ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਅੱਜ ਤੋਂ ਹੋਵੇਗਾ ਸ਼ੁਰੂ

156
Share

ਸ੍ਰੀ ਅਨੰਦਪੁਰ ਸਾਹਿਬ, 7 ਮਾਰਚ (ਪੰਜਾਬ ਮੇਲ)- ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਸਾਲਾਨਾ ਕੌਮੀ ਜੋੜ ਮੇਲਾ ਹੋਲਾ ਮਹੱਲਾ ਐਤਵਾਰ ਤੋਂ ਖਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਰੰਭ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪਿਛਲੇ ਤਿੰਨ ਦਿਨਾਂ ਤੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਚੱਲ ਰਿਹਾ ਹੋਲਾ ਮਹੱਲਾ ਦਾ ਪਹਿਲਾ ਪੜਾਅ ਅੱਜ ਸਮਾਪਤ ਹੋ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਹੋਲਾ ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਸ ਵਾਰ ਹੋਲੇ ਮਹੱਲੇ ਮੌਕੇ ਦੇਸ਼-ਵਿਦੇਸ਼ ਤੋਂ 20 ਲੱਖ ਦੇ ਕਰੀਬ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਸੰਗਤਾਂ ਦੀ ਰਿਹਾਇਸ਼, ਲੰਗਰ, ਜੋੜਾ ਘਰ, ਗੱਠੜੀ ਘਰ ਅਤੇ ਸੁਰੱਖਿਆ ਆਦਿ ਦੇ ਬਿਹਤਰੀਨ ਪ੍ਰਬੰਧ ਕੀਤੇ ਗਏ ਹਨ। ਹੋਲਾ ਮਹੱਲਾ ਦੇ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਨੇ ਦੱਸਿਆ ਕਿ 8 ਮਾਰਚ ਨੂੰ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਜੀ ਗੁਰੂ ਸਾਹਿਬ ਦੇ ਪਾਵਨ ਸ਼ਸਤਰਾਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਉਣਗੇ ਅਤੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ।


Share