ਸ੍ਰੀ ਹਰਿਮੰਦਰ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

762
Share

ਅੰਮ੍ਰਿਤਸਰ, 15 ਮਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਮੀਰੀ ਪੀਰੀ ਦੇ ਮਾਲਿਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੇ ਸਬੰਧ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ ਗਈ।


Share