PUNJABMAILUSA.COM

ਸ੍ਰੀਲੰਕਾ ਦੌਰੇ ਤੋਂ ਪਹਿਲਾਂ ਭਾਰਤੀ ਟੀਮ ਨੂੰ ਮਿਲੇਗਾ ਨਵਾਂ ਕੋਚ

ਸ੍ਰੀਲੰਕਾ ਦੌਰੇ ਤੋਂ ਪਹਿਲਾਂ ਭਾਰਤੀ ਟੀਮ ਨੂੰ ਮਿਲੇਗਾ ਨਵਾਂ ਕੋਚ

ਸ੍ਰੀਲੰਕਾ ਦੌਰੇ ਤੋਂ ਪਹਿਲਾਂ ਭਾਰਤੀ ਟੀਮ ਨੂੰ ਮਿਲੇਗਾ ਨਵਾਂ ਕੋਚ
June 22
14:20 2017

ਨਵੀਂ ਦਿੱਲੀ, 22 ਜੂਨ (ਪੰਜਾਬ ਮੇਲ)- ਅਨਿਲ ਕੁੰਬਲੇ ਵੱਲੋਂ ਅਚਾਨਕ ਕੋਚ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਕਾਰਨ ਬਿਨਾਂ ਕੋਚ ਵੈਸਟ ਇੰਡੀਜ਼ ਦੌਰੇ ਲਈ ਰਵਾਨਾ ਹੋਈ ਭਾਰਤੀ ਕਿ੍ਕਟ ਟੀਮ ਨੂੰ ਜੁਲਾਈ ਵਿੱਚ ਹੋਣ ਵਾਲੇ ਸ੍ਰੀਲੰਕਾ ਦੌਰੇ ਤੋਂ ਪਹਿਲਾਂ ਨਵਾਂ ਕੋਚ ਮਿਲ ਜਾਵੇਗਾ।
ਭਾਰਤੀ ਕਿ੍ਕਟ ਕੰਟਰੋਲ ਬੋਰਡ(ਬੀਸੀਸੀਆਈ) ਦੇ ਕਾਰਜਕਾਰੀ ਚੇਅਰਮੈਨ ਸੀ ਕੇ ਖੰਨਾ ਨੇ ਕਿਹਾ ਕਿ ਟੀਮ ਇੰਡੀਆ ਨੂੰ ਸ੍ਰੀਲੰਕਾ ਦੌਰੇ ਤੋਂ ਪਹਿਲਾਂ ਉਸ ਦਾ ਨਵਾਂ ਕੋਚ ਮਿਲ ਜਾਵੇਗਾ। ਉਨ੍ਹਾਂ ਅੱਜ ਦੱਸਿਆ ਕਿ ਨਵੇਂ ਕੋਚ ਦਾ ਕਾਰਜਕਾਲ ਇੰਗਲੈਂਡ ਵਿੱਚ ਜੂਨ 2019 ਵਿੱਚ ਹੋਣ ਵਾਲੇ ਆਈਸੀ ਵਿਸ਼ਵ ਕੱਪ ਤਕ ਹੋਵੇਗਾ।
ਕਪਤਾਨ ਵਿਰਾਟ ਕੋਹਲੀ ਨਾਲ ਕੁੜੱਤਣ ਕਾਰਨ ਕੁੰਬਲੇ ਨੇ ਮੰਗਲਵਾਰ ਨੂੰ ਕੌਮੀ ਟੀਮ ਦੇ ਮੁੱਖ ਕੋਚ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਕਾਰਨ ਭਾਰਤੀ ਟੀਮ ਨੂੰ 23 ਜੂਨ ਤੋਂ ਸ਼ੁਰੂ ਹੋਣ ਵਾਲੇ ਵੈਸਟ ਇੰਡੀਜ਼ ਦੌਰ ’ਤੇ ਬਿਨਾਂ ਕੋਚ ਦੇ ਜਾਣਾ ਪਿਆ ਹੈ। ਜਿਥੇ ਉਹ ਪੰਜ ਮੈਚਾਂ ਦੀ ਇਕ ਰੋਜ਼ਾ ਲੜੀ ਅਤੇ ਇਕ ਟਵੰਟੀ-20 ਮੈਚ ਖੇਡੇਗੀ।
ਕੁੰਬਲੇ ਦਾ ਇਕ ਵਰ੍ਹੇ ਦਾ ਕਾਰਜਕਾਰ ਐਤਵਾਰ ਨੂੰ ਲੰਡਨ ਵਿੱਚ ਖਤਮ ਹੋਈ ਆਈਸੀਸੀ ਚੈਂਪੀਅਨਜ਼ ਟਰਾਫ਼ੀ ਤੋਂ ਬਾਅਦ ਸਮਾਪਤ ਹੋ ਗਿਆ ਸੀ ਪਰ ਬੀਸੀਆਈ ਨੇ ਉਸ ਤੋਂ ਵੈਸਟ ਇੰਡੀਜ਼ ਦੌਰ ’ਤੇ ਵੀ ਕੋਚ ਦਾ ਅਹੁਦਾ ਸੰਭਾਲਣ ਦੀ ਅਪੀਲ ਕੀਤੀ ਸੀ ਜਿਸ ਨੂੰ ਕੁੰਬਲੇ ਨੇ ਮੰਨ ਲਿਆ ਸੀ। ਪਰ ਕਪਤਾਨ ਵਿਰਾਟ ਨਾਲ ਸਬੰਧ ਠੀਕ ਨਾ ਹੋਣ ਦੀ ਸਥਿਤੀ ਵਿੱਚ ਉਸ ਨੇ ਆਪਣੇ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇ ਦਿੱਤਾ।
