PUNJABMAILUSA.COM

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ
December 07
09:52 2016

1
ਸੈਕਰਾਮੈਂਟੋ, 7 ਦਸੰਬਰ (ਪੰਜਾਬ ਮੇਲ)- ਸ੍ਰੀ ਗੁਰੂ ਰਵਿਦਾਸ ਟੈਂਪਲ, ਰਿਓ ਲਿੰਡਾ, ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸੰਗਤਾਂ ਵੱਲੋਂ ਮਨਾਇਆ ਗਿਆ। ਪ੍ਰੋਗਰਾਮ ਦੀ ਸੇਵਾ ਸ਼੍ਰੀ ਸੁਰਜੀਤ ਕੁਮਾਰ ਅਤੇ ਰਾਜ ਸੂਦ ਵੱਲੋਂ ਆਪਣੇ ਮਾਤਾ ਸਵਰਗਵਾਸੀ ਸ਼੍ਰੀਮਤੀ ਸੰਤੀ ਰਾਏ ਅਤੇ ਪਿਤਾ ਸਵਰਗਵਾਸੀ ਸ਼੍ਰੀ ਕਰਮ ਚੰਦ ਰਾਏ ਦੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਲੰਗਰਾਂ ਦੀ ਸੇਵਾ ਕਰਵਾਈ ਗਈ।
ਅਰਦਾਸ ਉਪਰੰਤ ਕੀਰਤਨ ਦਰਬਾਰ ਸਜਾਏ ਗਏ। ਭਾਈ ਸਾਹਿਬ ਭਾਈ ਜਸਪਾਲ ਸਿੰਘ, ਭਾਈ ਨਿਰਮਲ ਸਿੰਘ, ਭਾਈ ਅਮਰਜੀਤ ਸਿੰਘ ਜੀ ਦੇ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਅਤੇ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਬਾਰੇ ਵਿਸਥਾਰ ਸਹਿਤ ਦੱਸਿਆ।
ਗੁਰੂ ਘਰ ਦੇ ਸੇਵਾਦਾਰ ਸ਼੍ਰੀ ਰਮੇਸ਼ ਬੰਗੜ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਸੰਗਤਾਂ ਨੂੰ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਉਪਦੇਸ਼ ਹੀ ਪੂਰੀ ਦੁਨੀਆਂ ਵਾਸਤੇ ਗੁਰੂ ਹੈ ਅਤੇ ਚਾਨਣ ਮੁਨਾਰਾ ਹੈ। ਇਸ ਦੇ ਨਾਲ ਹੀ ਭਾਈ ਜੀਵਨ ਸਿੰਘ ਜੀ ਦੀ ਕੁਰਬਾਨੀ ਅਤੇ ਇਤਿਹਾਸ ਦੇ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਸ਼੍ਰੀ ਗੌਤਮ ਵਿਸ਼ੇਸ਼ ਤੌਰ ‘ਤੇ ਕਨਟਕੀ ਅਤੇ ਸ਼੍ਰੀ ਰਾਮ ਕ੍ਰਿਸ਼ਨ ਜੋ ਕਿ ਅੰਬੇਦਕਰ ਇੰਟਰਨੈਸ਼ਨ ਸੈਂਟਰ ਵਾਸ਼ਿੰਗਟਨ ਡੀ.ਸੀ. ਤੋਂ ਗੁਰੂ ਘਰ ਪੁੱਜੇ। ਦੀਪਕ ਸਰੋਏ ਪੀ.ਆਰ.ਓ. ਨੇ ਇਸ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਸੰਗਤਾਂ ਨੂੰ ਆਪਣੇ ਪੁਰਖਿਆਂ ਦੀ ਕੁਰਬਾਨੀਆਂ ਅਤੇ ਇਤਿਹਾਸ ਨੂੰ ਯਾਦ ਰੱਖਣ ਦਾ ਸੰਦੇਸ਼ ਦਿੱਤਾ।
ਸ਼੍ਰੀ ਰਾਜ ਸੂਦ ਨੇ ਸਟੇਜ ਦਾ ਸੰਚਾਲਨ ਕੀਤਾ ਅਤੇ ਵਿਸਥਾਰ ਸਹਿਤ ਸੰਗਤਾਂ ਨੂੰ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਵੀ ਗੁਰੂ ਅਰਜਨ ਦੇਵ ਜੀ ਵਾਂਗ ਹੱਕ, ਸੱਚ ਦੀ ਆਵਾਜ਼ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵਿਚਾਰਧਾਰਾ ਉੱਤੇ ਪਹਿਰਾ ਦਿੰਦਿਆਂ ਹੋਈ। ਉਨ੍ਹਾਂ ਦੱਸਿਆ ਕਿ ਗੱਲ ਜਨੇਊ ਪਾਉਣ ਜਾਂ ਲਾਹੁਣ ਦੀ ਨਹੀਂ ਸੀ। ਗੁਰੂ ਨਾਨਕ ਦੇਵ ਜੀ ਨੇ ਜਿਸ ਜਨੇਊ ਨੂੰ ਪਾਉਣ ਤੋਂ ਇਨਕਾਰ ਕੀਤਾ, ਉਸ ਜਨੇਊ ਨੂੰ ਜ਼ਬਰਦਸਤੀ ਉਤਾਰਨ ‘ਤੇ ‘ਸ੍ਰੀ ਗੁਰੂ ਤੇਗ ਬਹਾਦਰ ਜੀ’ ਨੇ ਆਪਣਾ ਬਲੀਦਾਨ ਦਿੱਤਾ ਅਤੇ ਈਨ ਨਹੀਂ ਮੰਨੀ। ਹੱਕ, ਸੱਚ, ਬਰਾਬਰਤਾ, ਮਨੁੱਖਤਾ ਦੀ ਸੋਚ ‘ਤੇ ਪਹਿਰਾ ਦਿੰਦਿਆਂ ਭਾਈ ਦਿਆਲਾ ਜੀ, ਭਾਈ ਸਤੀ ਦਾਸ, ਭਾਈ ਮਤੀ ਦਾਸ, ਬਾਬਾ ਜੀਵਨ ਸਿੰਘ ਜੀ ਅਤੇ ਹੋਰ ਸ਼ਹੀਦਾਂ ਨੂੰ ਸੰਗਤਾਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article