PUNJABMAILUSA.COM

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

 Breaking News

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ
October 09
10:18 2019

ਹਿਊਸਟਨ, 9 ਅਕਤੂਬਰ (ਪੰਜਾਬ ਮੇਲ)- ਪਿਛਲੇ ਹਫ਼ਤੇ ਡਿਊਟੀ ਦੌਰਾਨ ਮਾਰੇ ਗਏ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਅੰਤਿਮ ਸਸਕਾਰ ‘ਚ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕਰਕੇ ਉਨ੍ਹਾਂ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਦਿੱਤੀਆਂ। ਪੁਲਿਸ ਅਧਿਕਾਰੀਆਂ, ਸਿੱਖਾਂ, ਭਾਰਤੀ ਮੂਲ ਦੇ ਅਮਰੀਕੀਆਂ ਅਤੇ ਹਿਊਸਟਨ ਇਲਾਕੇ ਦੇ ਲੋਕਾਂ ਸਮੇਤ ਹਜ਼ਾਰਾਂ ਲੋਕ ਸ. ਧਾਲੀਵਾਲ ਦੇ ਸ਼ਰਧਾਂਜਲੀ ਸਮਾਗਮ ‘ਚ ਜੁੜੇ। ਸੰਦੀਪ ਸਿੰਘ ਧਾਲੀਵਾਲ (42) ਹੈਰਿਸ ਕਾਊਂਟੀ ਦੇ ਪਹਿਲੇ ਸਿੱਖ ਡਿਪਟੀ ਸ਼ੈਰਿਫ ਸਨ। ਹੈਰਿਸ ਕਾਊਂਟੀ ‘ਚ ਸਿੱਖਾਂ ਦੀ ਆਬਾਦੀ 10 ਹਜ਼ਾਰ ਤੋਂ ਵੱਧ ਹੈ। ਪਿਛਲੇ ਸ਼ੁੱਕਰਵਾਰ ਹਿਊਸਟਨ ਦੇ ਉੱਤਰ-ਪੱਛਮ ‘ਚ ਟ੍ਰੈਫਿਕ ਜਾਂਚ ਦੌਰਾਨ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸੰਦੀਪ ਸਿੰਘ ਧਾਲੀਵਾਲ ਨੂੰ ਹੈਲੀਕਾਪਟਰਾਂ ਅਤੇ ਉਨ੍ਹਾਂ ਦੇ ਸਾਥੀ ਪੁਲਿਸ ਅਧਿਕਾਰੀਆਂ ਨੇ 21 ਬੰਦੂਕਾਂ ਦੀ ਸਲਾਮੀ ਦਿੱਤੀ। ਬੈਗਪਾਈਪਰ ‘ਤੇ ‘ਅਮੇਜ਼ਿੰਗ ਗਰੇਸ’ ਦੀ ਧੁਨ ਵੱਜਣ ਦੇ ਨਾਲ ਹੀ ਹੈਰਿਸ ਕਾਊਂਟੀ ਸ਼ੈਰਿਫ ਦਫ਼ਤਰ ਦੇ ਮੈਂਬਰਾਂ ਨੇ ਅਮਰੀਕੀ ਝੰਡੇ ਨੂੰ ਧਾਲੀਵਾਲ ਦੇ ਤਾਬੂਤ ਤੋਂ ਉਤਾਰਿਆ ਅਤੇ ਸ਼ੈਰਿਫ ਐੱਡ ਗੋਂਜ਼ਾਲੇਜ਼ ਨੇ ਧਾਲੀਵਾਲ ਦੀ ਪਤਨੀ ਨੂੰ ਸੌਂਪ ਦਿੱਤਾ, ਜਿਨ੍ਹਾਂ ਉਸ ਨੂੰ ਆਪਣੀ ਛਾਤੀ ਨਾ ਲਗਾ ਲਿਆ। ਬੈਰੀ ਸੈਂਟਰ ‘ਚ ਪੁਲਿਸ ਮਹਿਕਮੇ ਦੀ ਮੈਮੋਰੀਅਲ ਸਰਵਿਸ ਮਗਰੋਂ ਧਾਲੀਵਾਲ ਦੇ ਪਰਿਵਾਰ ਅਤੇ ਹੋਰਾਂ ਨੇ ਵਿਨਫੋਰਡ ਸ਼ਮਸ਼ਾਨਘਾਟ ‘ਚ ਉਸ ਦਾ ਅੰਤਿਮ ਸਸਕਾਰ ਕੀਤਾ। ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਆਏ ਲੋਕਾਂ ਵਾਸਤੇ 7500 ਨੌਰਥ ਸੈਮ ਪਾਰਕਵੇਅ ਵੈਸਟ ਦੇ ਗੁਰਦੁਆਰਾ ਸਿੱਖ ਨੈਸ਼ਨਲ ਸੈਂਟਰ ‘ਚ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ। ਅਮਰੀਕੀ ਆਰਮੀ ਕੈਪਟਨ ਸਿਮਰਤਪਾਲ ਸਿੰਘ ਨੇ ਕਿਹਾ ਕਿ ਧਾਲੀਵਾਲ ਨਿਧੜਕ ਅਤੇ ਨਰਮ ਦਿਲ ਇਨਸਾਨ ਸੀ। ‘ਸਾਡਾ ਸ਼ੇਰ ਸਰੀਰਕ ਤੌਰ ‘ਤੇ ਭਾਵੇਂ ਚਲਾ ਗਿਆ ਹੈ ਪਰ ਉਸ ਦੀ ਨਿਸ਼ਕਾਮ ਸੇਵਾ ਭਾਵਨਾ ਸਾਡੇ ਦਿਲਾਂ ‘ਚ ਹਮੇਸ਼ਾ ਜਿਊਂਦੀ ਰਹੇਗੀ ਅਤੇ ਪ੍ਰੇਰਣਾ ਦਿੰਦੀ ਰਹੇਗੀ।’ ਸੰਦੀਪ ਸਿੰਘ ਧਾਲੀਵਾਲ ਨੂੰ 10 ਸਾਲ ਪਹਿਲਾਂ ਪੁਲਿਸ ‘ਚ ਭਰਤੀ ਕਰਨ ਵਾਲੇ ਕਮਿਸ਼ਨਰ ਐਡਰੀਅਨ ਗਾਰਸੀਆ ਨੇ ਸਟੇਡੀਅਮ ‘ਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਿਪਟੀ (ਸੰਦੀਪ ਸਿੰਘ ਧਾਲੀਵਾਲ) ਨੂੰ ‘ਰਾਜੇ ਵਾਂਗ ਵਿਦਾਇਗੀ’ ਦੇਣੀ ਬਣਦੀ ਹੈ। ਸੰਦੀਪ ਦੇ ਪਿਤਾ ਨੂੰ ਸੰਬੋਧਨ ਕਰਦਿਆਂ ਉਸ ਨੇ ਕਿਹਾ, ”ਬਾਬਾ, ਤੁਸੀਂ ਚੰਗੇ ਵਿਅਕਤੀ ਨੂੰ ਪਾਲਿਆ ਪੋਸਿਆ। ਉਸ ਦਾ ਦਿਲ ਸੋਨੇ ਦਾ ਸੀ। ਇਹ ਬਦਨਸੀਬੀ ਹੈ ਕਿ ਪਿਤਾ ਨੂੰ ਆਪਣੇ ਪੁੱਤਰ ਨੂੰ ਅੰਤਿਮ ਵਿਦਾਇਗੀ ਦੇਣੀ ਪੈ ਰਹੀ ਹੈ।” ਲੈਫ਼ਟੀਨੈਂਟ ਗਵਰਨਰ ਡੈਨ ਪੈਟਰਿਕ ਨੇ ਕਿਹਾ ਕਿ ਉਹ ਅੰਤਿਮ ਸੰਸਕਾਰਾਂ ‘ਤੇ ਕੋਈ ਭਾਸ਼ਨ ਨਹੀਂ ਦਿੰਦਾ ਹੈ ਪਰ ਧਾਲੀਵਾਲ ਦਾ ਸੱਚਾ ਅਤੇ ਸੁੱਚਾ ਜੀਵਨ ਉਨ੍ਹਾਂ ਨੂੰ ਕੁਝ ਬੋਲਣ ਲਈ ਮਜਬੂਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 2015 ਤੋਂ ਲੈ ਕੇ ਹੁਣ ਤੱਕ 50 ਪੁਲਿਸ ਕਰਮੀ ਆਪਣਾ ਫਰਜ਼ ਨਿਭਾਉਂਦਿਆਂ ਮਾਰੇ ਗਏ ਹਨ ਅਤੇ ਡਿਪਟੀ ਧਾਲੀਵਾਲ 50ਵਾਂ ਅਧਿਕਾਰੀ ਸੀ। ਉਨ੍ਹਾਂ ਕਿਹਾ ਕਿ ਸੰਦੀਪ ਨੇ ਆਪਣੇ ਥੋੜੇ ਜਿਹੇ ਜੀਵਨ ‘ਚ ਇੰਨਾਂ ਕੁਝ ਕਰ ਦਿਖਾਇਆ ਕਿ ਕੁਝ ਲੋਕ 100 ਸਾਲਾਂ ‘ਚ ਵੀ ਨਹੀਂ ਕਰ ਸਕਦੇ। ਹਿਊਸਟਨ ਦੇ ਮੇਅਰ ਸਿਲਵੈਸਟਰ ਟਰਨਰ ਨੇ ਕਿਹਾ ਕਿ ਉਹ ਸਿੱਖਾਂ ਦਾ ਨੁਮਾਇੰਦਾ ਸੀ ਅਤੇ ਸਾਰੇ ਉਸ ਦਾ ਸਤਿਕਾਰ ਕਰਦੇ ਸਨ। ਨਿਊ ਜਰਸੀ ਦੇ ਅਟਾਰਨੀ ਜਨਰਲ ਗੁਰਬੀਰ ਗਰੇਵਾਲ ਨੇ ਕਿਹਾ ਕਿ ਸੰਦੀਪ ਸਿੰਘ ਧਾਲੀਵਾਲ ਨੇ ਪੂਰੀ ਸਿੱਖ ਕੌਮ ਨੂੰ ਪ੍ਰੇਰਿਤ ਕੀਤਾ ਹੈ। ਸੈਨੇਟਰ ਟੈੱਡ ਕਰੂਜ਼ ਨੇ ਧਾਲੀਵਾਲ ਦੀ ਪਤਨੀ ਅਤੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਧਾਲੀਵਾਲ ਵੱਲੋਂ ਨਿਭਾਈਆਂ ਸੇਵਾਵਾਂ ਅਤੇ ਉਸ ਦੀ ਕੁਰਬਾਨੀ ਲਈ ਅਹਿਸਾਨਮੰਦ ਹਨ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article