PUNJABMAILUSA.COM

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਹੋਵੇਗਾ ਬਰੈਂਪਟਨ ਦੀ ਸਟਰੀਟ ਦਾ ਨਾਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਹੋਵੇਗਾ ਬਰੈਂਪਟਨ ਦੀ ਸਟਰੀਟ ਦਾ ਨਾਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਹੋਵੇਗਾ ਬਰੈਂਪਟਨ ਦੀ ਸਟਰੀਟ ਦਾ ਨਾਂ
October 25
16:45 2019

ਬਰੈਂਪਟਨ, 25 ਅਕਤੂਬਰ (ਪੰਜਾਬ ਮੇਲ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਡਿਕਸੀ ਰੋਡ ਤੇ ਗ੍ਰੇਟ ਲੇਕਸ ਰੋਡ ਦਰਮਿਆਨ ਪੀਟਰ ਰੌਬਰਟਸਨ ਬੋਲੀਵੀਆਰਡ ਦੇ ਇਕ ਸੈਕਸ਼ਨ ਦਾ ਨਾਂ ਗੁਰੂ ਨਾਨਕ ਸਟਰੀਟ ਰੱਖਿਆ ਜਾ ਰਿਹਾ ਹੈ। ਬਰੈਂਪਟਨ ਸਿਟੀ ਕਾਊਂਸਿਲ ਦੀ ਮੀਟਿੰਗ ਵਿਚ ਰਿਜਨਲ ਕਾਊਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਤੇ ਸਿਟੀ ਕਾਊਂਸਲਰ ਹਰਕੀਰਤ ਸਿੰਘ ਵੱਲੋਂ ਇਸ ਸਬੰਧ ਵਿੱਚ ਮਤਾ ਪੇਸ਼ ਕੀਤਾ ਗਿਆ ਸੀ ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਸਿਟੀ ਆਫ ਬਰੈਂਪਟਨ ਪਬਲਿਕ ਵਰਕਸ ਐਂਡ ਇੰਜੀਨੀਅਰਿੰਗ ਸਟਾਫ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਹੀ ਇਸ ਸਟਰੀਟ ਦਾ ਨਾਂ ਬਦਲੀ ਕਰਨ ਦੇ ਕੰਮ ਨੂੰ ਨੇਪਰੇ ਚਾੜ੍ਹਨ ਦੀ ਹਦਾਇਤ ਕਰ ਦਿੱਤੀ ਗਈ ਹੈ। ਇਥੇ ਦੱਸਣਾ ਬਣਦਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਿੱਖਾਂ ਅਤੇ ਗੈਰ-ਸਿੱਖ ਭਾਈਚਾਰਿਆਂ ਵੱਲੋਂ ਵਿਸ਼ਵਵਿਆਪੀ ਪੱਧਰ ਉੱਤੇ ਇੱਕੋ ਜਿਹਾ ਮਨਾਇਆ ਜਾਂਦਾ ਹੈ। ਜਿਹੜੀ ਸਟਰੀਟ ਦਾ ਨਾਂ ਬਦਲਿਆ ਜਾ ਰਿਹਾ ਹੈ ਉਸ ਥਾਂ ਉੱਤੇ ਸਥਿਤ ਗੁਰੂ ਨਾਨਕ ਮਿਸ਼ਨ ਸੈਂਟਰ ਗੁਰਦੁਆਰੇ ਵੱਲੋਂ ਨਾਂ ਦੀ ਇਸ ਬਦਲੀ ਦਾ ਸਮਰਥਨ ਕੀਤਾ ਗਿਆ ਅਤੇ ਬਰੈਂਪਟਨ ਵਿਚ ਰਹਿ ਰਹੇ ਸਿੱਖ ਧਰਮ ਦੇ 200,000 ਪੈਰੋਕਾਰਾਂ ਦੇ ਪੱਖ ਉੱਤੇ ਇਸ ਫੈਸਲੇ ਦੀ ਸ਼ਲਾਘਾ ਵੀ ਕੀਤੀ ਗਈ।
ਜ਼ਿਕਰਯੋਗ ਹੈ ਕਿ ਸਟਰੀਟ ਦਾ ਨਾਂ ਬਦਲੀ ਕੀਤਾ ਜਾਣਾ ਬਕਾਇਦਾ ਇਕ ਪ੍ਰਕਿਰਿਆ ਦਾ ਹਿੱਸਾ ਹੈ ਅਤੇ ਇਸ ਲਈ ਰਿਜਨ ਆਫ ਪੀਲਜ਼ ਸਟਰੀਟ ਨੇਮਿੰਗ ਕਮੇਟੀ ਵੱਲੋਂ ਮਨਜ਼ੂਰੀ ਲੈ ਕੇ ਰਸਮੀ ਸਮਾਰੋਹ ਦੀਆਂ ਤਰੀਕਾਂ ਜਲਦ ਐਲਾਨੀਆਂ ਜਾਣਗੀਆਂ।

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article