PUNJABMAILUSA.COM

ਸੰਤ ਢੱਡਰੀਆਂ ਵਾਲੇ ‘ਤੇ ਜਾਨਲੇਵਾ ਹਮਲਾ

ਸੰਤ ਢੱਡਰੀਆਂ ਵਾਲੇ ‘ਤੇ ਜਾਨਲੇਵਾ ਹਮਲਾ

ਸੰਤ ਢੱਡਰੀਆਂ ਵਾਲੇ ‘ਤੇ ਜਾਨਲੇਵਾ ਹਮਲਾ
May 18
10:39 2016

ਨਜ਼ਦੀਕੀ ਸਾਥੀ ਸੰਤ ਭੁਪਿੰਦਰ ਸਿੰਘ ਢੱਕੀ ਦੀ ਮੌਤ; ਸੰਤ ਰਣਜੀਤ ਸਿੰਘ ਢੱਡਰੀਆਂ ਵਾਲ-ਵਾਲ ਬਚੇ
sant dhadrianਲੁਧਿਆਣਾ, 18 ਮਈ (ਪੰਜਾਬ ਮੇਲ)- ਸਨਅਤੀ ਸ਼ਹਿਰ ਵਿਚ ਸਿੱਧਵਾਂ ਨਹਿਰ ‘ਤੇ ਕੁਝ ਅਣਪਛਾਤੇ ਹਮਲਾਵਰਾਂ ਨੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਕਾਫ਼ਲੇ ‘ਤੇ ਗ਼ੋਲੀਆਂ ਚਲਾ ਦਿੱਤੀਆਂ, ਜਿਸ ‘ਚ ਉਨ੍ਹਾਂ ਦੇ ਇਕ ਕਰੀਬੀ ਦੀ ਮੌਤ ਹੋ ਗਈ। ਬਾੜੇਵਾਲ ਰੋਡ ‘ਤੇ ਸੁਖਮਨੀ ਇਨਕਲੇਵ ਨੇੜੇ 2 ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵੱਲੋਂ ਕੀਤੇ ਹਮਲੇ ਵਿਚ ਸਿੱਖ ਪ੍ਰਚਾਰਕ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਨਜ਼ਦੀਕੀ ਸਾਥੀ ਬਾਬਾ ਭੁਪਿੰਦਰ ਸਿੰਘ ਢੱਕੀ ਵਾਲਿਆਂ ਦੀ ਮੌਤ ਹੋ ਗਈ, ਜਦਕਿ ਸੰਤ ਢੱਡਰੀਆਂ ਵਾਲੇ ਵਾਲ-ਵਾਲ ਬਚ ਗਏ।
ਘਟਨਾ ਰਾਤ 8 ਵਜੇ ਦੇ ਕਰੀਬ ਉਸ ਵਕਤ ਵਾਪਰੀ, ਜਦੋਂ ਸੰਤ ਢੱਡਰੀਆਂ ਵਾਲਿਆਂ ਦੀਆਂ ਕਾਰਾਂ ਦਾ ਕਾਫ਼ਲਾ ਸੁਖਮਨੀ ਇਨਕਲੇਵ ਨੇੜੇ ਜਾ ਰਿਹਾ ਸੀ। ਇਹ ਵਾਰਦਾਤ ਸੀ.ਪੀ.ਐੱਸ. ਦਰਸ਼ਨ ਸਿੰਘ ਸ਼ਿਵਾਲਿਕ ਦੇ ਪੈਟਰੋਲ ਪੰਪ ਦੇ ਬਿਲਕੁਲ ਸਾਹਮਣੇ ਹੋਈ ਹੈ। ਅੱਖੀਂ ਦੇਖਣ ਵਾਲਿਆਂ ਅਨੁਸਾਰ ਹਮਲਾਵਰਾਂ ਨੇ ਨਿਹੰਗਾਂ ਦਾ ਵੇਸ ਧਾਰਨ ਕੀਤਾ ਹੋਇਆ ਸੀ। ਸੰਤ ਢੱਡਰੀਆਂ ਵਾਲਿਆਂ ਨੇ ਪਿੰਡ ਈਸੇਵਾਲ ਵਿਖੇ ਹੋਣ ਵਾਲੇ ਧਾਰਮਿਕ ਦੀਵਾਨ ‘ਚ ਸ਼ਮੂਲੀਅਤ ਕਰਨੀ ਸੀ, ਪਰ ਜਦੋਂ ਉਹ ਸੁਖਮਨੀ ਇਨਕਲੇਵ ਨੇੜੇ ਪਹੁੰਚੇ, ਤਾਂ ਉਥੇ ਪਹਿਲਾਂ ਤੋਂ ਹੀ ਮੌਜੂਦ 2 ਦਰਜਨ ਦੇ ਕਰੀਬ ਵਿਅਕਤੀ ਟੈਂਟ ਲਗਾ ਕੇ ਛਬੀਲ ਵਰਤਾ ਰਹੇ ਸਨ। ਕਾਫਲੇ ਵਿਚ ਚਾਰ ਕਾਰਾਂ ਸਨ ਅਤੇ ਸੰਤ ਢੱਡਰੀਆਂ ਵਾਲਿਆਂ ਦੀ ਲੈਂਡ ਕਰੂਜ਼ਰ ਕਾਰ (ਪੀ.