PUNJABMAILUSA.COM

ਸ੍ਰੀਲੰਕਾ ‘ਚ ਹੜ੍ ਦਾ ਕਹਿਰ, 100 ਦੀ ਮੌਤ

ਸ੍ਰੀਲੰਕਾ ‘ਚ ਹੜ੍ ਦਾ ਕਹਿਰ, 100 ਦੀ ਮੌਤ

ਸ੍ਰੀਲੰਕਾ ‘ਚ ਹੜ੍ ਦਾ ਕਹਿਰ, 100 ਦੀ ਮੌਤ
May 28
04:15 2017

harh
ਕੋਲੰਬੋ/ਨਵੀਂ ਦਿੱਲੀ, 27 ਮਈ (ਪੰਜਾਬ ਮੇਲ)- ਸ੍ਰੀਲੰਕਾ ‘ਚ ਹੋਈ ਮੋਹਲੇਧਾਰ ਬਾਰਿਸ਼ ਨਾਲ ਆਏ ਹੜ੍ਹਾਂ ਤੇ ਢਿੱਗਾਂ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 100 ਹੋ ਗਈ ਹੈ। 99 ਲੋਕ ਲਾਪਤਾ ਹਨ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤਕ ਬਾਰਿਸ਼ ਹੁੰਦੇ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਹੈ। ਹੜ੍ਹ ਨਾਲ 14 ਜ਼ਿਲਿ੍ਹਆਂ ਦੇ 52 ਹਜ਼ਾਰ ਤੋਂ ਜ਼ਿਆਦਾ ਪਰਿਵਾਰਾਂ ਦੇ ਲਗਪਗ ਦੋ ਲੱਖ ਲੋਕ ਪ੍ਰਭਾਵਿਤ ਹੋਏ ਹਨ। 12 ਹਜ਼ਾਰ ਲੋਕ ਸੁਰੱਖਿਅਤ ਥਾਵਾਂ ‘ਤੇ ਪਹੁੰਚਾਏ ਗਏ ਹਨ। ਰਾਹਤ ਕੰਮਾਂ ‘ਚ ਫ਼ੌਜ ਦੇ ਇਕ ਹਜ਼ਾਰ ਤੋਂ ਜ਼ਿਆਦਾ ਜਵਾਨ ਲਗਾਏ ਗਏ ਹਨ। ਗਾਲੇ ਦੇ ਨੇਲੁਵਾ ਜ਼ਿਲ੍ਹੇ ‘ਚ ਰਾਹਤ ਸਮੱਗਰੀ ਪਹੁੰਚਾਉਂਦਿਆਂ ਸ੍ਰੀਲੰਕਾ ਦੀ ਹਵਾਈ ਫ਼ੌਜ ਦੇ ਏਅਰਮੈਨ ਦੀ ਹੈਲੀਕਾਪਟਰ ਤੋਂ ਡਿੱਗਣ ਕਾਰਨ ਮੌਤ ਹੋ ਗਈ। ਸ੍ਰੀਲੰਕਾ ਦੇ ਵਿਦੇਸ਼ ਮੰਤਰਾਲੇ ਨੇ ਸੰਯੁਕਤ ਰਾਸ਼ਟਰ ਸਮੇਤ ਗੁਆਂਢੀ ਦੇਸ਼ਾਂ ਤੋਂ ਖੋਜ ਅਤੇ ਰਾਹਤ ਕੰਮ ‘ਚ ਮਦਦ ਦੀ ਅਪੀਲ ਕੀਤੀ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹ ‘ਚ ਵੱਡੇ ਪੈਮਾਨੇ ‘ਤੇ ਜਾਨ ਮਾਲ ਦੀ ਹਾਨੀ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਕਿਹਾ ਹੈ ਕਿ ਭਾਰਤ ਇਸ ਕੁਦਰਤੀ ਆਫਤ ‘ਚ ਸ੍ਰੀਲੰਕਾ ਦੇ ਲੋਕਾਂ ਦੇ ਨਾਲ ਖੜ੍ਹਾ ਹੈ।
ਭਾਰਤ ਨੇ ਜਲ ਸੈਨਾ ਦੇ ਤਿੰਨ ਜਹਾਜ਼ ਰਾਹਤ ਸਮੱਗਰੀ ਦੇ ਨਾਲ ਸ੍ਰੀਲੰਕਾ ਲਈ ਰਵਾਨਾ ਕੀਤੇ ਹਨ। ਇਨ੍ਹਾਂ ਵਿਚੋਂ ਇਕ ਜਹਾਜ਼ ਆਈਐੱਨਐੱਸ ਕਿਰਚ ਕੋਲੰਬੋ ਪੁੱਜ ਚੁੱਕਾ ਹੈ। ਉਥੇ ਇਸ ਜਹਾਜ਼ ਦਾ ਸਵਾਗਤ ਕਰਦੇ ਹੋਏ ਸ੍ਰੀਲੰਕਾ ਦੇ ਵਿਦੇਸ਼ ਮੰਤਰੀ ਰਵੀ ਕਰੁਣਾਨਾਇਕੇ ਨੇ ਭਾਰਤ ਪ੍ਰਤੀ ਆਭਾਰ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤ-ਸ੍ਰੀਲੰਕਾ ਵਿਚਕਾਰ ਮਿੱਤਰਤਾ ਪੂਰਣ ਸਬੰਧਾਂ ਦਾ ਸ਼ਾਨਦਾਰ ਪੱਧਰ ਹੈ। ਭਾਰਤੀ ਜਲ ਸੈਨਾ ਦੇ ਬੁਲਾਰੇ ਕੈਪਟਨ ਡੀ ਕੇ ਸ਼ਰਮਾ ਨੇ ਦੱਸਿਆ ਕਿ ਡਾਕਟਰਾਂ ਅਤੇ ਗੋਤਾਖੋਰਾਂ ਦੀ ਟੀਮ ਵੀ ਕਿਸ਼ਤੀਆਂ ਅਤੇ ਹੈਲੀਕਾਪਟਰਾਂ ਦੇ ਨਾਲ ਭੇਜੀ ਜਾ ਰਹੀ ਹੈ। ਸ੍ਰੀਲੰਕਾ ‘ਚ ਇਸ ਤੋਂ ਪਹਿਲਾਂ 2003 ‘ਚ ਆਏ ਹੜ੍ਹਾਂ ‘ਚ 250 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 10 ਹਜ਼ਾਰ ਘਰ ਤਬਾਹ ਹੋ ਗਏ ਸਨ। ਇਸ ਦੇਸ਼ ‘ਚ ਮੌਨਸੂਨ ਦੇ ਸਮੇਂ ਿਢੱਗਾਂ ਡਿੱਗਣ ਦੀਆਂ ਘਟਨਾਵਾਂ ਅਕਸਰ ਵਾਪਰਦੀਆਂ ਰਹਿੰਦੀਆਂ ਹਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article