PUNJABMAILUSA.COM

ਸ੍ਰੀ ਚਮਕੌਰ ਸਾਹਿਬ ਦਾ ਤਿੰਨ ਦਿਨਾ ਸ਼ਹੀਦੀ ਜੋੜ ਮੇਲ ਸ਼ੁਰੂ

ਸ੍ਰੀ ਚਮਕੌਰ ਸਾਹਿਬ ਦਾ ਤਿੰਨ ਦਿਨਾ ਸ਼ਹੀਦੀ ਜੋੜ ਮੇਲ ਸ਼ੁਰੂ

ਸ੍ਰੀ ਚਮਕੌਰ ਸਾਹਿਬ ਦਾ ਤਿੰਨ ਦਿਨਾ ਸ਼ਹੀਦੀ ਜੋੜ ਮੇਲ ਸ਼ੁਰੂ
December 21
05:43 2017

ਸ੍ਰੀ ਚਮਕੌਰ ਸਾਹਿਬ, 21 ਦਸੰਬਰ (ਪੰਜਾਬ ਮੇਲ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਤੇ ਗੜ੍ਹੀ ਚਮਕੌਰ ਦੀ ਜੰਗ ਦੇ ਸ਼ਹੀਦਾਂ ਦੀ ਯਾਦ ਵਿਚ ਅੱਜ ਤਿੰਨ ਦਿਨਾ ਸ਼ਹੀਦੀ ਜੋੜ ਮੇਲ ਇੱਥੋਂ ਦੇ ਸਮੂਹ ਗੁਰਦੁਆਰਾ ਸਾਹਿਬਾਨ ‘ਚ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਉਪਰੰਤ ਸ਼ੁਰੂ ਹੋ ਗਿਆ | ਅੱਜ ਪਹਿਲੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਇੱਥੋਂ ਦੇ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ, ਗੁ: ਸ੍ਰੀ ਗੜ੍ਹੀ ਸਾਹਿਬ, ਗੁ: ਸ੍ਰੀ ਤਾੜੀ ਸਾਹਿਬ, ਗੁ: ਸ੍ਰੀ ਦਮਦਮਾ ਸਾਹਿਬ, ਗੁ: ਸ੍ਰੀ ਰਣਜੀਤਗੜ੍ਹ ਸਾਹਿਬ, ਗੁ: ਸ਼ਹੀਦੀ ਬੁਰਜ ਭਾਈ ਜੈਤਾ ਜੀ ਵਿਖੇ ਨਤਮਸਤਕ ਹੁੰਦਿਆਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਬਾਅਦ ਦੁਪਹਿਰ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਢਾਡੀ ਦਰਬਾਰ ਦੀ ਸ਼ੁਰੂਆਤ ਹੋਈ, ਜਿਸ ‘ਚ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ | ਜੋੜ ਮੇਲ ਸਬੰਧੀ ਪ੍ਰਸ਼ਾਸਨ ਵਲੋਂ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਸਹਿਯੋਗ ਨਾਲ ਵਧੀਆ ਪ੍ਰਬੰਧ ਕੀਤੇ ਗਏ ਹਨ | ਅੱਜ ਸਮਾਗਮ ਦੀ ਸ਼ੁਰੂਆਤ ਦੇ ਨਾਲ ਹੀ ਵੱਖ-ਵੱਖ ਪਿੰਡਾਂ/ਸ਼ਹਿਰਾਂ ਤੋਂ ਆਈਆਂ ਲੰਗਰ ਕਮੇਟੀਆਂ ਵਲੋਂ ਬਹੁਤ ਹੀ ਸਾਦੇ ਢੰਗ ਨਾਲ ਲੰਗਰਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਵਲੋਂ ਇਸ ਵਾਰ ਵੀ ਆਰਜ਼ੀ ਦੁਕਾਨਾਂ, ਰੇਹੜੀਆਂ ਫੜੀਆਂ ਵਾਲਿਆਂ ਤੋਂ ਕੋਈ ਵੀ ਕਿਰਾਇਆ ਨਾ ਲੈਣ ਦੇ ਲਏ ਫ਼ੈਸਲੇ ਕਾਰਨ ਇਨ੍ਹਾਂ ਦੁਕਾਨਾਂ/ਫੜੀਆਂ ਦੀ ਵੀ ਕਾਫ਼ੀ ਭਰਮਾਰ ਹੈ | ਨਗਰ ਪੰਚਾਇਤ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਨੇ ਕਿਹਾ ਕਿ ਜੇਕਰ ਕੋਈ ਵੀ ਇਨ੍ਹਾਂ ਰੇਹੜੀਆਂ ਫੜ੍ਹੀਆਂ ਵਾਲਿਆਂ ਤੋਂ ਵਸੂਲੀ ਕਰਦਾ ਹੈ ਤਾਂ ਉਹ ਨਗਰ ਪੰਚਾਇਤ ਦੇ ਦਫ਼ਤਰ ਸੂਚਿਤ ਕਰਨ | ਸ਼ਹੀਦੀ ਜੋੜ ਮੇਲ ‘ਚ ਸ਼ਮੂਲੀਅਤ ਕਰਨ ਲਈ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਵੀ ਪੁੱਜ ਗਈਆਂ ਹਨ |

About Author

Punjab Mail USA

Punjab Mail USA

Related Articles

ads

Latest Category Posts

    APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

Read Full Article
    ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Read Full Article
    ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

Read Full Article
    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article