PUNJABMAILUSA.COM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

 Breaking News

November 04
12:24 2017

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਮੇਲ)- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 548ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਅਧਿਆਤਮਿਕਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਅੰਮ੍ਰਿਤ ਵੇਲੇ ਤੋਂ ਹੀ ਪੁੱਜੀਆਂ ਸੰਗਤਾਂ ਨੇ ਪਾਵਨ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ।
ਇਸੇ ਦੌਰਾਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਕਾਰਜ ਸਿੰਘ ਦੇ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਭਾਈ ਹਰਮਿੱਤਰ ਸਿੰਘ ਨੇ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਇਸ ਮੌਕੇ ਭਾਈ ਹਰਿਮੱਤਰ ਸਿੰਘ ਕਥਾਵਾਚਕ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ। ਭਾਈ ਹਰਮਿੱਤਰ ਸਿੰਘ ਨੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ’ਤੇ ਸੰਗਤਾਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਤੇ ਸ. ਗੁਰਿੰਦਰ ਸਿੰਘ ਮੈਨੇਜਰ ਸਰਾਵਾਂ, ਐਡੀਸ਼ਨਲ ਮੈਨੇਜਰ ਸ. ਹਰਜਿੰਦਰ ਸਿੰਘ ਭੂਰਾਕੋਹਨਾ, ਸ. ਰਜਿੰਦਰ ਸਿੰਘ ਰੂਬੀ, ਸ. ਬਘੇਲ ਸਿੰਘ, ਸ. ਲਖਬੀਰ ਸਿੰਘ ਤੇ ਸ. ਸਤਨਾਮ ਸਿੰਘ, ਸ. ਪਰਉਪਕਾਰ ਸਿੰਘ ਚੀਫ਼ ਅਕਾਊਂਟੈਂਟ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਸ. ਕਾਬਲ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਤਿਸ਼ਬਾਜੀ ਚਲਾਈ ਜਾਵੇਗੀ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਤਾਰ ਦੀਵਾਨ ਸੱਜਣਗੇ, ਜਿਸ ਵਿੱਚ ਰਾਗੀ, ਢਾਡੀ, ਕਵੀਸ਼ਰ ਅਤੇ ਕਵੀ ਜਨ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਜੋੜਨਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article