PUNJABMAILUSA.COM

ਸੜਕੀ ਸੁਰੱਖਿਆ ਢੰਗ ਤਰੀਕਿਆਂ ‘ਚ ਵੱਡਾ ਬਦਲਾਅ ਸਮੇਂ ਦੀ ਲੋੜ : ਅਰੁਨਾ ਚੌਧਰੀ

ਸੜਕੀ ਸੁਰੱਖਿਆ ਢੰਗ ਤਰੀਕਿਆਂ ‘ਚ ਵੱਡਾ ਬਦਲਾਅ ਸਮੇਂ ਦੀ ਲੋੜ : ਅਰੁਨਾ ਚੌਧਰੀ

ਸੜਕੀ ਸੁਰੱਖਿਆ ਢੰਗ ਤਰੀਕਿਆਂ ‘ਚ ਵੱਡਾ ਬਦਲਾਅ ਸਮੇਂ ਦੀ ਲੋੜ : ਅਰੁਨਾ ਚੌਧਰੀ
July 24
17:34 2018

ਚੰਡੀਗੜ੍ਹ, 24 ਜੁਲਾਈ (ਪੰਜਾਬ ਮੇਲ)- “ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਅਗਵਾਈ ਦੇ ਸੜਕ ਸੁਰੱਖਿਆ ਦੇ ਢੰਗ ਤਰੀਕਿਆਂ ਵਿੱਚ ਬਦਲਦੇ ਸਮੇਂ ਅਨੁਸਾਰ ਵੱਡਾ ਬਦਲਾਅ ਲਿਆਉਣ ਉੱਤੇ ਗੰਭੀਰਤਾ ਨਾਲ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ, ਜੋ ਕਿ ਸਮੇਂ ਦੀ ਮੁੱਖ ਲੋੜ ਹੈ।” ਇਹ ਵਿਚਾਰ ਪੰਜਾਬ ਦੀ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਥੇ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਗਟ ਕੀਤੇ।
ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ‘ਈ-ਚਲਾਨ ਮਸ਼ੀਨਾਂ’ ਦਾ ਇਸਤੇਮਾਲ ਸ਼ੁਰੂ ਕੀਤਾ ਜਾਵੇਗਾ ਅਤੇ ਇਹ ਮਸ਼ੀਨਾਂ ਐਨ.ਆਈ.ਸੀ. ਦੇ ਸਾਫਟਵੇਅਰ ਅਤੇ ਇੰਟਰਨੈੱਟ ਨਾਲ ਜੁੜੀਆਂ ਹੋਣਗੀਆਂ ਜਿਸ ਨਾਲ ਫੀਲਡ ਸਟਾਫ ਦੇ ਪੱਧਰ ਉੱਤੇ ਭ੍ਰਿਸ਼ਟਾਚਾਰ ਦੀ ਸੰਭਾਵਨਾ ਨੂੰ ਨੱਥ ਪਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਸ਼ਰਾਬ ਪੀ ਕੇ ਵਾਹਨ ਚਲਾਉਣ ਦੀ ਸਮੱਸਿਆ ਕਈ ਸੜਕੀ ਹਾਦਸਿਆਂ ਦਾ ਕਾਰਣ ਬਣਦੀ ਹੈ ਅਤੇ ਇਸਨੂੰ ਨੱਥ ਪਾਉਣ ਲਈ ‘ਸ਼ਰਾਬ ਦੀ ਮਾਤਰਾ ਮਾਪਣ ਵਾਲੇ ਯੰਤਰਾ’ ਦੀ ਖਰੀਦ ਕੀਤੀ ਜਾਵੇਗੀ ਜੋ ਕਿ ਆਜ਼ਾਦਾਨਾ ਤੌਰ ਤੇ ਐਨ.ਆਈ.ਸੀ. ਸਰਵਰ ਦੀ ਈ-ਚਲਾਨ ਐਪਲੀਕੇਸ਼ਨ ਨਾਲ ਜੁੜੇ ਹੋਣਗੇ।
ਸੜਕੀ ਹਾਦਸਿਆਂ ਵਿੱਚ ਮੌਤਾਂ ਦਾ ਇੱਕ ਹੋਰ ਵੱਡਾ ਕਾਰਨ ਤੇਜ਼ ਰਫਤਾਰੀ ਨੂੰ ਦੱਸਦੇ ਹੋਏ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ 6 ਮਾਰਗੀ ਕੌਮੀ ਸ਼ਾਹਰਾਹਾਂ ਉੱਤੇ ਵਾਹਨਾਂ ਦੀ ਰਫਤਾਰ ਨੂੰ ਮਾਪਣ ਲਈ ਅਤਿ-ਆਧੁਨਿਕ ਯੰਤਰਾਂ ਦੀ ਖਰੀਦ ਕੀਤੀ ਜਾਵੇਗੀ। ਉਨ•ਾਂ ਅੱਗੇ ਕਿਹਾ ਕਿ ਲੋੜੀਂਦੇ ਸਥਾਨਾਂ ਉੱਤੇ ਰਫਤਾਰ ਮਾਪਣ ਵਾਲੇ ਅਤੇ ਡਿਸਪਲੇਅ ਬੋਰਡਾਂ ਨੂੰ ਸਥਾਪਿਤ ਕਰਨ ਬਾਰੇ ਵੀ ਗਹਿਰਾਈ ਨਾਲ ਵਿਚਾਰ ਕੀਤਾ ਜਾਵੇਗਾ।
