PUNJABMAILUSA.COM

ਸ੍ਰੀ ਗੁਰੂ ਰਵਿਦਾਸ ਟੈਂਪਲ ਸੈਕਰਾਮੈਂਟੋ ਵਿਖੇ ਮਹਾਂਰਿਸ਼ੀ ਵਾਲਮੀਕ ਜੀ ਅਤੇ ਸਤਿਗੁਰੂ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

November 25
12:12 2015

10
ਸੈਕਰਾਮੈਂਟੋ, 25 ਨਵੰਬਰ (ਪੰਜਾਬ ਮੇਲ)- ਸ੍ਰੀ ਗੁਰੂ ਰਵਿਦਾਸ ਸਭਾ ਅਤੇ ਸਮੂਹ ਸਾਧ-ਸੰਗਤ ਵਲੋਂ ਧੰਨ-ਧੰਨ ਮਹਾਂਰਿਸ਼ੀ ਵਾਲਮੀਕ ਜੀ ਸ਼ਾਸ਼ਤਰ ਵਿੱਦਿਆ ਅਤੇ ਧਾਰਮਿਕ ਗੰ੍ਰਥ ਰਮਾਇਣ ਦੇ ਬਾਨੀ ਅਤੇ ਸਿੱਖ ਧਰਮ ਦੇ ਕ੍ਰਾਂਤੀਕਾਰੀ ਸਤਿਗੁਰੂ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ੍ਰੀ ਗੁਰੂ ਰਵਿਦਾਸ ਟੈਂਪਲ ਰਿਓਲਿੰਡਾ ਸੈਕਰਾਮੈਂਟੋ ਵਿਖੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਜਸਪਾਲ ਸਿੰਘ, ਭਾਈ ਨਿਰਮਲ ਸਿੰਘ ਅਤੇ ਭਾਈ ਦਵਿੰਦਰ ਸਿੰਘ ਦੇ ਜਥੇ ਵਲੋਂ ਕਥਾ ਅਤੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਰਾਗੀ ਜਥੇ ਵਲੋਂ ਮਹਾਂਰਿਸ਼ੀ ਵਾਲਮੀਕ ਜੀ ਅਤੇ ਸਤਿਗੁਰੂ ਨਾਮਦੇਵ ਜੀ ਦੀ ਜੀਵਨੀ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਘਰ ਦੇ ਚੇਅਰਮੈਨ ਜੱਸੀ ਬੰਗਾ ਨੇ ਕਿਹਾ ਕਿ ਮਨੂੰਵਾਦ ਨੇ ਸਹੀ ਰਮਾਇਣ ਦੇ ਰਚੇਤਾ ਮਹਾਂਰਿਸ਼ੀ ਵਾਲਮੀਕ ਜੀ ਵਲੋਂ ਲਿਖੀ ਰਮਾਇਣ ਦੀ ਨਕਲ ਕਰਕੇ ਤੁਲਸੀ ਦਾਸ ਨੂੰ ਰਮਾਇਣ ਦਾ ਮੁੱਖ ਰਚੇਤਾ ਇਸ ਲਈ ਦਿਖਾ ਦਿੱਤਾ, ਤਾਂ ਕਿ ਭਾਰਤ ਦੇ ਸਹੀ ਮੂਲ ਨਿਵਾਸੀ ਜਾਗ੍ਰਿਤ ਹੋ ਕੇ ਮਨੂੰਵਾਦ ਦੇ ਮੰਦਰਾਂ ‘ਤੇ ਕਬਜ਼ਾ ਨਾ ਕਰ ਲੈਣ ਅਤੇ ਆਪਣੇ ਹੱਕਾਂ ਪ੍ਰਤੀ ਜਾਗਰੂਕ ਨਾ ਹੋ ਜਾਣ। ਉਨ੍ਹਾਂ ਕਿਹਾ ਕਿ ਸਭ ਨੂੰ ਪਤਾ ਹੈ ਕਿ ਸ੍ਰੀ ਅੰਮ੍ਰਿਤਸਰ ਵਿਚ ਇਤਿਹਾਸਕ ਸਥਾਨ ਰਾਮ ਤੀਰਥ ਹੈ, ਜੋ ਕਿ ਸਹੀ ਉਸਦਾ ਨਾਮ ਸਵਾਮੀ ਵਾਲਮੀਕ ਅਸਥਾਨ ਹੋਣਾ ਚਾਹੀਦਾ ਹੈ। ਕਿਉਂਕਿ ਉਸ ਅਸਥਾਨ ‘ਤੇ ਸਵਾਮੀ ਵਾਲਮੀਕ ਜੀ ਨੇ ਭਗਤੀ ਕਰਕੇ ਲਵ ਅਤੇ ਕੁਸ਼ ਨੂੰ ਧਾਰਮਿਕ ਅਤੇ ਸ਼ਾਸ਼ਤਰ ਵਿੱਦਿਆ ਦੇ ਕੇ ਉਨ੍ਹਾਂ ਦਾ ਪਾਲਣ-ਪੋਸ਼ਣ ਕੀਤਾ ਸੀ ਅਤੇ ਉਸ ਸਮੇਂ ਰਾਮ ਵਲੋਂ ਸਤਾਈ ਸੀਤਾ ਨੂੰ ਆਪਣੇ ਬੱਚਿਆਂ ਸਮੇਤ ਢੋਈ ਦਿੱਤੀ। ਉਸ ਸਮੇਂ ਰਾਮ ਚੰਦਰ ਸਵਾਮੀ ਵਾਲਮੀਕ ਜੀ ਕੋਲ ਭੇਂਟ ਵਾਰਤਾ ਕਰਨ ਆਏ ਸਨ ਪ੍ਰੰਤੂ ਮਨੂੰਵਾਦ ਨੇ ਰਾਮ ਚੰਦਰ ਨੂੰ ਉਸ ਸਮੇਂ ਦੇ ਰਾਜਾ ਹੋਣ ਦੇ ਨਾਤੇ ਸਵਾਮੀ ਵਾਲਮੀਕ ਤੀਰਥ ਅਸਥਾਨ ਦਾ ਨਾਂ ਦੇਣ ਦੀ ਬਜਾਏ ਰਾਮ ਤੀਰਥ ਦਾ ਨਾਮ ਦੇ ਦਿੱਤਾ। ਜਿਥੇ ਲਗਭਗ ਅੱਜਕੱਲ੍ਹ ਕਈ ਦਿਨ ਮੇਲਾ ਲੱਗਦਾ ਹੈ। ਜਿਥੇ ਸੰਗਤਾਂ ਦੇਸ਼ਾਂ-ਵਿਦੇਸ਼ਾਂ ਤੋਂ ਨਤਸਮਤਕ ਹੁੰਦੀਆਂ ਹਨ। ਪਰ ਉਸ ਅਸਥਾਨ ਵੱਲ ਕਿਸੇ ਵੀ ਸਰਕਾਰ ਜਾਂ ਮੀਡੀਆ ਨੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਤਿਗੁਰੂ ਨਾਮਦੇਵ ਜੀ ਨੇ ਮਨੂੰਵਾਦੀਆਂ ਦੇ ਅੱਤਿਆਚਾਰ ਖਿਲਾਫ਼ ਪੂਰੇ ਜ਼ੋਰ-ਸ਼ੋਰ ਨਾਲ ਭਗਤੀ ਲਹਿਰ ਸ਼ੁਰੂ ਕੀਤੀ ਸੀ ਅਤੇ ਲੋਕਾਂ ਨੂੰ ਵਹਿਮਾਂ-ਭਰਮਾਂ ਦੇ ਭਰਮਜਾਲ ਤੋਂ ਮੁਕਤ ਕਰਾਉਣ ਲਈ ਭਗਤੀ ਲਹਿਰ ਦੀ ਸ਼ੁਰੂਆਤ ਕੀਤੀ ਸੀ। ਜੋ ਅੱਗੇ ਜਾ ਕੇ ਸਿੱਖ ਧਰਮ ਦਾ ਇਕ ਅੰਗ ਬਣਿਆ। ਇਸ ਮੌਕੇ ਉਨ੍ਹਾਂ ਆਉਣ ਵਾਲੇ ਦਿਵਾਨਾਂ ਦੀ ਜਿਥੇ ਜਾਣਕਾਰੀ ਦਿੱਤੀ, ਉਥੇ ਸਮੂਹ ਸੰਗਤ ਨੂੰ ਪ੍ਰਕਾਸ਼ ਉਸਤਵ ਦੀ ਵਧਾਈ ਵੀ ਦਿੱਤੀ। ਇਸ ਮੌਕੇ ਜੀਵਨ ਰੱਤੂ ਨੇ ਇਕ ਕ੍ਰਾਂਤੀਕਾਰੀ ਕਵਿਤਾ ਪੇਸ਼ ਕਰਕੇ ਆਪਣੀ ਹਾਜ਼ਰੀ ਭਰੀ। ਇਸ ਮੌਕੇ ਡਾ. ਅੰਬੇਡਕਰ ਟਾਇਮਜ਼ ਅਤੇ ਦੇਸ਼-ਦੋਆਬਾ ਦੇ ਸੰਪਾਦਕ ਸ਼੍ਰੀ ਪ੍ਰੇਮ ਕੁਮਾਰ ਚੁੰਬਰ ਨੇ ਆਪਣੇ ਅਦਾਰੇ ਅਤੇ ਸਮੂਹ ਸਟਾਫ਼ ਵਲੋਂ ਵਧਾਈ ਸੰਦੇਸ਼ ਦਿੰਦਿਆਂ ਗੁਰੂਆਂ ਦੇ ਦੱਸੇ ਮਾਰਗ ‘ਤੇ ਚੱਲਕੇ ਆਪਣਾ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਅਦਾਰਾ ਹਰ ਸਮੇਂ ਸਮੂਹ ਭਾਈਚਾਰੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੰਦਾ ਰਹੇਗਾ। ਅੰਤ ਵਿਚ ਗੁਰੂ ਘਰ ਦੇ ਹੈੱਡ ਗੰ੍ਰਥੀ ਭਾਈ ਨਿਰਮਲ ਸਿੰਘ ਨੇ ਅੰਤਿਮ ਅਰਦਾਸ ਕਰਕੇ ਸਮੂਹ ਮਾਈ ਭਾਈ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਕੇ ਪ੍ਰੋਗਰਾਮ ਦੀ ਸਮਾਪਤੀ ਕੀਤੀ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਜੱਸੀ ਬੰਗਾ ਅਤੇ ਜੀਵਨ ਰੱਤੂ ਨੂੰ ਬਾਖੂਬੀ ਨਿਭਾਈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਬੰਧਕਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ‘ਚ ਅਖੰਡ ਪਾਠ ਆਰੰਭ ਹੋ ਰਹੇ ਹਨ, ਜਿਨ੍ਹਾਂ ਦੇ ਭੋਗ 29 ਨਵੰਬਰ ਨੂੰ ਪਾਏ ਜਾਣਗੇ, ਜਿਸ ਵਿਚ ਸਮੂਹ ਸੰਗਤ ਵਧ ਚੜ੍ਹ ਕੇ ਹਿੱਸਾ ਲਵੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article