ਯੂ. ਟੀ-0001) ਦੂਜੇ ਨੰਬਰ ‘ਤੇ ਸੀ। ਇਨ੍ਹਾਂ ਨੌਜਵਾਨਾਂ ਵੱਲੋਂ ਛਬੀਲ ਪਿਲਾਉਣ ਦੇ ਬਹਾਨੇ ਇਨ੍ਹਾਂ ਕਾਰਾਂ ਨੂੰ ਰੋਕਿਆ ਗਿਆ, ਇਨ੍ਹਾਂ ਵਿਚੋਂ 2 ਨੌਜਵਾਨ ਪਹਿਲੀ ਕਾਰ ਵਿਚ ਬੈਠੇ ਸੰਤਾਂ ਦੇ ਸਾਥੀਆਂ ਨੂੰ ਫਰੂਟੀਆਂ ਪਿਲਾਉਣ ਲੱਗ ਪਏ, ਇਨ੍ਹਾਂ ਨੌਜਵਾਨਾਂ ਵੱਲੋਂ ਸੰਤਾਂ ਬਾਰੇ ਜਦੋਂ ਪੁੱਛਿਆ ਗਿਆ, ਤਾਂ ਸੰਤਾਂ ਦੇ ਸਾਥੀਆਂ ਨੇ ਉਨ੍ਹਾਂ ਦੇ ਦੂਜੀ ਕਾਰ ਵਿਚ ਬੈਠੇ ਹੋਣ ਬਾਰੇ ਦੱਸਿਆ। ਇਨ੍ਹਾਂ ਨੌਜਵਾਨਾਂ ਵੱਲੋਂ ਆਵਾਜ਼ਾਂ ਮਾਰ ਕੇ ਆਪਣੇ ਸਾਥੀ ਬੁਲਾ ਲਏ। ਇਹ ਸਾਰੇ ਨੌਜਵਾਨ ਹਥਿਆਰਾਂ ਨਾਲ ਲੈਸ ਸਨ। ਇਨ੍ਹਾਂ ਨੌਜਵਾਨਾਂ ਵੱਲੋਂ ਪਹਿਲਾਂ ਕਾਰਾਂ ‘ਤੇ ਸਪਰੇਅ ਕੀਤਾ ਗਿਆ ਤੇ ਉਸ ਤੋਂ ਬਾਅਦ ਕਾਰਾਂ ‘ਤੇ ਹਮਲਾ ਕਰ ਦਿੱਤਾ। ਇਨ੍ਹਾਂ ਹਮਲਾਵਰਾਂ ਵੱਲੋਂ ਸੰਤ ਢੱਡਰੀਆਂ ਵਾਲਿਆਂ ਦੀ ਕਾਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਸਿੱਟੇ ਵਜੋਂ ਡਰਾਈਵਰ ਦੀ ਨਾਲ ਦੀ ਸੀਟ ‘ਤੇ ਬੈਠੇ ਸੰਤਾਂ ਦੇ ਸਾਥੀ ਭੁਪਿੰਦਰ ਸਿੰਘ ਖਾਸੀ ਕਲਾਂ ਦੇ ਗਰਦਨ ‘ਚ ਗੋਲੀਆਂ ਲੱਗੀਆਂ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਨ੍ਹਾਂ ਹਮਲਾਵਰਾਂ ਵੱਲੋਂ ਕਾਰਾਂ ਦੇ ਟਾਇਰਾਂ ‘ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਕਾਰਾਂ ਦੇ ਟਾਇਰ ਫਟ ਗਏ ਪਰ ਸੰਤਾਂ ਦੇ ਡਰਾਈਵਰ ਵੱਲੋਂ ਦਲੇਰੀ ਦਾ ਸਬੂਤ ਦਿੰਦਿਆਂ ਕਾਰ ਭਜਾ ਲਈ ਤਾਂ ਹਮਲਾਵਰਾਂ ਵੱਲੋਂ ਸੰਤ ਢੱਡਰੀਆਂ ਵਾਲਿਆਂ ਦੀ ਕਾਰ ਦਾ ਆਪਣੀ ਸਕਾਰਪੀਓ ਕਾਰ ‘ਤੇ ਪਿੱਛਾ ਕੀਤਾ ਗਿਆ ਅਤੇ ਪਿੱਛਾ ਕਰਦੇ-ਕਰਦੇ ਇਹ ਹਮਲਾਵਰ ਕਾਰ ‘ਤੇ ਗੋਲੀਆਂ ਚਲਾਉਂਦੇ ਰਹੇ। ਇਨ੍ਹਾਂ ਹਮਲਾਵਰਾਂ ਨੇ ਸੰਤਾਂ ਦੀ ਕਾਰ ਦਾ ਚਾਰ ਕਿਲੋਮੀਟਰ ਤੱਕ ਪਿੱਛਾ ਕੀਤਾ। ਚਾਰ ਕਿਲੋਮੀਟਰ ਦੂਰ ਦਿੱਲੀ ਪਬਲਿਕ ਸਕੂਲ ਦੇ ਸਾਹਮਣੇ ਜਾ ਕੇ ਸੰਤ ਢੱਡਰੀਆਂ ਵਾਲਿਆਂ ਦੀ ਕਾਰ ਦੇ ਟਾਇਰ ਵੱਖ ਹੋ ਗਏ ਅਤੇ ਸੰਤ ਢੱਡਰੀਆਂ ਵਾਲੇ, ਉਨ੍ਹਾਂ ਦਾ ਡਰਾਈਵਰ ਅਤੇ ਕਾਰ ਵਿਚ ਬੈਠੇ ਦੋ ਹੋਰ ਵਿਅਕਤੀ ਕਾਰ ਤੋਂ ਬਾਹਰ ਆ ਗਏ ਤੇ ਖੇਤਾਂ ਵੱਲ ਭੱਜ ਪਏ। ਖੇਤਾਂ ਵਿਚ ਕੁਝ ਮਜ਼ਦੂਰ ਕੰਮ ਕਰ ਰਹੇ ਸਨ। ਸੰਤ ਢੱਡਰੀਆਂ ਵਾਲਿਆਂ ਵੱਲੋਂ ਇਹ ਸਾਰੀ ਗੱਲ ਮਜ਼ਦੂਰਾਂ ਨੂੰ ਦੱਸ ਕੇ ਮਦਦ ਕਰਨ ਲਈ ਕਿਹਾ, ਜਿਸ ‘ਤੇ ਮਜ਼ਦੂਰ ਉਨ੍ਹਾਂ ਨੂੰ ਨੇੜੇ ਇਕ ਘਰ ਵਿਚ ਲੈ ਗਏ। ਇਸ ਸਮੇਂ ਵੀ ਇਹ ਹਮਲਾਵਰ ਟਾਰਚਾਂ ਮਾਰ ਕੇ ਸੰਤਾਂ ਦੀ ਭਾਲ ਕਰਦੇ ਰਹੇ, 10 ਮਿੰਟ ਦੇ ਕਰੀਬ ਸਮਾਂ ਭਾਲ ਕਰਨ ਉਪਰੰਤ ਇਹ ਹਮਲਾਵਰ ਉਥੋਂ ਚਲੇ ਗਏ। ਗ਼ੋਲੀਆਂ ਚਲਾਉਣ ਤੋਂ ਬਾਅਦ ਹਮਲਾਵਾਰ ਕਥਿਤ ਤੌਰ ‘ਤੇ ਖਾਲਿਸਤਾਨ ਦੇ ਨਾਅਰੇ ਮਾਰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਸੰਤ ਢੱਡਰੀਆਂ ਵਾਲਿਆਂ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਸ. ਜਤਿੰਦਰ ਸਿੰਘ ਔਲਖ ਭਾਰੀ ਪੁਲਿਸ ਫੋਰਸ ਲੈ ਕੇ ਮੌਕੇ ‘ਤੇ ਪਹੁੰਚੇ। ਸ. ਔਲਖ ਉਸ ਥਾਂ ‘ਤੇ ਗਏ ਜਿਥੇ ਸੰਤ ਢੱਡਰੀਆਂ ਵਾਲਿਆਂ ਨੂੰ ਮਜ਼ਦੂਰਾਂ ਨੇ ਰੱਖਿਆ ਹੋਇਆ ਸੀ। ਸ. ਔਲਖ ਸੰਤ ਢੱਡਰੀਆਂ ਵਾਲਿਆਂ ਨੂੰ ਆਪਣੀ ਕਾਰ ਵਿਚ ਬਿਠਾ ਕੇ ਆਪਣੇ ਨਾਲ ਹੀ ਲੈ ਗਏ। ਸੜਕ ‘ਤੇ ਕੱਚ ਹੀ ਕੱਚ ਖਿਲਰਿਆ ਪਿਆ ਸੀ। ਲੋਕਾਂ ਮੁਤਾਬਿਕ ਹਮਲਾਵਰਾਂ ਵੱਲੋਂ ਕਾਫਲੇ ਵਿਚ ਸ਼ਾਮਿਲ ਕਾਰਾਂ ‘ਤੇ ਹਾਕੀਆਂ, ਦਾਤ ਤੇ ਹੋਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਘਟਨਾ ਵਾਲੀ ਥਾਂ ‘ਤੇ ਮੌਜੂਦ ਆਸ ਪਾਸ ਰਹਿੰਦੇ ਲੋਕਾਂ ਨੇ ਦੱਸਿਆ ਕਿ ਹਮਲਾਵਰਾਂ ਵੱਲੋਂ ਸ਼ਾਮ 5 ਵਜੇ ਦੇ ਕਰੀਬ ਹੀ ਇਥੇ ਟੈਂਟ ਲਗਾਇਆ ਸੀ, ਜਿਥੇ ਕਿ ਇਹ ਛਬੀਲ ਵੰਡ ਰਹੇ ਸਨ। ਇਨ੍ਹਾਂ ਲੋਕਾਂ ਦਾ ਕਹਿਣਾ ਸੀ ਕਿ ਇਨ੍ਹਾਂ ਹਮਲਾਵਰਾਂ ਨੂੰ ਸੰਤਾਂ ਦੇ ਰੂਟ ਬਾਰੇ ਪੂਰੀ ਜਾਣਕਾਰੀ ਸੀ ਅਤੇ ਜਦੋਂ ਰਾਤ 8 ਵਜੇ ਦੇ ਕਰੀਬ ਸੰਤਾਂ ਦੀਆਂ ਕਾਰਾਂ ਦਾ ਕਾਫ਼ਲਾ ਨਿਕਲਿਆ ਤਾਂ ਇਨ੍ਹਾਂ ਨੇ ਉਨ੍ਹਾਂ ਦੀਆਂ ਕਾਰਾਂ ਨੂੰ ਹੀ ਰੋਕਿਆ। ਹਮਲਾਵਰਾਂ ਪਾਸ 315 ਬੋਰ ਦੀਆਂ ਬੰਦੂਕਾਂ ਸਨ, ਜਿਨ੍ਹਾਂ ਨਾਲ ਉਨ੍ਹਾਂ ਨੇ 50 ਦੇ ਕਰੀਬ ਗੋਲੀਆਂ ਚਲਾਈਆਂ। ਪੁਲਿਸ ਅਧਿਕਾਰੀਆਂ ਨੂੰ ਮੌਕੇ ਤੋਂ ਕਈ ਗ਼ੋਲੀਆਂ ਦੇ ਖੋਲ ਵੀ ਮਿਲੇ ਹਨ ਤੇ ਹੋਰ ਵੀ ਕਾਫੀ ਸਾਮਾਨ ਮੌਕੇ ਤੋਂ ਬਰਾਮਦ ਹੋਇਆ ਹੈ। ਗ਼ੋਲੀਬਾਰੀ ਦੀ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਸੀ। ਇਸ ਦੌਰਾਨ ਪੁਲਿਸ ਕਮਿਸ਼ਨਰ ਸ. ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਪੀ.ਏ.ਯੂ. ‘ਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸੰਤ ਢੱਡਰੀਆਂ ਵਾਲਿਆਂ ‘ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਸ਼ਹਿਰ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ। ਪੁਲਿਸ ਵੱਲੋਂ ਥਾਂ-ਥਾਂ ‘ਤੇ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ। ਦੇਰ ਰਾਤ ਤੱਕ ਹਮਲਾਵਰਾਂ ਦਾ ਕੁਝ ਪਤਾ ਨਹੀਂ ਲੱਗਿਆ। ਹਮਲਾਵਰ ਕਾਲੇ ਰੰਗ ਦੀ ਸਕਾਰਪੀਓ ਕਾਰ ਵਿਚ ਆਏ ਅਤੇ ਉਸੇ ਵਿਚ ਹੀ ਫਰਾਰ ਹੋ ਗਏ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਸੰਤ ਢੱਡਰੀਆਂ ਵਾਲਿਆਂ ਨੂੰ ਆਪਣੀ ਸੁਰੱਖਿਆ ਵਿਚ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਮਲਾਵਰਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਲੁਧਿਆਣਾ ਅਤੇ ਕੁਝ ਹੋਰ ਸ਼ਹਿਰਾਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਹਮਲਾਵਰਾਂ ਦਾ ਸੁਰਾਗ ਲਗਾਉਣ ਲਈ ਸੜਕ ‘ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਰਿਕਾਰਡਿੰਗ ਕਬਜ਼ੇ ਵਿਚ ਲੈ ਲਈ ਹੈ। ਪੁਲਿਸ ਵੱਲੋਂ ਆਸ-ਪਾਸ ਰਹਿੰਦੇ ਲੋਕਾਂ ਕਲੋਂ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਿਉਂਕਿ ਹਮਲਾਵਰਾਂ ਵੱਲੋਂ ਨੇੜੇ ਹੀ ਇਕ ਦੁਕਾਨ ਤੋਂ ਛਬੀਲ ਦਾ ਸਾਮਾਨ ਵੀ ਖਰੀਦਿਆ ਗਿਆ ਸੀ।
ਇਸ ਦੌਰਾਨ ਸੰਤ ਢੱਡਰੀਆਂ ਵਾਲਿਆਂ ਨੇ ਦੱਸਿਆ ਕਿ ਵਾਹਿਗੁਰੂ ਦੀ ਕ੍ਰਿਪਾ ਨਾਲ ਉਹ ਇਸ ਹਮਲੇ ਵਿਚ ਵਾਲ-ਵਾਲ ਬਚ ਗਏ ਹਨ। ਉਨ੍ਹਾਂ ਦੱਸਿਆ ਕਿ ਗੋਲੀ ਲੱਗਣ ਨਾਲ ਸ਼ਹੀਦ ਹੋਏ ਸਿੰਘ ਭੁਪਿੰਦਰ ਸਿੰਘ ਦੀ ਮੌਤ ਦਾ ਉਨ੍ਹਾਂ ਨੂੰ ਦੁੱਖ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਹਮਲਾਵਰਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰੇ। ਉਨ੍ਹਾਂ ਦੱਸਿਆ ਕਿ ਅਕਸਰ ਉਹ ਡਰਾਈਵਰ ਵਾਲੀ ਸੀਟ ‘ਤੇ ਨਾਲ ਹੀ ਬੈਠਦੇ ਹਨ ਪਰ ਇਸ ਵਾਰ ਭੁਪਿੰਦਰ ਸਿੰਘ ਖਾਸੀ ਕਲਾਂ ਵਾਲੇ ਡਰਾਈਵਰ ਦੀ ਸੀਟ ‘ਤੇ ਬੈਠ ਗਏ ਤੇ ਉਹ ਪਿਛਲੀ ਸੀਟ ‘ਤੇ ਬੈਠੇ ਹੋਏ ਸਨ। ਉਨ੍ਹਾਂ ਦੱਸਿਆ ਕਿ ਭੁਪਿੰਦਰ ਸਿੰਘ ਵੱਲੋਂ ਵੀ ਉਨ੍ਹਾਂ ਵਾਂਗ ਦਸਤਾਰ ਸਜਾਈ ਹੋਈ ਸੀ, ਜਿਸ ਕਾਰਨ ਹਮਲਾਵਰਾਂ ਵੱਲੋਂ ਪਹਿਲਾਂ ਉਨ੍ਹਾਂ ‘ਤੇ ਗੋਲੀਆਂ ਚਲਾਈਆਂ ਗਈਆਂ।
ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਦੇਰ ਰਾਤ ਭਾਰੀ ਪੁਲਿਸ ਬਲਾਂ ਅਤੇ ਕਮਾਂਡੋਂ ਨੇ ਗੁ. ਪਰਮੇਸ਼ਰ ਦੁਆਰ ਪਹੁੰਚਾਇਆ। ਜਿਥੇ ਪਹਿਲਾਂ ਹੀ ਵੱਡੀ ਗਿਣਤੀ ‘ਚ ਸੰਗਤਾਂ ਪੁੱਜੀਆਂ ਸਨ, ਜੋ ਹਥਿਆਰਾਂ ਨਾਲ ਲੈਸ ਸਨ। ਇਸ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਉਹ ਸ਼ਾਂਤੀ ਬਣਾਈ ਰੱਖਣ। ਸੰਤ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਪੁਲਿਸ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਇਕ ਦਿਨ ਦੇ ਵਿਚ ਹੀ ਘਟਨਾ ਸਬੰਧੀ ਸਾਰੇ ਸੱਚ ਨੂੰ ਸਾਹਮਣੇ ਲਿਆਂਦਾ ਜਾਵੇਗਾ। ਸੰਤ ਢੱਡਰੀਆਂ ਵਾਲਿਆਂ ਨੇ ਮ੍ਰਿਤਕ ਭੁਪਿੰਦਰ ਸਿੰਘ ਖਾਸੀ ਕਲਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਲਈ ਗੁ. ਪਰਮੇਸ਼ਰ ਦੁਆਰ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਛੋਟੇ-ਛੋਟੇ ਬੱਚੇ ਹਨ। ਮ੍ਰਿਤਕ ਭੁਪਿੰਦਰ ਸਿੰਘ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਸੰਤ ਢੱਡਰੀਆਂ ਵਾਲਿਆਂ ਨਾਲ ਸਮਾਗਮਾਂ ‘ਤੇ ਜਾਂਦੇ ਸਨ।
ਜ਼ਿਕਰਯੋਗ ਹੈ ਕਿ ਇਸ ਘਟਨਾ ਸਬੰਧੀ ਪਟਿਆਲਾ ਪੁਲਿਸ ਨੂੰ ਪਤਾ ਲੱਗਾ ਤਾਂ ਭਵਾਨੀਗੜ੍ਹ ਰੋਡ ਦੇ ਉੱਤੇ ਸੰਤ ਢੱਡਰੀਆਂ ਵਾਲਿਆਂ ਦੇ ਠਿਕਾਣੇ ‘ਤੇ ਵੀ ਪਟਿਆਲਾ ਪੁਲਿਸ ਦੇ ਮੁਲਾਜ਼ਮ ਤੈਨਾਤ ਕਰ ਦਿੱਤੇ ਗਏ ਹਨ, ਜਿਨ੍ਹਾਂ ਵਿਚੋਂ ਕਈ ਮੁਲਾਜ਼ਮਾਂ ਨੂੰ ਸਿਵਲ ਕੱਪੜੇ ਵਿਚ ਉੱਥੇ ਭੇਜਿਆ ਗਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article