PUNJABMAILUSA.COM

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਵਾਂ ਜਥੇਦਾਰ ਲਾਉਣ ਦੀ ਤਿਆਰੀ !

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਵਾਂ ਜਥੇਦਾਰ ਲਾਉਣ ਦੀ ਤਿਆਰੀ !

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਵਾਂ ਜਥੇਦਾਰ ਲਾਉਣ ਦੀ ਤਿਆਰੀ !
September 03
12:44 2018

ਅੰਮ੍ਰਿਤਸਰ, 3 ਸਤੰਬਰ (ਪੰਜਾਬ ਮੇਲ)- ਵਿਧਾਨ ਸਭਾ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਅਤੇ ਡੇਰਾ ਸਿਰਸਾ ਮੁਖੀ ਦੀ ਮੁਆਫੀ ਨੂੰ ਲੈ ਕੇ ਹੋਈ ਚਰਚਾ ਤੋਂ ਬਾਅਦ ਅਕਾਲੀ ਦਲ ਸਿਆਸੀ ਤੌਰ ‘ਤੇ ਕਾਫੀ ਕਮਜ਼ੋਰ ਪੈ ਗਿਆ ਹੈ। ਕਿਸੇ ਸਮੇਂ ਜਿਹੜੇ ਪੰਥਕ ਦਲ ਅਕਾਲੀ ਦਲ ਦੀ ਤਾਕਤ ਮੰਨੇ ਜਾਂਦੇ ਸਨ ਅੱਜ ਉਹੀ ਅਕਾਲੀ ਦਲ ਦੇ ਵਿਰੋਧੀ ਪਾਲੇ ਵਿਚ ਖੜ੍ਹੇ ਨਜ਼ਰ ਆ ਰਹੇ ਹਨ। ਅਜਿਹੇ ਵਿਚ ਅਕਾਲੀ ਦਲ ਵਲੋਂ ਆਪਣੇ ਖਿਲਾਫ ਚੱਲੀ ਲਹਿਰ ਨੂੰ ਕਾਬੂ ਕਰਨ ਲਈ ਕਈ ਵਿਉਂਤਬੰਦੀਆਂ ਕੀਤੀਆਂ ਜਾ ਰਹੀਆਂ ਹਨ। ਚਰਚਾ ਚੱਲ ਰਹੀ ਹੈ ਕਿ ਡੇਰਾ ਸਿਰਸਾ ਦੀ ਮੁਆਫੀ ਅਤੇ ਬੇਅਦਬੀ ਕਾਂਡ ਨੂੰ ਲੈ ਕੇ ਲੋਕਾਂ ਦੇ ਮੰਨ ਵਿਚ ਅਕਾਲੀ ਦਲ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਖਿਲਾਫ ਕਾਫੀ ਰੋਸ ਹੈ।
ਅਕਾਲੀ ਦਲ ਦੇ ਸੀਨੀਅਰ ਲੀਡਰ ਸੁਖਦੀਪ ਸਿੰਘ ਢੀਂਡਸਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਵੀ ਕਹਿ ਦਿੱਤਾ ਹੈ ਕਿ ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਬਦਲ ਦੇਣਾ ਚਾਹੀਦਾ ਹੈ। ਅਜਿਹੇ ਵਿਚ ਅਕਾਲੀ ਦਲ ਵੀ ਸੋਚ ਰਿਹਾ ਹੈ ਕਿ ਸ਼ਾਇਦ ਜਥੇਦਾਰ ਨੂੰ ਬਦਲਣ ਦੇ ਨਾਲ ਲੋਕਾਂ ਦਾ ਰੋਸ ਮੱਠਾ ਪਵੇਗਾ ਪਰ ਪਾਰਟੀ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਹੈ ਕਿ ਆਖਿਰਕਾਰ ਨਵਾਂ ਜਥੇਦਾਰ ਲਗਾਇਆ ਜਾਵੇ ਤਾਂ ਕਿਸ ਨੂੰ?
ਦਰਅਸਲ ਜਥੇਦਾਰ ਨੂੰ ਬਦਲਣ ਦੀ ਸਕੀਮ ਤਾਂ ਪਿਛਲੇ ਦੋ ਸਾਲ ਤੋਂ ਬਣ ਰਹੀ ਹੈ ਪਰ ਸਮੱਸਿਆ ਇਹ ਹੈ ਕਿ ਅਕਾਲੀ ਦਲ ਨੂੰ ਇਸ ਅਹੁਦੇ ਲਈ ਕੋਈ ਵੀ ਅਜਿਹੀ ਧਾਰਮਿਕ ਸ਼ਖਸੀਅਤ ਨਜ਼ਰ ਨਹੀਂ ਆ ਰਹੀ ਜੋ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਸੇਵਾਮੁਕਤ ਕਰਨ ਦਾ ਬਦਲ ਬਣ ਸਕੇ। ਇਹ ਵੀ ਚਰਚਾ ਚੱਲੀ ਸੀ ਕਿ ਪ੍ਰਸਿੱਧ ਪ੍ਰਚਾਰਕ ਗਿਆਨੀ ਪਿੰਦਰਪਾਲ ਸਿੰਘ ਤਕ ਵੀ ਅਕਾਲੀ ਦਲ ਨੇ ਪਹੁੰਚ ਕੀਤੀ ਸੀ ਪਰ ਉਨ੍ਹਾਂ ਵਲੋਂ ਸਾਫ ਇਨਕਾਰ ਕਰ ਦਿੱਤਾ ਗਿਆ। ਸੋ ਹੁਣ ਵੇਖਣਾ ਹੋਵੇਗਾ ਕਿ ਨਵਾਂ ਜਥੇਦਾਰ ਅਕਾਲੀ ਦਲ ਵਲੋਂ ਕਿਸ ਨੂੰ ਥਾਪਿਆ ਜਾਂਦਾ ਹੈ ਅਤੇ ਕੀ ਇਹ ਨਵਾਂ ਕਦਮ ਅਕਾਲੀ ਦਲ ਨੂੰ ਰਾਹਤ ਦੇਵੇਗਾ।
ਇਥੇ ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਡੇਰਾ ਸੱਚਾ ਸੌਦਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਅਤੇ ਫਿਰ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਵਿਵਾਦਾਂ ‘ਚ ਆਏ ਸਨ ਪਰ ਆਪਣੇ ਆਪ ਨੂੰ ਪੰਥਕ ਪਾਰਟੀ ਅਖਵਾਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਦਾ ਵਿਰੋਧ ਤਕ ਨਹੀਂ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article