PUNJABMAILUSA.COM

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੀ ਔਰਤ ਦਾ ਗੋਲੀ ਮਾਰ ਕੇ ਕਤਲ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੀ ਔਰਤ ਦਾ ਗੋਲੀ ਮਾਰ ਕੇ ਕਤਲ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੀ ਔਰਤ ਦਾ ਗੋਲੀ ਮਾਰ ਕੇ ਕਤਲ
July 27
09:59 2016

3ਡੇਹਲੋਂ/ਆਲਮਗੀਰ, 27 ਜੁਲਾਈ (ਪੰਜਾਬ ਮੇਲ)- ਇੱਥੋਂ ਦੇ ਪਿੰਡ ਆਲਮਗੀਰ ਵਿਖੇ ਗੁਰਦੁਆਰਾ ਮੰਜੀ ਸਾਹਿਬ ਦੇ ਨਜ਼ਦੀਕ ਮੰਗਲਵਾਰ ਦੀ ਸਵੇਰੇ ਨੂੰ ਪਿੰਡ ਘਵੱਦੀ ਵਾਸੀ ਇੱਕ ਔਰਤ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕਾ ਬਲਵਿੰਦਰ ਕੌਰ ਪਤਨੀ ਅਮਰ ਸਿੰਘ ਵਾਸੀ ਪਿੰਡ ਘਵੱਦੀ ਜ਼ਿਲ੍ਹਾ ਲੁਧਿਆਣਾ ‘ਤੇ ਬੀਤੇ ਸਾਲ 18 ਅਕਤੂਬਰ ਨੂੰ ਪਿੰਡ ਘਵੱਦੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਨ ਦਾ ਦੋਸ਼ ਲੱਗਾ ਸੀ ਅਤੇ ਇਸ ਸਬੰਧੀ ਕੇਸ ਵੀ ਚੱਲ ਰਿਹਾ ਹੈ, ਜਿਸ ਵਿਚ ਉਕਤ ਔਰਤ ਜ਼ਮਾਨਤ ‘ਤੇ ਸੀ ਅਤੇ ਇਸੇ ਘਟਨਾ ਨੂੰ ਬਲਵਿੰਦਰ ਕੌਰ ਦੇ ਕਤਲ ਦਾ ਕਾਰਨ ਸਮਝਿਆ ਜਾ ਰਿਹਾ ਹੈ। ਆਪਣੀ ਜਾਨ ਨੂੰ ਖਤਰਾ ਸਮਝ ਕੇ ਉਹ ਜ਼ਮਾਨਤ ਮਿਲਣ ਤੋਂ ਬਾਅਦ ਅਪਣੀ ਭੈਣ ਕੋਲ ਢੋਲੇਵਾਲ ਵਿਖੇ ਰਹਿ ਰਹੀ ਸੀ। ਉਸ ਨੂੰ ਮੰਗਲਵਾਰ ਕਿਸੇ ਵਿਅਕਤੀ ਦਾ ਫੋਨ ਆਇਆ, ਜਿਸ ਨੇ ਕਿਹਾ ਕਿ ਬੇਅਦਬੀ ਵਾਲੇ ਕੇਸ ਵਿਚ ਉਹ ਉਸ ਦੀ ਮਦਦ ਕਰਨੀ ਚਾਹੁੰਦਾ ਹੈ। ਉਸ ਵਿਅਕਤੀ ਵਲੋਂ ਮਦਦ ਦਾ ਭਰੋਸਾ ਦੇਣ ‘ਤੇ ਬਲਵਿੰਦਰ ਕੌਰ ਅਪਣੇ ਲੜਕੇ ਨੂੰ ਨਾਲ ਲੈ ਕੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਆ ਗਈ, ਜਿੱਥੇ ਉਸ ਨੂੰ ਫੋਨ ਕਰਨ ਵਾਲਾ ਅਤੇ ਉਸ ਦਾ ਸਾਥੀ ਮਿਲੇ। ਉਨ੍ਹਾਂ ਨੇ ਬਲਵਿੰਦਰ ਕੌਰ ਨੂੰ ਗੱਲਬਾਤ ਕਰਨ ਦੇ ਬਹਾਨੇ ਇੱਕ ਆਟੋ ‘ਚ ਬਿਠਾ ਲਿਆ ਅਤੇ ਛਾਤੀ ‘ਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਗੋਲੀ ਚਲਾਉਣ ਵਾਲੇ ਵਿਅਕਤੀ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੋਟਰਸਾਈਕਲ ‘ਤੇ ਫਰਾਰ ਹੋ ਗਏ। ਘਟਨਾ ਦਾ ਪਤਾ ਲੱਗਦੇ ਹੀ ਜਤਿੰਦਰ ਸਿੰਘ ਔਲਖ ਪੁਲਿਸ ਕਮਿਸ਼ਨਰ ਲੁਧਿਆਣਾ, ਏ.ਡੀ.ਸੀ.ਪੀ. ਪਰਮਜੀਤ ਸਿੰਘ ਪੰਨੂ, ਸੁਰਿੰਦਰ ਮੋਹਨ ਏ.ਸੀ.ਪੀ. ਹਲਕਾ ਗਿੱਲ, ਥਾਣਾ ਮੁਖੀ ਡੇਹਲੋਂ ਇੰਸਪੈਕਟਰ ਅਮਨਦੀਪ ਸਿੰਘ ਬਰਾੜ, ਇੰਸਪੈਕਟਰ ਇੰਦਰਜੀਤ ਸਿੰਘ ਬੋਪਾਰਾਏ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਸੰਬੰਧੀ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਸੀ.ਸੀ.ਟੀ.ਵੀ. ਦੀ ਫੁਟੇਜ ਵੀ ਦੇਖੀ ਜਾ ਰਹੀ ਹੈ। ਥਾਣਾ ਮੁਖੀ ਡੇਹਲੋਂ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਬੰਧ ਵਿਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article