PUNJABMAILUSA.COM

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ
January 11
09:06 2017

2
ਸੈਕਰਾਮੈਂਟੋ, 11 ਜਨਵਰੀ (ਪੰਜਾਬ ਮੇਲ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਸੰਬੰਧੀ ਸੰਗਤਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ ਹੋਈ। ਸ਼੍ਰੀ ਸੁਖਰਾਮ ਚੰਦੜ੍ਹ ਜੀ ਦੇ ਪਰਿਵਾਰ ਵੱਲੋਂ 29 ਦਸੰਬਰ 2016 ਨੂੰ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ, ਜਿਸ ਦੇ 31 ਦਸੰਬਰ 2016 ਨੂੰ ਭੋਗ ਪਾਏ ਗਏ। 30 ਦਸੰਬਰ 2016 ਨੂੰ ਬਲਵਿੰਦਰ ਰੱਲ੍ਹ ਤੇ ਬੀਬੀ ਬਲਜੀਤ ਕੌਰ ਦੇ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ। 31 ਦਸੰਬਰ 2016 ਨੂੰ ਰਾਤ ਨੂੰ ਗੁਰੂ ਘਰ ਵਿਖੇ ਨਵਾਂ ਸਾਲ ਚੜ੍ਹਨ ਤੱਕ ਕੀਰਤਨ ਦਰਬਾਰ ਸਜਾਏ ਗਏ, ਜਿਸ ਵਿਚ ਭਾਈ ਜਸਪਾਲ ਸਿੰਘ ਜੀ, ਭਾਈ ਨਿਰਮਲ ਸਿੰਘ, ਭਾਈ ਅਮਰਜੀਤ ਸਿੰਘ ਜੀ, ਭਾਈ ਜਸਪਾਲ ਜੀ ਦੇ ਬੇਟੇ ਪ੍ਰਭਜੀਤ ਸਿੰਘ, ਬੇਟੀ ਗੁਰਕਿਰਨ ਕੌਰ, ਪਿਟਸਬਰਗ ਤੋਂ ਭਾਈ ਹਰਜਿੰਦਰ ਸਿੰਘ ਰਸੀਆ ਦੇ ਜੱਥੇ ਨੇ ਕੀਰਤਨ ਨਾਲ ਨਿਹਾਲ ਕੀਤਾ। ਭਾਈ ਬਲਜੀਤ ਸਿੰਘ ਜੀ ਨੇ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਸੰਘਰਸ਼, ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਬਾਰੇ ਸਿੱਖ ਇਤਿਹਾਸ ਬਾਰੇ ਵਿਸਥਾਰ ਸਹਿਤ ਜਾਣੂੰ ਕਰਾਇਆ। ਲੰਗਰਾਂ ਦੀ ਸੇਵਾ ਸ਼੍ਰੀ ਸੁੱਖਰਾਮ ਚੰਦੜ ਅਤੇ ਸ਼੍ਰੀ ਬਲਵਿੰਦਰ ਰੱਲ੍ਹ ਗੁਰੂ ਘਰ ਦੇ ਚੇਅਰਮੈਨ ਦੇ ਪਰਿਵਾਰ ਵੱਲੋਂ ਕੀਤੀ ਗਈ। 1 ਜਨਵਰੀ 2017 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ। ਭਾਈ ਜਸਪਾਲ ਸਿੰਘ, ਭਾਈ ਨਿਰਮਲ ਸਿੰਘ, ਭਾਈ ਦਲਜੀਤ ਸਿੰਘ, ਇੰਗਲੈਂਡ ਤੋਂ ਪ੍ਰਸਿੱਧ ਕੀਰਤਨੀ ਭਾਈ ਜਸਬੀਰ ਸਿੰਘ ਖਾਲਸਾ ਦੇ ਜੱਥੇ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ।
ਸ੍ਰੀ ਅਖੰਡ ਪਾਠ ਦੀ ਲੜੀ ਤਹਿਤ ਸ਼੍ਰੀ ਆਗਿਆ ਰਾਮ ਚੰਦੜ ਅਤੇ ਪਰਿਵਾਰ ਵੱਲੋਂ 6 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਾਏ ਗਏ, ਜਿਸ ਦੇ 8 ਜਨਵਰੀ ਨੂੰ ਭੋਗ ਪਾਏ ਗਏ। ਇਸ ਦੌਰਾਨ ਭਾਈ ਜਸਪਾਲ ਸਿੰਘ ਦੇ ਜੱਥੇ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਸ਼੍ਰੀ ਰਮੇਸ਼ ਬੰਗੜ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ 15 ਜਨਵਰੀ ਨੂੰ ਮਨਾਉਣ ਸੰਬੰਧੀ ਜਾਣਕਾਰੀ ਦਿੱਤੀ। ਗੁਰੂ ਘਰ ਦੀ ਪ੍ਰਬੰਧਕੀ ਕਮੇਟੀ ਅਤੇ ਸੰਗਤ ਵੱਲੋਂ 13 ਜਨਵਰੀ ਨੂੰ ਸ੍ਰੀ ਅਖੰਡ ਪਾਠ ਆਰੰਭ ਕਰਾਏ ਜਾਣਗੇ ਅਤੇ 15 ਜਨਵਰੀ ਨੂੰ ਭੋਗ ਪਾਏ ਜਾਣਗੇ। ਗੁਰੂ ਘਰ ਦੇ ਸੇਵਾਦਾਰ ਭਾਈ ਜਸਪਾਲ ਸਿੰਘ ਜੀ ਵੱਲੋਂ ਆਰੰਭ ਕੀਤੇ ਸਹਿਜ ਪਾਠ ਦੇ ਭੋਗ ਪਾਏ ਜਾਣਗੇ। ਪ੍ਰਸਿੱਧ ਕੀਰਤਨੀ ਜਥੇ ਅਤੇ ਪ੍ਰਚਾਰਕ ਸੰਗਤਾਂ ਨਾਲ ਸਾਂਝ ਪਾਉਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article