PUNJABMAILUSA.COM

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਤੇ ਸ਼ਿਵ ਬਟਾਲਵੀ ਦਾ ਜਨਮ ਦਿਨ ਵੱਡੇ ਪੱਧਰ ‘ਤੇ ਮਨਾਵੇਗੀ ਸੂਬਾ ਸਰਕਾਰ : ਨਵਜੋਤ ਸਿੱਧੂ

August 28
16:38 2017

ਬਟਾਲਾ, 28 ਅਗਸਤ (ਪੰਜਾਬ ਮੇਲ)- ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚ 10 ਪ੍ਰਮੁੱਖ ਉਤਸ਼ਵ ਸਰਕਾਰੀ ਤੌਰ ‘ਤੇ ਵੱਡੇ ਪੱਧਰ ‘ਤੇ ਮਨਾਏ ਜਾਇਆ ਕਰਨਗੇ। ਇਹ ਪ੍ਰਗਟਾਵਾ ਸ. ਸਿੱਧੂ ਨੇ ਅੱਜ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਨਤਮਸਤਕ ਹੋਣ ਤੋਂ ਪਹਿਲਾ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਸ੍ਰੀ ਅਸ਼ਵਨੀ ਸੇਖੜੀ, ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸ. ਸ਼ਿਵਦੁਲਾਰ ਸਿੰਘ, ਐਸ.ਡੀ.ਐਮ. ਬਟਾਲਾ ਸ੍ਰੀ ਰੋਹਿਤ ਗੁਪਤਾ, ਅਭਿਨਵ ਸੇਖੜੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਸ. ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗਲੇ ਸਾਲ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸਰਕਾਰੀ ਤੌਰ ‘ਤੇ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਬਟਾਲਾ ਵਿੱਚ ਸ਼ਿਵ ਕੁਮਾਰ ਬਟਾਲਵੀ ਦਾ ਜਨਮ ਦਿਨ, ਬਾਬਾ ਫਰੀਦ ਪੁਰਬ ਫਰੀਦਕੋਟ, ਕਪੂਰਥਲਾ ਵਿਰਾਸਤੀ ਉਤਸਵ, ਡੀਫੈਂਸ ਲਿਟਰੇਰੀ ਫੈਸਟੀਵਲ ਚੰਡੀਗੜ੍ਹ, ਅੰਮ੍ਰਿਤਸਰ ਵਿਰਾਸਤੀ ਮੇਲਾ, ਸੂਫੀ ਫੈਸਟੀਵਲ ਅੰਮ੍ਰਿਤਸਰ, ਹਰਵੱਲਭ ਸੰਗੀਤ ਸੰਮੇਲਨ ਜਲੰਧਰ, ਕਿਲ੍ਹਾ ਰਾਏਪੁਰ ਖੇਡਾਂ ਲੁਧਿਆਣਾ ਅਤੇ ਪਟਿਆਲਾ ਵਿਰਾਸਤੀ ਮੇਲਾ ਤੇ ਕਰਾਫਟ ਮੇਲਾ ਵੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਤੌਰ ਮਨਾਏ ਜਾਣਗੇ। ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਬਟਾਲਾ ਲਈ ਮਾਣ ਵਾਲੀ ਗੱਲ ਹੈ ਕਿ ਸਰਕਾਰ ਵੱਲੋਂ 10 ਵਿੱਚੋਂ 2 ਉਤਸਵ ਬਟਾਲਾ ਵਿਖੇ ਮਨਾਏ ਜਾਣਗੇ। ਸ. ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਫੈਸਲਾ ਪੰਜਾਬ ਦੀ ਅਮੀਰ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੂਲਤ ਕਰਨ ‘ਚ ਸਹਾਈ ਹੋਵੇਗਾ।
ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਸੁਲਤਾਨਪੁਰ ਲੋਧੀ ਵਿਖੇ ਬਹੁਤ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇ ਸਾਲ 2018 ‘ਚ ਵਿਆਹ ਪੁਰਬ ਮੌਕੇ ਗੁਰੂ ਨਾਨਕ ਸਾਹਿਬ ਦੇ 550 ਪ੍ਰਕਾਸ਼ ਦਿਹਾੜੇ ਅਤੇ ਵਿਆਹ ਪੁਰਬ ਨੂੰ ਸਮਰਪਿਤ ਕੌਫੀਟੇਬਲ ਬੁੱਕ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਹਰ ਸਾਲ ਵਿਆਹ ਪੁਰਬ ਅਤੇ ਸ਼ਿਵ ਬਟਾਲਵੀ ਦੀ ਯਾਦ ‘ਚ ਹੋਣ ਵਾਲੇ ਸਮਾਗਮਾਂ ‘ਚ ਖੁਦ ਭਾਗ ਲੈਣ ਬਟਾਲਾ ਆਇਆ ਕਰਨਗੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਬਟਾਲਾ ਸ਼ਹਿਰ ਦੇ ਵਿਕਾਸ ਲਈ ਸੂਬਾ ਸਰਕਾਰ ਨੇ 42 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਜਿਸ ਨਾਲ ਬਟਾਲਾ ਸ਼ਹਿਰ ਦਾ ਵਿਕਾਸ ਕੀਤਾ ਜਾਵੇਗਾ। ਸ. ਸਿੱਧੂ ਨੇ ਕਿਹਾ ਕਿ ਉਹ ਜੋ ਵਾਅਦਾ ਕਰਦੇ ਹਨ ਉਸਨੂੰ ਪੂਰਾ ਵੀ ਕਰਦੇ ਹਨ।
ਇਸ ਤੋਂ ਬਾਅਦ ਸ. ਨਵਜੋਤ ਸਿੰਘ ਸਿੱਧੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੱਢੇ ਜਾ ਰਹੇ ਨਗਰ ਕੀਤਰਨ ‘ਚ ਮੱਥਾ ਟੇਕਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ, ਸਾਬਕਾ ਮੰਤਰੀ ਸ੍ਰੀ ਅਸ਼ਵਨੀ ਸੇਖੜੀ ਅਤੇ ਅਭਿਨਵ ਸੇਖੜੀ ਨੂੰ ਸਿਰਪਾਓ ਦੀ ਬਖਸ਼ਿਸ਼ ਦਿੱਤੀ ਗਈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   
Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article