PUNJABMAILUSA.COM

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨਾਂ ਨੂੰ ਜੋੜਦੇ ਰਸਤਿਆਂ ਦਾ ਨਾਮ ਮੁੱਖ ਮੰਤਰੀ ਵੱਲੋਂ ‘ਗੁਰੂ ਨਾਨਕ ਮਾਰਗ’ ਰੱਖਣ ਦਾ ਐਲਾਨ

May 18
21:37 2018

ਗੁਰੂ ਸਾਹਿਬ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ, ਵੱਖ-ਵੱਖ ਜਥੇਬੰਦੀਆਂ ਅਤੇ ਇਤਿਹਾਸਕਾਰਾਂ ਨਾਲ ਤਾਲਮੇਲ ਕਰਨ ਲਈ ਤਿੰਨ ਮੈਂਬਰੀ ਕਮੇਟੀ ਕਾਇਮ
ਯਾਦਗਾਰੀ ਸਮਾਰੋਹ ਦਾ ਵਿਸ਼ਾ ‘ਨਾਨਕ ਨਾਮ ਚੜਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਹੋਵੇਗਾ

ਚੰਡੀਗੜ, 18 ਮਈ (ਪੰਜਾਬ ਮੇਲ)- ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਸਮਾਰੋਹ ਵਜੋਂ ਮਣਾਉਣ ਦੀ ਯੋਜਨਾ ਦੇ ਹਿੱਸੇ ਤਹਿਤ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਸ੍ਰੀ ਗੁਰੂ ਨਾਨਾਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨਾਂ ਨੂੰ ਜੋੜਦੀਆਂ ਸੜਕਾਂ ਦਾ ਨਾਮ ‘ਗੁਰੂ ਨਾਨਕ ਮਾਰਗ’ ਰੱਖਣ ਦਾ ਫੈਸਲਾ ਕੀਤਾ ਹੈ।
ਅੱਜ ਇੱਥੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ ‘ਤੇ ਮਨਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਨੂੰ ਅੰਤਮ ਰੂਪ ਦੇਣ ਵਾਸਤੇ ਸਥਾਪਤ ਕੀਤੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ•ਾਂ ਥਾਵਾਂ ਦਾ ਸਰਕਾਰ ਵੱਲੋਂ ਵਿਸ਼ੇਸ਼ ਵਿਕਾਸ ਕਰਨ ਦਾ ਵੀ ਐਲਾਨ ਕੀਤਾ।
ਮੁੱਖ ਮੰਤਰੀ ਨੇ ਇਸ ਮਹਾਨ ਸਮਾਰੋਹ ਨੂੰ ਮਨਾਉਣ ਲਈ ਜਨਤਕ ਸਹਿਯੋਗ ਹਾਸਲ ਕਰਨ ਵਾਸਤੇ ਵੱਖ-ਵੱਖ ਜਥੇਬੰਦੀਆਂ ਨਾਲ ਤਾਲਮੇਲ ਕਰਨ ਲਈ ਇਕ ਉੱਚ ਪੱਧਰੀ ਕਮੇਟੀ ਕਾਇਮ ਕੀਤੀ ਹੈ ਜੋ ‘ਨਾਨਕ ਨਾਮ ਚੜ•ਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਦੇ ਵਿਸ਼ੇ ਦੁਆਲੇ ਕੇਂਦਰਿਤ ਹੋਵੇਗਾ। ਇਹ ਵਿਸ਼ਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਿਆਰ, ਸਦਭਾਵਨਾ, ਸ਼ਾਂਤੀ, ਦਇਆ ਅਤੇ ਏਕਤਾ ਦੀ ਵਿਚਾਰਧਾਰਾ ਦਾ ਮੂਲ ਹੈ।
ਕਮੇਟੀ ਨੂੰ ਉੱਘੇ ਮਾਹਿਰਾਂ ਅਤੇ ਇਤਿਹਾਸਕਾਰਾਂ ਦੇ ਨਾਲ-ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਤ ਸਮਾਜ ਦੇ ਨੁਮਾਇੰਦਿਆਂ ਤੱਕ ਪਹੁੰਚ ਕਰਨ ਦਾ ਜ਼ਿੰਮਾ ਵੀ ਸੋਂਪਿਆ ਗਿਆ ਹੈ। ਇਹ ਕਮੇਟੀ ਸੱਭਿਆਚਾਰਕ ਮਾਮਲਿਆਂ ਅਤੇ ਸੈਰ-ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ, ਸਹਿਕਾਰਤਾ ਮੰਤਰੀ ਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਅਧਾਰਤ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਉਹ ਛੇਤੀ ਹੀ ਦੂਜੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿੱਖ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਤਰਾ ਵਾਲੀਆਂ ਥਾਵਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਅਪੀਲ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਨ•ਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਅਪੀਲ ਕਰਨਗੇ ਕਿ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਯਾਦਗਾਰੀ ਸਮਾਰੋਹ ਦੌਰਾਨ ਸਬੰਧਤ ਸੂਬਿਆਂ ਵਿੱਚ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਜਾਂ ਇਨ•ਾਂ ਸੂਬਿਆਂ ਤੋਂ ਪੰਜਾਬ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਭਾਰਤ ਸਰਕਾਰ ਦੇ ਵਿਦੇਸ਼ੀ ਮਾਮਲਿਆਂ ਬਾਰੇ ਮੰਤਰਾਲੇ ਕੋਲ ਪਹੁੰਚ ਕਰਕੇ ਵੱਖ-ਵੱਖ ਮੁਲਕਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਧਾਰਮਿਕ ਅਸਥਾਨਾਂ ਦੀ ਸੰਭਾਲ ਦਾ ਮਾਮਲਾ ਸਬੰਧਤ ਮੁਲਕਾਂ ਦੀ ਅਥਾਰਟੀ ਕੋਲ ਉਠਾਉਣ ਲਈ ਕਹਿਣਗੇ।
ਇਸ ਮੌਕੇ ਮੀਟਿੰਗ ਵਿੱਚ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਕੂਲ ਸਿਖਿਆ ਮੰਤਰੀ ਓ.ਪੀ. ਸੋਨੀ, ਸਹਿਕਾਰਿਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਚੇਰੀ ਸਿੱਖਿਆ ਮੰਤਰੀ ਰਜੀਆ ਸੁਲਤਾਨਾ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਲੋਕ ਨਿਰਮਾਣ ਤੇ ਸੂਚਨਾ ਤਕਨੋਲਜੀ ਮੰਤਰੀ ਵਿਜੇ ਇੰਦਰ ਸਿੰਗਲਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਨੀਲ ਜਾਖੜ, ਕਾਰਜਵਾਹਕ ਮੁੱਖ ਸਕੱਤਰ ਐਨ.ਐਸ. ਕਲਸੀ ਤੋਂ ਇਲਾਵਾ ਉੱਘੇ ਕਵੀ ਤੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਸੁਰਜੀਤ ਪਾਤਰ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article