PUNJABMAILUSA.COM

ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਪਟੀਸ਼ਨ ਖ਼ਾਰਜ ਹੋਣ ‘ਤੇ ਸੁਪਰੀਮ ਕੋਰਟ ਜਾਣ ਦਾ ਕੀਤਾ ਫ਼ੈਸਲਾ

ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਪਟੀਸ਼ਨ ਖ਼ਾਰਜ ਹੋਣ ‘ਤੇ ਸੁਪਰੀਮ ਕੋਰਟ ਜਾਣ ਦਾ ਕੀਤਾ ਫ਼ੈਸਲਾ

ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਪਟੀਸ਼ਨ ਖ਼ਾਰਜ ਹੋਣ ‘ਤੇ ਸੁਪਰੀਮ ਕੋਰਟ ਜਾਣ ਦਾ ਕੀਤਾ ਫ਼ੈਸਲਾ
March 01
09:29 2017

2
ਲੁਧਿਆਣਾ ਵਿਖੇ ਹੋਏ ਹਮਲੇ ਦੀ ਜਾਂਚ ਸੀ.ਬੀ.ਆਈ. ਕੋਲੋਂ ਕਰਵਾਉਣ ਦੀ ਕੀਤੀ ਸੀ ਮੰਗ
ਚੰਡੀਗੜ੍ਹ, 1 ਮਾਰਚ (ਪੰਜਾਬ ਮੇਲ)- ਪਿਛਲੇ ਸਾਲ ਲੁਧਿਆਣਾ ਵਿਖੇ ਆਪਣੇ ‘ਤੇ ਹੋਏ ਹਮਲੇ ਦੀ ਜਾਂਚ ਸੀ.ਬੀ.ਆਈ. ਕੋਲੋਂ ਕਰਵਾਉਣ ਦੀ ਮੰਗ ਦੀ ਪਟੀਸ਼ਨ ਖ਼ਾਰਜ ਹੋਣ ਉਪਰੰਤ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸੁਪਰੀਮ ਕੋਰਟ ਜਾਣ ਦਾ ਫ਼ੈਸਲਾ ਕੀਤਾ ਹੈ। ਢੱਡਰੀਆਂ ਵਾਲੇ ਤੇ ਕੁਲਵਿੰਦਰ ਸਿੰਘ ਦੇ ਵਕੀਲਾਂ ਜੀ.ਐੱਸ. ਘੁੰਮਣ ਤੇ ਜੀ.ਪੀ.ਐੱਸ. ਘੁੰਮਣ ਨੇ ਇੱਕ ਬਿਆਨ ‘ਚ ਕਿਹਾ ਕਿ ਹਾਈਕੋਰਟ ਦੇ ਫ਼ੈਸਲੇ ਨੂੰ ਛੇਤੀ ਹੀ ਐੱਸ.ਐੱਲ.ਪੀ. ਰਾਹੀਂ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਜਾਵੇਗੀ। ਪੁਲਿਸ ਜਾਂਚ ਵਿਚ ਕਥਿਤ ਕਮੀਆਂ ਉਜਾਗਰ ਕਰਦਿਆਂ ਪਟੀਸ਼ਨਰਾਂ ਨੇ ਹਾਈਕੋਰਟ ਵਿਚ ਦਾਖਲ ਪਟੀਸ਼ਨ ਵਿਚ ਦੋਸ਼ ਲਗਾਇਆ ਸੀ ਕਿ 17 ਮਈ ਨੂੰ ਹੋਏ ਕਾਤਲਾਨਾ ਹਮਲੇ ਦੌਰਾਨ 30-40 ਮੁਲਜ਼ਮ ਸ਼ਾਮਲ ਸਨ, ਪਰ ਪੁਲਿਸ ਨੇ ਸਿਰਫ਼ 14 ਵਿਅਕਤੀਆਂ ਨੂੰ ਹੀ ਗ੍ਰਿਫ਼ਤਾਰ ਕੀਤਾ। ਪਟੀਸ਼ਨ ‘ਚ ਕਿਹਾ ਸੀ ਕਿ ਹਮਲੇ ਦੌਰਾਨ ਤਿੰਨ ਗੱਡੀਆਂ ‘ਤੇ ਗੋਲੀਆਂ ਚਲਾਈਆਂ ਗਈਆਂ ਸੀ ਪਰ ਪੁਲਿਸ ਨੇ ਸਿਰਫ਼ ਇੱਕ ਗੱਡੀ ਨੂੰ ਕੇਸ ਪ੍ਰਾਪਰਟੀ ਵਜੋਂ ਅਟੈਚ ਕੀਤਾ। ਹਾਈਕੋਰਟ ਕੋਲੋਂ ਇਹ ਮੰਗ ਵੀ ਕੀਤੀ ਗਈ ਸੀ ਕਿ ਜੇਕਰ ਪੰਜਾਬ ਸਰਕਾਰ ਮਾਤਾ ਚੰਦ ਕੌਰ ਅਤੇ ਗਗਨੇਜਾ ਕਤਲ ਕੇਸ ਦੀ ਜਾਂਚ ਸੀ.ਬੀ.ਆਈ. ਨੂੰ ਦੇ ਸਕਦੀ ਹੈ, ਤਾਂ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹੋਏ ਕਾਤਲਾਨਾ ਹਮਲੇ ਦੀ ਜਾਂਚ ਵੀ ਸੀ.ਬੀ.ਆਈ. ਕੋਲੋਂ ਕਰਵਾਈ ਜਾਣੀ ਚਾਹੀਦੀ ਸੀ, ਕਿਉਂਕਿ ਪੰਜਾਬ ਸਰਕਾਰ ਅਤੇ ਬਾਬਾ ਹਰਨਾਮ ਸਿੰਘ ਧੁੰਮਾ ਦੇ ਕਥਿਤ ਤੌਰ ‘ਤੇ ਆਪਸੀ ਸੰਬੰਧਾਂ ਕਰਕੇ ਸਪੱਸ਼ਟ ਜਾਂਚ ਨਾ ਹੋਣ ਦੀ ਸ਼ੰਕਾ ਸੀ। ਪਟੀਸ਼ਨ ਵਿਚ ਦੋਸ਼ ਲਗਾਇਆ ਗਿਆ ਸੀ ਕਿ ਹਰਭਜਨ ਸਿੰਘ ਤੇ ਜਸਪਾਲ ਸਿੰਘ ਸਿੱਧੂ, ਜਿਨ੍ਹਾਂ ਨੇ ਹਮਲੇ ਦੌਰਾਨ ਕਥਿਤ ਤੌਰ ‘ਤੇ ਮੁੱਖ ਭੂਮਿਕਾ ਨਿਭਾਈ, ਨੂੰ ਪੁਲਿਸ ਨੇ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ, ਜਦਕਿ ਮੌਕੇ ਦੇ ਗਵਾਹਾਂ ਨੇ ਉਨ੍ਹਾਂ ਦੋਵਾਂ ਉੱਤੇ ਕਥਿਤ ਤੌਰ ‘ਤੇ ਲੱਗੇ ਦੋਸ਼ਾਂ ਦੀ ਪੁਸ਼ਟੀ ਕੀਤੀ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article