PUNJABMAILUSA.COM

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ

September 10
17:36 2018

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਗਿਆਨੀ ਗੁਰਬਚਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ
-ਸੁੰਦਰ ਜਲੌ, ਦੀਪਮਾਲਾ ਤੇ ਫੁੱਲਾਂ ਦੀ ਸਜਾਵਟ ਦਾ ਸੰਗਤ ਨੇ ਮਾਣਿਆ ਅਨੰਦ

ਅੰਮ੍ਰਿਤਸਰ, 10 ਸਤੰਬਰ (ਪੰਜਾਬ ਮੇਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲਦੀ ਆ ਰਹੀ ਰਵਾਇਤ ਅਨੁਸਾਰ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਆਸਾ ਦੀ ਵਾਰ ਦੇ ਕੀਰਤਨ ਤੋਂ ਬਾਅਦ ਨਗਰ ਕੀਰਤਨ ਦੀ ਆਰੰਭਤਾ ਮੌਕੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ, ਜਦਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਾਵਨ ਹੁਕਮਨਾਮਾ ਲਿਆ। ਨਗਰ ਕੀਰਤਨ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਆਪਣੇ ਸੀਸ ਉਪਰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲਿਜਾ ਕੇ ਪਾਲਕੀ ਸਾਹਿਬ ਵਿਚ ਸਸ਼ੁਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਉਚੇਰੇ ਤੌਰ ’ਤੇ ਮੌਜੂਦ ਸਨ। ਪਰੰਪਰਾ ਅਨੁਸਾਰ ਨਗਰ ਕੀਰਤਨ ਕਰੋੜੀ ਚੌਂਕ ਅਤੇ ਬਾਬਾ ਸਾਹਿਬ ਚੌਂਕ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਪੰਨ ਹੋਇਆ। ਇਸ ਸਮੇਂ ਦੂਰੋਂ-ਨੇੜਿਓਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ, ਗੱਤਕਾ ਅਖਾੜਿਆਂ, ਸਭ-ਸੁਸਾਇਟੀਆਂ, ਸਕੂਲੀ ਬੱਚਿਆਂ ਦੀਆਂ ਬੈਂਡ ਤੇ ਗੱਤਕਾ ਟੀਮਾਂ ਨੇ ਸ਼ਮੂਲੀਅਤ ਕੀਤੀ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਥਾਂ-ਥਾਂ ਛਬੀਲਾਂ ਅਤੇ ਲੰਗਰ ਵੀ ਲਗਾਏ ਗਏ। ਨਗਰ ਕੀਰਤਨ ਦੇ ਸਾਰੇ ਰਸਤੇ ਵਿਚ ਵਿਸ਼ੇਸ਼ ਤੌਰ ’ਤੇ ਸਜਾਵਟ ਕੀਤੀ ਗਈ ਸੀ ਅਤੇ ਥਾਂ-ਥਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ ਦਾ ਦ੍ਰਿਸ਼।

ਨਗਰ ਕੀਰਤਨ ਦੀ ਆਰੰਭਤਾ ਸਮੇਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਥੇ ਪਹਿਲੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ, ਉਥੇ ਹੀ ਇਤਿਹਾਸ ਵਿਚੋਂ ਇਸ ਮਹਾਨ ਨਗਰ ਕੀਰਤਨ ਦੀ ਪਰੰਪਰਾ ਸਬੰਧੀ ਵੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ 1604 ਈ: ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਉਪਰੰਤ ਬਾਬਾ ਬੁੱਢਾ ਜੀ ਅਤੇ ਸਿੱਖ ਸੰਗਤਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਇਸ ਅਸਥਾਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਕਰਨ ਲਈ ਲਿਜਾਇਆ ਗਿਆ ਸੀ ਅਤੇ ਇਸੇ ਪਰੰਪਰਾ ਤਹਿਤ ਹਰ ਸਾਲ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ ਸਜਾਇਆ ਜਾਂਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਦਾ ਅੰਮ੍ਰਿਤਮਈ ਉਪਦੇਸ਼ ਜੀਵਨ ਵਿਚ ਕਮਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਆਈ ਰਾਜਿੰਦਰ ਸਿੰਘ ਮਹਿਤਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਲਦੇਵ ਸਿੰਘ ਚੂੰਘਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਗੁਰਮੀਤ ਸਿੰਘ ਬੁੱਟਰ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਬਚਨ ਸਿੰਘ ਲੇਹਲ, ਸ. ਸਤਿੰਦਰ ਸਿੰਘ, ਸ. ਹਰਜਿੰਦਰ ਸਿੰਘ ਕੈਰੋਵਾਲ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਵਧੀਕ ਮੈਨੇਜਰ ਸ. ਲਖਬੀਰ ਸਿੰਘ, ਸ. ਬਘੇਲ ਸਿੰਘ, ਸ. ਸੁਖਬੀਰ ਸਿੰਘ, ਸ. ਸਤਨਾਮ ਸਿੰਘ, ਸ. ਹਰਪ੍ਰੀਤ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਜਗਤਾਰ ਸਿੰਘ, ਸ. ਗੁਰਾ ਸਿੰਘ, ਸ. ਗੁਰਪ੍ਰਤਾਪ ਸਿੰਘ ਟਿੱਕਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸ. ਅਮਰਬੀਰ ਸਿੰਘ ਢੋਟ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਸੁੰਦਰ ਜਲੌ, ਦੀਪਮਾਲਾ ਤੇ ਫੁੱਲਾਂ ਦੀ ਸਜਾਵਟ
ਇਸ ਦੌਰਾਨ ਗੁਰਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਇਸ ਤੋਂ ਇਲਾਵਾ ਸੁੰਦਰ ਦੀਪਮਾਲਾ ਅਤੇ ਰੰਗ-ਬਿਰੰਗੇ ਦੇਸੀ ਅਤੇ ਵਿਦੇਸ਼ੀ ਫੁੱਲਾਂ ਦੀ ਸ਼ਾਨਦਾਰ ਸਜਾਵਟ ਵੀ ਕੀਤੀ ਗਈ, ਜਿਸ ਦਾ ਸੰਗਤ ਨੇ ਭਰਪੂਰ ਅਨੰਦ ਮਾਣਿਆ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article