ਓਵਰ-ਲੋਡਿੰਗ ਨੂੰ ਇੱਕ ਗੰਭੀਰ ਸਮੱਸਿਆ ਦੱਸਦੇ ਹੋਏ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਸ ਨਾਲ ਨਜਿੱਠਣ ਲਈ ਆਟੋਮੇਟਿਡ ਭਾਰ ਤੋਲਕ ਉਪਕਰਣ ਮਹੱਤਵਪੂਰਨ ਸਥਾਨਾਂ ਜਿਵੇਂ ਕਿ ਰੇਤਾ ਤੇ ਬਜਰੀ ਦੀਆਂ ਖੱਡਾਂ ਦੇ ਨੇੜੇ ਸਥਾਪਿਤ ਕੀਤੇ ਜਾਣਗੇ ਅਤੇ ਇਹ ਐਨ.ਆਈ.ਸੀ. ਨਾਲ ਜੁੜੇ ਹੋਣਗੇ। ਉਨ•ਾਂ ਕਿਹਾ ਕਿ ਕਿਸੇ ਵੀ ਤਰ•ਾਂ ਦੀ ਊਣਤਾਈ ਦੇ ਪਾਏ ਜਾਣ ਉੱਤੇ ਲੋੜ ਨਾਲੋਂ ਵੱਧ ਭਾਰ ਲੱਦ ਕੇ ਭੇਜਣ ਵਾਲੇ ਵਿਅਕਤੀ ਦੇ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਹਾਈ-ਵੇ ਪੈਟਰੋਲ ਵਾਹਨਾਂ, ਪੀ.ਸੀ.ਆਰ. ਵਾਹਨਾਂ ਨੂੰ ਅਤਿ-ਆਧੁਨਿਕ ਉਪਕਰਣਾਂ ਨਾਲ ਲੈਸ ਕਰਨ ਦੀ ਲੋੜ ਅਤੇ ਉਨ•ਾਂ ਕੋਲ ਉਸ ਇਲਾਕੇ ਦੀ ਵੀ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ ਜਿੱਥੇ ਉਹ ਤਾਇਨਾਤ ਹਨ ਤਾਂ ਜੋ ਲੋਕਾਂ ਦੀ ਹਰ ਵੇਲੇ ਭਰਪੂਰ ਮਦਦ ਲਈ ਤਿਆਰ ਰਿਹਾ ਜਾ ਸਕੇ। ਮੀਟਿੰਗ ਵਿੱਚ ਕੈਮਰਿਆਂ ਅਤੇ ਹਾਦਸਿਆਂ ਦਾ ਸ਼ਿਕਾਰ ਬਣੇ ਵਾਹਨਾਂ ਨੂੰ ਕੱਟਣ ਲਈ ਆਧੁਨਿਕ ਉਪਕਰਣ ਖਰੀਦਣ ਬਾਰੇ ਵੀ ਗੰਭੀਰਤਾ ਨਾਲ ਵਿਚਾਰ ਚਰਚਾ ਹੋਈ।
ਮੀਟਿੰਗ ਦੌਰਾਨ ਸ੍ਰੀਮਤੀ ਚੌਧਰੀ ਨੇ ਆਮ ਲੋਕਾਂ ਨੂੰ ਸੜਕੀ ਸੁਰੱਖਿਆ ਦੇ ਹਰ ਪਹਿਲੂ ਸਬੰਧੀ ਜਾਗਰੂਕ ਕਰਨ ਦੀ ਲੋੜ ਉੱਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਸ ਸਬੰਧੀ ਹਦਾਇਤਾਂ ਦਾ ਹਰ ਹਾਲਤ ਵਿੱਚ ਪਾਲਣ ਕੀਤਾ ਜਾਵੇ ਅਤੇ ਸੜਕੀ ਸੁਰੱਖਿਆ ਦੇ ਹਰ ਨੁਕਤੇ ਉੱਤੇ ਰੋਸ਼ਨੀ ਪਾਉਂਦੀ ਕਿਤਾਬ ਵੀ ਜਾਰੀ ਕੀਤੀ ਜਾਵੇ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਸਕੱਤਰ, ਟਰਾਂਸਪੋਰਟ ਵਿਭਾਗ, ਪੰਜਾਬ ਸ੍ਰੀ ਸਰਵਜੀਤ ਸਿੰਘ, ਏ.ਡੀ.ਜੀ.ਪੀ. ਟ੍ਰੈਫਿਕ ਸ੍ਰੀ ਸ਼ਰਦ ਚੌਹਾਨ, ਪੰਜਾਬ ਪੁਲਿਸ ਦੇ ਟ੍ਰੈਫਿਕ ਸਲਾਹਕਾਰ ਸ੍ਰੀ ਨਵਦੀਪ ਅਸੀਜਾ ਅਤੇ ਲੁਧਿਆਣਾ ਦੀ ਸੰਭਵ ਫਾਊਂਡੇਸ਼ਨ ਦੇ ਸ੍ਰੀ ਰਾਹੁਲ ਵਰਮਾ ( ਦੋਵੇਂ ਮੈਂਬਰ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ) ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article