PUNJABMAILUSA.COM

ਸੰਗਤ ਵੱਲੋਂ ਜਥੇਦਾਰ ਮੱਕੜ ਦੇ ਭਾਸ਼ਣ ਦਾ ਵਿਰੋਧ

ਸੰਗਤ ਵੱਲੋਂ ਜਥੇਦਾਰ ਮੱਕੜ ਦੇ ਭਾਸ਼ਣ ਦਾ ਵਿਰੋਧ

ਸੰਗਤ ਵੱਲੋਂ ਜਥੇਦਾਰ ਮੱਕੜ ਦੇ ਭਾਸ਼ਣ ਦਾ ਵਿਰੋਧ
December 28
21:29 2015

sangat
ਫਤਹਿਗੜ੍ਹ ਸਾਹਿਬ, 28 ਦਸੰਬਰ (ਪੰਜਾਬ ਮੇਲ)- ਸਾਕਾ ਸਰਹਿੰਦ ਦੇ ਸ਼ਹੀਦਾਂ ਦੀ ਯਾਦ ਵਿੱਚ ਸਜਾਏ ਵਿਸ਼ਾਲ ਨਗਰ ਕੀਰਤਨ ਦੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿੱਚ ਅਰਦਾਸ ਮਗਰੋਂ ਸੰਪੂਰਨ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਅਵਤਾਰ ਨੂੰ ਸੰਗਤ ਨੇ ਧੰਨਵਾਦ ਨਾ ਕਰਨ ਦਿੱਤਾ। ਰੋਸ ਵਜੋਂ ਸੰਗਤ ਪੰਡਾਲ ਵਿੱਚੋਂ ਉੱਠ ਕੇ ਜਾਣ ਲੱਗੀ ਅਤੇ ਕੁਝ ਸੰਗਤ ਨੇ ਜੈਕਾਰੇ ਲਗਾਉਣੇ ਸ਼ੁਰੂ ਕਰ ਦਿੱਤੇ। ਹਾਲਾਂ ਕਿ ਭਾਰੀ ਰੌਲੇ ਦੌਰਾਨ ਜਥੇਦਾਰ ਅਵਤਾਰ ਸਿੰਘ ਨੇ ਆਪਣਾ ਭਾਸ਼ਣ ਜਾਰੀ ਰੱਖਿਆ। ਉਕਤ ਕਾਰਵਾਈ ਦੀ ਪਹਿਲਾਂ ਹੀ ਭਿਣਕ ਪੈਣ ‘ਤੇ ਪੁਲੀਸ ਨੇ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ। ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਕੀਰਤਨ ਸੋਹਲੇ ਦੇ ਪਾਠ ਮਗਰੋਂ ਭਾਈ ਹਰਪਾਲ ਸਿੰਘ ਨੇ ਅਰਦਾਸ ਕੀਤੀ। ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਵਾਕ ਲੈਣ ਤੋਂ ਬਾਅਦ ਸਟੇਜ ਸੈਕਟਰੀ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਜਥੇਦਾਰ ਅਵਤਾਰ ਸਿੰਘ ਨੂੰ ਲੰਗਰ ਕਮੇਟੀਆਂ ਤੇ ਸੰਗਤ ਦਾ ਧੰਨਵਾਦ ਕਰਨ ਲਈ ਸੱਦਿਆ। ਜਥੇਦਾਰ ਨੇ ਜਿਵੇਂ ਹੀ ਮਾਈਕ ਫੜਿਆ ਤਾਂ ਪੰਡਾਲ ਵਿੱਚ ਬੈਠੀ ਬਜ਼ੁਰਗ ਸੰਗਤ ਨੇ ਰੋਸ ਵਜੋਂ ਉੱਠ ਕੇ ਜਾਣਾ ਸ਼ੁਰੂ ਕਰ ਦਿੱਤਾ ਤੇ ਨੌਜਵਾਨ ਸੰਗਤ ਨੇ ਜੈਕਾਰੇ ਲਗਾਉਣੇ ਸ਼ੁਰੂ ਕਰ ਦਿੱਤੇ ਜਿਸ ਕਾਰਨ ਭਾਰੀ ਸ਼ੋਰ-ਸ਼ਰਾਬਾ ਹੋ ਗਿਆ। ਸੰਗਤ ਵਿੱਚੋਂ ਕਈਆਂ ਨੇ ਕਾਲੇ ਕੱਪੜੇ ਅਤੇ ਕਈਆਂ ਨੇ ਨਾਕਾਰਾਤਮਕ ਹੱਥ ਹਿਲਾ ਕੇ ਰੋਸ ਪ੍ਰਗਟ ਕੀਤਾ। ਇਸ ਦੌਰਾਨ ਜਥੇਦਾਰ ਮੱਕੜ ਨੇ ਆਪਣਾ ਭਾਸ਼ਣ ਜਾਰੀ ਰੱਖਿਆ। ਸੰਗਤ, ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਵਾਪਰੀਆਂ ਸਿੱਖ ਵਿਰੋਧੀ ਘਟਨਾਵਾਂ ਉੱਪਰ ਜਥੇਦਾਰ ਮੱਕੜ ਵੱਲੋਂ ਕੋਈ ਢੁੱਕਵਾਂ ਸਟੈਂਡ ਨਾ ਲੈਣ ਕਾਰਨ ਰੋਸ ਵਿੱਚ ਸੀ। ਸੰਗਤ ਦੇ ਭਾਰੀ ਵਿਰੋਧ ਨੂੰ ਦੇਖਦੇ ਹੋਏ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਕੌਮ ਦੇ ਨਾਂ ਸੰਦੇਸ਼ ਵੀ ਨਹੀਂ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਤਿੰਨ ਰੋਜ਼ਾ ਚਲੇ ਜੋੜ ਮੇਲ ਦੌਰਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੂੰ ਇਹ ਦੂਜੀ ਵਾਰ ਸੰਗਤ ਦੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਸਥਿਤ ਠੰਢਾ ਬੁਰਜ ਵਿਖੇ ਸਫਰ-ਏ-ਸ਼ਹਾਦਤ ਧਾਰਮਿਕ ਪ੍ਰੋਗਰਾਮ ਦੌਰਾਨ ਵੀ ਸੰਗਤ ਵੱਲੋਂ ਜਥੇਦਾਰ ਮੱਕੜ ਨੂੰ ਬੋਲਣ ਨਹੀਂ ਦਿੱਤਾ ਗਿਆ ਸੀ। ਉਦੋਂ ਵੀ ਸੰਗਤ ਨੇ ਜੈਕਾਰੇ ਛੱਡ ਕੇ ਜਥੇਦਾਰ ਮੱਕੜ ਨੂੰ ਮਾਈਕ ਛੱਡਣ ਲਈ ਮਜਬੂਰ ਕਰ ਦਿੱਤਾ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article