ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ‘ਤੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦਿੱਤੀ ਵਧਾਈ

114
Share

-ਘੱਟ ਗਿਣਤੀ ਭਾਈਚਾਰਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ ਦਿੱਤਾ ਭਰੋਸਾ
ਇਸਲਾਮਾਬਾਦ, 30 ਨਵੰਬਰ (ਪੰਜਾਬ ਮੇਲ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਾਰਨ ਖ਼ਾਨ ਨੇ ਅੱਜ ਗੁਰੂ ਨਾਨਕ ਦੇਵ ਦੇ 551ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਦੇਸ਼ ਅੰਦਰ ਧਾਰਮਿਕ ਘੱਟ-ਗਿਣਤੀ ਭਾਈਚਾਰਿਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੀ ਰੱਖਿਆ ਤੇ ਸੁਰੱਖਿਆ ਲਈ ਵਚਨਬੱਧ ਹੈ। ਖ਼ਾਨ ਨੇ ਪਾਕਿਸਤਾਨ ਦੇ ਇੱਕ ਸਰਕਾਰੀ ਰੇਡੀਓ ਚੈਨਲ ‘ਤੇ ਬੋਲਦਿਆਂ ਕਿਹਾ, ‘ਬਾਬਾ ਗੁਰੂ ਨਾਨਕ ਦੇ 551ਵੇਂ ਪ੍ਰਕਾਸ਼ ਪੁਰਬ ‘ਤੇ ਮੈਂ ਸਮੁੱਚੇ ਸਿੱਖ ਭਾਈਚਾਰੇ ਨੂੰ ਵਧਾਈ ਦਿੰਦਾ ਹਾਂ। ਮੈਂ, ਆਪਣੇ ਸਿੱਖ ਭਾਈਚਾਰੇ ਯਕੀਨ ਦਿਵਾਉਣਾ ਚਾਹੰਦਾ ਹਾਂ ਕਿ ਉਨ੍ਹਾਂ ਦੇ ਦੋ ਪਵਿੱਤਰ ਧਾਰਮਿਕ ਸਥਾਨਾਂ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਦੀ ਸੁਰੱਖਿਆ ਕੀਤੀ ਜਾਵੇਗੀ ਅਤੇ ਉੱਥੇ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾਵੇਗੀ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸਿੱਖ ਯਾਤਰੂਆਂ ਦੀ ਸਹੂਲਤ ਲਈ ਹਸਨ ਅਬਦਾਲ ਰੇਲਵੇ ਸਟੇਸ਼ਨ ਨੂੰ ਦੁਬਾਰਾ ਤਿਆਰ ਕਰਵਾਇਆ ਹੈ। ਇਮਰਾਨ ਖਾਨ ਮੁਤਾਬਕ, ‘ਉਨ੍ਹਾਂ ਦੀ ਸਰਕਾਰ ਘੱਟ ਗਿਣਤੀਆਂ ਦੇ ਧਾਰਮਿਕ ਸਥਾਨਾਂ, ਜਿਨ੍ਹਾਂ ‘ਚ ਚਰਚ, ਮੰਦਰ ਅਤੇ ਬੁੱਧ ਧਰਮ ਨਾਲ ਸਬੰਧਤ ਸਥਾਨ ਵੀ ਸ਼ਾਮਲ ਹਨ, ਤੋਂ ਇਲਾਵਾ ਗੰਧਾਰਾ ਸੱਭਿਅਤਾ ਦੀ ਸਾਂਭ ਸੰਭਾਲ ਤੇ ਸੁਰੱਖਿਆ ਲਈ ਵਚਨਬੱਧ ਹੈ।


Share