ ਹਨ ਤੇ ਰਾਹਤ ਦੇ ਕੰਮ ਵਿੱਚ ਉਨ੍ਹਾਂ ਦਾ ਹੱਥ ਵਟਾਉਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article