PUNJABMAILUSA.COM

ਸ੍ਰੀ ਗੁਰੂ ਰਵਿਦਾਸ ਜੀ ਦੇ 641ਵੇਂ ਪ੍ਰਕਾਸ਼ ਉਤਸਵ ਮੌਕੇ ਨਗਰ ਕੀਰਤਨ ਦਾ ਆਯੋਜਨ

 Breaking News

ਸ੍ਰੀ ਗੁਰੂ ਰਵਿਦਾਸ ਜੀ ਦੇ 641ਵੇਂ ਪ੍ਰਕਾਸ਼ ਉਤਸਵ ਮੌਕੇ ਨਗਰ ਕੀਰਤਨ ਦਾ ਆਯੋਜਨ

ਸ੍ਰੀ ਗੁਰੂ ਰਵਿਦਾਸ ਜੀ ਦੇ 641ਵੇਂ ਪ੍ਰਕਾਸ਼ ਉਤਸਵ ਮੌਕੇ ਨਗਰ ਕੀਰਤਨ ਦਾ ਆਯੋਜਨ
March 14
10:27 2018

ਸੈਕਰਾਮੈਂਟੋ, 14 ਮਾਰਚ (ਪੰਜਾਬ ਮੇਲ)- ਸ੍ਰੀ ਗੁਰੂ ਰਵਿਦਾਸ ਸਭਾ ਰਿਓਲਿੰਡਾ, ਸੈਕਰਾਮੈਂਟੋ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 641ਵੇਂ ਪ੍ਰਕਾਸ਼ ਉਤਸਵ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਤਿੰਨ ਦਿਨ ਚੱਲੇ ਇਨ੍ਹਾਂ ਸਮਾਗਮਾਂ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਨਿਸ਼ਾਨ ਸਾਹਿਬ ਦੀ ਸੇਵਾ ਕੀਤੀ ਗਈ ਅਤੇ ਇਕ ਦਿਨ ਪਹਿਲਾਂ ਰੈਣ ਸੁਬਾਈ ਕੀਰਤਨ ਹੋਇਆ। ਤੀਜੇ ਦਿਨ ਨਗਰ ਕੀਰਤਨ ਤੋਂ ਪਹਿਲਾਂ ਕੀਰਤਨ ਦਰਬਾਰ ਹੋਇਆ।
ਇਸ ਦੇ ਨਾਲ-ਨਾਲ ਸਥਾਨਕ ਆਗੂਆਂ ਤੋਂ ਇਲਾਵਾ ਅਮਰੀਕੀ ਆਗੂਆਂ ਅਤੇ ਅਧਿਕਾਰੀਆਂ ਨੇ ਵੀ ਗੁਰੂ ਘਰ ਵਿਚ ਆਪਣੀਆਂ ਹਾਜ਼ਰੀਆਂ ਭਰੀਆਂ ਅਤੇ ਪ੍ਰਬੰਧਕੀ ਕਮੇਟੀ ਨੂੰ 18ਵੇਂ ਸਾਲਾਨਾ ਨਗਰ ਕੀਰਤਨ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਬੋਲਦਿਆਂ ਐਲਕ ਗਰੋਵ ਮੇਅਰ ਸਟੀਵ ਲੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਅਤੇ ਸਾਨੂੰ ਉਨ੍ਹਾਂ ਦੇ ਪੂਰਨਿਆਂ ‘ਤੇ ਚੱਲਣਾ ਚਾਹੀਦਾ ਹੈ। ਮੇਅਰ ਸਟੀਵ ਲੀ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਐਲਕ ਗਰੋਵ ਸਿਟੀ ਵੱਲੋਂ ਪ੍ਰਮਾਣ ਪੱਤਰ ਭੇਂਟ ਕੀਤਾ। ਸੈਕਰਾਮੈਂਟੋ ਕਾਊਂਟੀ ਦੀ ਸੁਪਰਵਾਈਜ਼ਰ ਸੂ ਫਰੋਸਟ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਗਰ ਕੀਰਤਨ ਮੌਕੇ ਵਧਾਈ ਦਿੱਤੀ। ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਆਗੂਆਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਸਟੇਜ ਦੀ ਸੇਵਾ ਰਮੇਸ਼ ਬੰਗੜ ਨੇ ਬਾਖੂਭੀ ਨਿਭਾਈ।
ਗੁਰਦੁਆਰਾ ਸਾਹਿਬ ਵਿਖੇ ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਵੱਲੋਂ ਇਕ ਕਵੀ ਦਰਬਾਰ ਦਾ ਵੀ ਆਯੋਜਨ ਕੀਤਾ ਗਿਆ। ਇਸ ਕਵੀ ਦਰਬਾਰ ਵਿਚ ਕਵੀਆਂ ਨੇ ਧਾਰਮਿਕ ਗੀਤ ਅਤੇ ਧਾਰਮਿਕ ਕਵਿਤਾਵਾਂ ਨਾਲ ਆਪਣੀ ਹਾਜ਼ਰੀ ਲਗਵਾਈ। ਇਨ੍ਹਾਂ ਵਿਚ ਰਮੇਸ਼ ਬੰਗੜ, ਇੰਦਰਜੀਤ ਗਰੇਵਾਲ, ਜਸਵੰਤ ਸ਼ੀਮਾਰ, ਦਿਲ ਨਿੱਜਰ, ਜੀਵਨ ਰੱਤੂ, ਅਜੈਬ ਚੀਮਾ, ਰਾਜ ਸੂਦ, ਮਨਜੀਤ ਸੇਖੋਂ, ਖੁਸ਼ੀ ਰੱਤੂ, ਜੋਤੀ ਸਿੰਘ, ਪਰਮਿੰਦਰ ਰਾਏ ਖਾਨਖਾਨਾ, ਕਮਲ ਬੰਗਾ, ਬਲਜੀਤ ਸਿੰਘ, ਸੁਰਿੰਦਰ ਚੌਹਾਨ, ਬਲਜੀਤ ਕੌਰ ਸੋਹੀ, ਹਰਬੰਸ ਰੱਲ੍ਹ ਹਾਜ਼ਰ ਸਨ। ਕਮੇਟੀ ਵੱਲੋਂ ਇਨ੍ਹਾਂ ਕਵੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਪੰਜ ਪਿਆਰਿਆਂ ਦੀ ਅਗਵਾਈ ਵਿਚ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਹੇਠ ਵਿਸ਼ਾਲ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਪਹੁੰਚਿਆ। ਇਸ ਦੌਰਾਨ ਰਾਹ ਵਿਚ ਥਾਂ-ਥਾਂ ‘ਤੇ ਖਾਣ-ਪੀਣ ਅਤੇ ਛਬੀਲ ਦੇ ਸਟਾਲ ਲੱਗੇ ਹੋਏ ਸਨ। ਕੁੱਲ ਮਿਲਾ ਕੇ ਇਹ ਨਗਰ ਕੀਰਤਨ ਕਾਮਯਾਬੀ ਨਾਲ ਸੰਪੰਨ ਹੋਇਆ, ਜਿਸ ਲਈ ਸਮੁੱਚੀ ਪ੍ਰਬੰਧਕ ਕਮੇਟੀ ਤੇ ਸਾਧ ਸੰਗਤ ਵਧਾਈ ਦੀ ਹੱਕਦਾਰ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article
    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

Read Full Article
    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

Read Full Article
    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

Read Full Article
    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

Read Full Article
    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

Read Full Article
    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

Read Full Article
    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

Read Full Article
    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

Read Full Article
    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

Read Full Article