PUNJABMAILUSA.COM

ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਵਾਲੀ ਤੇ ਗੁਰਪੁਰਬ ਮੌਕੇ ਨਹੀਂ ਹੋਵੇਗੀ ਦੀਪਮਾਲਾ

ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਵਾਲੀ ਤੇ ਗੁਰਪੁਰਬ ਮੌਕੇ ਨਹੀਂ ਹੋਵੇਗੀ ਦੀਪਮਾਲਾ

ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਵਾਲੀ ਤੇ ਗੁਰਪੁਰਬ ਮੌਕੇ ਨਹੀਂ ਹੋਵੇਗੀ ਦੀਪਮਾਲਾ
October 28
18:35 2015

Goldenਅੰਮ੍ਰਿਤਸਰ, 28 ਅਕਤੂਬਰ (ਪੰਜਾਬ ਮੇਲ)-ਸੂਬੇ ’ਚ ਲਗਾਤਾਰ ਵਾਪਰੀਆਂ ਪੰਥ ਵਿਰੋਧੀ ਘਟਨਾਵਾਂ ਦੇ ਸਿਲਸਿਲੇ ਕਾਰਨ ਪੰਜਾਬੀਆਂ ਵਿਸ਼ੇਸ਼ ਕਰਕੇ ਸਿੱਖਾਂ ’ਚ ਰੋਸ ਦੀ ਭਾਵਨਾ ਦੇ ਮੱਦੇਨਜ਼ਰ ਬਰਗਾੜੀ ਵਿਖੇ ਪੰਥਕ ਇਕੱਠ ਵੱਲੋਂ ਕਾਲੀ ਦੀਵਾਲੀ ਦੇ ਦਿੱਤੇ ਸੱਦੇ ਦੀ ਅਸਿੱਧੀ ਤਾਈਦ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਵੀ 29 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ 11 ਨਵੰਬਰ ਨੂੰ ਬੰਦੀ ਛੋੜ ਦਿਵਸ (ਦੀਵਾਲੀ) ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜੀ ਤੋਂ ਗੁਰੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਪ੍ਰਧਾਨ ਸ਼੍ਰੋਮਣੀ ਕਮੇਟੀ ਜਥੇਦਾਰ ਅਵਤਾਰ ਸਿੰਘ ਨੇ ਪ੍ਰਬੰਧਕੀ ਅਮਲੇ ਨਾਲ ਬੈਠਕ ਉਪਰੰਤ ਫ਼ੈਸਲਾ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਕਾਰਨ ਸਿੱਖ ਸੰਗਤ ਦੇ ਮਨ ਨੂੰ ਲੱਗੀ ਠੇਸ ਨੂੰ ਦੇਖਦੇ ਹੋਏ ਗੁਰਪੁਰਬ ਅਤੇ ਬੰਦੀ ਛੋੜ ਦਿਵਸ ਮੌਕੇ ਸਾਦੇ ਸਮਾਗਮ ਰੱਖੇ ਜਾਣ। ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨਾ ਕੇਵਲ ਸਿੱਖਾਂ ਦੇ ਬਲਕਿ ਸਮੁੱਚੀ ਮਾਨਵਤਾ ਦੇ ਸਾਂਝੇ ਇਸ਼ਟ ਹਨ ਅਤੇ ਉਨ੍ਹਾਂ ਦੇ ਤ੍ਰਿਸਕਾਰ ਖਿਲਾਫ਼ ਹਰੇਕ ਦੇ ਦਿਲ ’ਚ ਰੋਸ ਦੀ ਭਾਵਨਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦਾ ਮੁੱਖ ਸੇਵਾਦਾਰ ਹੋਣ ਦੇ ਨਾਤੇ ਸਮੁੱਚੇ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਗੁਰਮਤਿ ਸਮਾਗਮਾਂ ਸਮੇਂ ਆਤਿਸ਼ਬਾਜੀ ਅਤੇ ਦੀਪਮਾਲਾ ਨਾ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਕਤ ਧਾਰਮਿਕ ਦਿਹਾੜਿਆਂ ਮੌਕੇ ਹੁੰਦੀ ਦੀਪਮਾਲਾ ਅਤੇ ਆਤਿਸ਼ਬਾਜ਼ੀ ਨੂੰ ਵੇਖਣ ਲਈ ਨਾ ਕੇਵਲ ਸਿੱਖ ਬਲਕਿ ਵਿਸ਼ਵ ਭਰ ਤੋਂ ਹੋਰਨਾਂ ਧਰਮਾਂ ਅਤੇ ਨਸਲਾਂ ਦੇ ਲੋਕ ਵੀ ਹੁੰਮ-ਹੁਮਾ ਕੇ ਪੁੱਜਦੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article