ਬੀਸੀਸੀਆਈ ਦੇ ਸੀਨੀਅਰ ਅਧਿਕਾਰੀ ਰਾਜੀਵ ਸ਼ੁਕਲਾ ਨੇ ਵੀ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸ੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਲਈ ਨਵਾਂ ਕੋਚ ਨਿਯੁਕਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੀਸੀਸੀਆਈ ਨੇ ਕੋਚ ਅਤੇ ਕਪਤਾਨ ਵਿਚਾਲੇ ਮਤਭੇਦ ਸੁਲਝਾਉਣ ਦੀ ਕੋਸ਼ਿਸ਼ ਕੀਤੀ। ਮੌਜੂਦਾ ਸਕੱਤਰ ਅਤੇ ਸੀਈਓ ਨੇ ਦੋਨਾਂ ਨਾਲ ਇਸ ਸਬੰਧੀ ਵਿਸਥਾਰਤ ਗੱਲਬਾਤ ਕੀਤੀ। ਸੀਓਏ ਦੇ ਪ੍ਰਮੁੱਖ ਵਨੋਦ ਰਾਏ ਨਾਲ ਵੀ ਬੋਰਡ ਨੇ ਗੱਲਬਾਤ ਕੀਤੀ ਪਰ ਮਾਮਲੇ ਦਾ ਹੱਲ ਨਹੀਂ ਨਿਕਲ ਸਕਿਆ। ਉਨ੍ਹਾਂ ਕਿਹਾ ਕਿ ਕਈ ਵਾਰ ਮੁੱਦਿਆਂ ’ਤੇ ਮਤਭੇਦ ਹੁੰਦੇ ਹਨ ਪਰ ਸਿਰਫ ਕਪਤਾਨ ਨੂੰ ਹੀ ਇਸ ਲਈ ਜ਼ਿੰਮੇਵਾਰ ਨਹੀਂ ਕਿਹਾ ਜਾ ਸਕਦਾ। ਕੁੰਬਲੇ ਦੀ ਗੈਰ ਹਾਜ਼ਰੀ ਵਿੱਚ ਵੈਸਟ ਇੰਡੀਜ਼ ਦੌਰ ’ਤੇ ਭਾਰਤ ਕਿ੍ਕਟ ਕੰਟਰੋਲ ਬੋਰਡ ਦੇ ਕਿ੍ਰਕਟ ਆਪਰੇਸ਼ਨ ਦੇ ਜਨਰਲ ਮੈਨੇਜਰ ਡਾ ਐਮਵੀ ਸ੍ਰੀਧਰ ਟੀਮ ਦੇ ਪ੍ਰਬੰਧਨ ਦੀ ਜ਼ਿੰਮੇਵਾਰੀ ਸੰਭਾਲਣਗੇ। ਇਸ ਤੋਂ ਇਲਾਵਾ ਭਾਰਤੀ ਟੀਮ ਵਿੱਚ ਕੋਚਿੰਗ ਵਿਭਾਗ ਵਿੱਚ ਬੱਲੇਬਾਜ਼ੀ ਕੋਚ ਸੰਜੈ ਬਾਂਗੜ ਅਤੇ ਫੀਲਡਿੰਗ ਕੋਚ ਆਰ ਸ੍ਰੀਧਰ ਟੀਮ ਨਾਲ ਦੌਰੇ ’ਤੇ ਜਾਣਗੇ ਅਤੇ ਕੋਚਿੰਗ ਦੀ ਜ਼ਿੰਮੇਵਾਰੀ ਸੰਭਾਲਣਗੇ। ਭਾਰਤੀ ਕੋਚ ਬਣਨ ਦੀ ਸੂਚੀ ਵਿੱਚ ਫਿਲਹਾਲ ਵੀਰੇਂਦਰ ਸਹਿਵਾਗ, ਟਾਮ ਮੂਡੀ, ਲਾਲਚੰਦ ਰਾਜਪੂਤ, ਡੋਡਾ ਗਣੇਸ਼ ਅਤੇ ਰਿਚਰਡ ਪਾਈਬਸ ਦੇ ਨਾਂ ਸ਼ਾਮਲ ਹਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article