PUNJABMAILUSA.COM

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 17ਵੇਂ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 17ਵੇਂ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 17ਵੇਂ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ
March 08
09:22 2017

3
ਸੈਕਰਾਮੈਂਟੋ, 8 ਮਾਰਚ (ਦੀਪਕ ਸਰੋਏ/ਪੰਜਾਬ ਮੇਲ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 640ਵੇਂ ਗੁਰਪੁਰਬ ਦੀ ਖੁਸ਼ੀ ਵਿਚ ਸ੍ਰੀ ਗੁਰੂ ਰਵਿਦਾਸ ਟੈਂਪਲ ਰਿਓਲਿੰਡਾ, ਸੈਕਰਾਮੈਂਟੋ ਵਿਖੇ ਬੀਤੇ ਸ਼ੁਕਰਵਾਰ ਤੋਂ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ 5 ਮਾਰਚ, ਦਿਨ ਐਤਵਾਰ ਨੂੰ ਭੋਗ ਪਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਲੜੀ ਜੋ ਦਸੰਬਰ 2016 ਦੀ ਆਰੰਭ ਹੋ ਚੁੱਕੀ ਹੈ, ਇਸ ਅਖੰਡ ਪਾਠ ਦੀ ਸੇਵਾ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਸੈਕਰਾਮੈਂਟੋ ਵੱਲੋਂ ਕਰਵਾਈ ਗਈ। ਹਰ ਰੋਜ਼ ਨੌਜਵਾਨ ਸਭਾ ਦੇ ਨੌਜਵਾਨ ਦਿਨ-ਰਾਤ ਗੁਰੂ ਘਰ ਦੀ ਸੇਵਾ ਅਤੇ ਨਗਰ ਕੀਰਤਨ ਦੀਆਂ ਤਿਆਰੀਆਂ ਕਰ ਰਹੇ ਹਨ। ਅਰਦਾਸ ਉਪਰੰਤ ਭਾਈ ਜਸਪਾਲ ਸਿੰਘ, ਭਾਈ ਨਿਰਮਲ ਸਿੰਘ, ਭਾਈ ਅਮਰਜੀਤ ਸਿੰਘ ਨੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ। ਗੁਰੂ ਘਰ ਦੇ ਸੇਵਾਦਾਰ ਸ਼੍ਰੀ ਰਮੇਸ਼ ਬੰਗੜ ਨੇ ਦੱਸਿਆ ਕਿ ਅਖੰਡ ਪਾਠ ਸਾਹਿਬ ਦੀ ਲੜੀ ਵਿਚ ਸੋਮਵਾਰ ਨੂੰ ਅਖੰਡ ਪਾਠ ਆਰੰਭ ਹੋਏ ਅਤੇ ਬੁੱਧਵਾਰ ਨੂੰ ਭੋਗ ਪਾਏ ਗਏ, ਬੁੱਧਵਾਰ ਨੂੰ ਅਖੰਡ ਪਾਠ ਆਰੰਭ ਅਤੇ ਸ਼ੁਕਰਵਾਰ ਨੂੰ ਭੋਗ ਪਾਏ ਜਾਣਗੇ। ਇਨ੍ਹਾਂ ਦੋਵੇਂ ਅਖੰਡ ਪਾਠਾਂ ਦੀ ਸੇਵਾ ਗੁਰੂ ਘਰ ਦੇ ਸਾਬਦਾ ਪ੍ਰਧਾਨ ਸ਼੍ਰੀ ਜੋਗਿੰਦਰ ਚੁੰਬਰ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਰਵਾਈ ਜਾਵੇਗੀ। ਸਾਰੀ ਸੰਗਤ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 640ਵੇਂ ਗੁਰਪੁਰਬ ਦੀ ਖੁਸ਼ੀ ਵਿਚ 10 ਮਾਰਚ, ਦਿਨ ਸ਼ੁਕਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 12 ਮਾਰਚ, ਦਿਨ ਐਤਵਾਰ ਨੂੰ ਭੋਗ ਪਾਏ ਜਾਣਗੇ। ਉਪਰੰਤ ਦੀਵਾਨ ਸਜਾਏ ਜਾਣਗੇ ਅਤੇ ਧੰਨ-ਧੱਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿਚ 17ਵਾਂ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋ ਕੇ ਆਪਣਾ ਜੀਵਨ ਸਫਲਾ ਕਰਨਗੀਆਂ। ਵੱਖ-ਵੱਖ ਖਰੀਦੋ-ਫਰੋਖਤ ਦੇ ਸਟਾਲ ਲਗਾਏ ਜਾਣਗੇ। 12 ਮਾਰਚ ਤੱਕ ਹਰ ਰੋਜ਼ ਸਵੇਰੇ-ਸ਼ਾਮ ਦੀਵਾਨ ਸਜਣਗੇ, ਜਿਨ੍ਹਾਂ ਵਿਚ ਵੱਖ-ਵੱਖ ਕੀਰਤਨੀਏ, ਰਾਗੀ, ਢਾਡੀ, ਕਥਾਵਾਚਕ ਅਤੇ ਹੋਰ ਪ੍ਰਚਾਰਕ ਸੰਗਤਾਂ ਨਾਲ ਸਾਂਝ ਪਾਉਣਗੇ। ਸਾਰੀਆਂ ਸੰਗਤਾਂ ਨੂੰ ਬੇਨਤੀ ਹੈ ਕਿ 11 ਮਾਰਚ, ਦਿਨ ਸ਼ਨੀਵਾਰ ਸ਼ਾਮ 4 ਵਜੇ ਸ੍ਰੀ ਨਿਸ਼ਾਨ ਸਾਹਿਬ ਜੀ ਦੇ ਚੋਲਾ ਸਾਹਿਬ ਪਹਿਨਾਏ ਜਾਣਗੇ ਅਤੇ ਰਾਤ ਨੂੰ ਕੀਰਤਨ ਦਰਬਾਰ ਸਜਾਏ ਜਾਣਗੇ। ਸਮੂਹ ਸੰਗਤ ਨੂੰ ਗੁਰੂ ਘਰ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ‘ਤੇ ਸ਼੍ਰੀ ਹਰਦਿਆਲ ਬੰਗਾ ਵੱਲੋਂ ਸ੍ਰੀ ਗੁਰੂ ਰਵਿਦਾਸ ਟੈਂਪਲ ਪਿਟਸਬਰਗ ਤੋਂ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article