PUNJABMAILUSA.COM

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

 Breaking News

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ
October 09
10:21 2019

ਪੰਜਾਬੀ ਭਾਈਚਾਰੇ ਤੋਂ ਇਲਾਵਾ ਹੋਰਨਾਂ ਕੌਮਾਂ ਨੇ ਵੀ ਵੱਧ-ਚੜ੍ਹ ਕੇ ਲਿਆ ਹਿੱਸਾ, ਧਾਲੀਵਾਲ ਨੂੰ ਸ਼ਰਧਾਂਜਲੀਆਂ ਕੀਤੀਆਂ ਗਈਆਂ ਭੇਂਟ
ਸੈਕਰਾਮੈਂਟੋ, 9 ਅਕਤੂਬਰ (ਪੰਜਾਬ ਮੇਲ)- ਪਿਛਲੇ ਦਿਨੀਂ ਹਿਊਸਟਨ ‘ਚ ਡਿਪਟੀ ਸ਼ੈਰਿਫ ਸੰਦੀਪ ਸਿੰਘ ਧਾਲੀਵਾਲ ਨੂੰ ਆਪਣੀ ਡਿਊਟੀ ਦੌਰਾਨ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਗਿਆ ਸੀ। ਇਸ ਘਿਨਾਉਣੀ ਕਾਰਵਾਈ ‘ਤੇ ਪੂਰੇ ਅਮਰੀਕਾ, ਕੈਨੇਡਾ ਵਿਚ ਰੋਸ ਸਮਾਗਮ ਕੀਤੇ ਗਏ ਹਨ। ਇਸੇ ਤਰ੍ਹਾਂ ਐਲਕ ਗਰੋਵ ਸਿਟੀ ਵਿਚ ਵੀ ਕੈਂਡਲ ਲਾਈਟ ਵਿਜ਼ਲ ਦਾ ਆਯੋਜਨ ਕੀਤਾ ਗਿਆ। ਐਲਕ ਗਰੋਵ ਸਿਟੀ ਅਤੇ ਐਲਕ ਗਰੋਵ ਪੁਲਿਸ ਦੇ ਸਹਿਯੋਗ ਨਾਲ ਹੋਏ ਇਸ ਕੈਂਡਲ ਲਾਈਟ ਵਿਜ਼ਲ ਵਿਚ ਪੰਜਾਬੀ ਭਾਈਚਾਰੇ ਤੋਂ ਇਲਾਵਾ ਹੋਰਨਾਂ ਕੌਮਾਂ ਨੇ ਵੀ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਸ਼ਹੀਦ ਸੰਦੀਪ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ।
ਸਮਾਗਮ ਦੇ ਸ਼ੁਰੂ ਵਿਚ ਨੀਲ ਨਈਅਰ ਵੱਲੋਂ ਅਮਰੀਕਾ ਦਾ ਰਾਸ਼ਟਰੀ ਗੀਤ ਗਾਇਆ ਗਿਆ ਅਤੇ ਅਮਰੀਕਾ ਦੇ ਝੰਡੇ ਨੂੰ ਸਲਿਊਟ ਕੀਤਾ ਗਿਆ। ਉਪਰੰਤ ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਤੋਂ ਪਹੁੰਚੇ ਭਾਈ ਹਰਜੀਤਪਾਲ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਭਾਈ ਸਤਿੰਦਰ ਸਿੰਘ ਜੀ ਦੇ ਰਾਗੀ ਜੱਥੇ ਵੱਲੋਂ ”ਦੇਹ ਸਿਵਾ ਬਰੁ ਮੋਹਿ ਇਹੈ ਸੁਭ ਕਰਮਨ ਤੇ ਕਬਹੂੰ ਨ ਟਰੋਂ” ਸ਼ਬਦ ਗਾਇਨ ਕੀਤਾ ਗਿਆ। ਬੁਲਾਰਿਆਂ ਵਿਚ ਐਲਕ ਗਰੋਵ ਸਿਟੀ ਦੇ ਪੁਲਿਸ ਮੁਖੀ ਟਿਮ ਐਲਬਰਾਈਟ, ਮੇਅਰ ਸਟੀਵ ਲੀ, ਮੈਨੀ ਗਰੇਵਾਲ (ਵਾਈਸ ਮੇਅਰ, ਮੋਡੈਸਟੋ ), ਗੁਰਜਤਿੰਦਰ ਸਿੰਘ ਰੰਧਾਵਾ (ਸਲਾਹਕਾਰ ਸੈਕਟਰੀ ਆਫ ਸਟੇਟ, ਕੈਲੀਫੋਰਨੀਆ), ਕੌਂਸਲ ਮੈਂਬਰ ਡੈਰੇਨ ਸਿਊਨ, ਸਟੈਫਨੀ ਨਿਊਨ, ਪਰਗਟ ਸਿੰਘ ਸੰਧੂ (ਕੌਂਸਲ ਮੈਂਬਰ ਗਾਲਟ ਸਿਟੀ), ਪੋਰਸ਼ ਮਿਡਲਟਨ (ਕੌਂਸਲ ਮੈਂਬਰ ਸਿਟਰਸ ਹਾਈਟਸ), ਬੌਬੀ ਸਿੰਘ ਐਲਨ, ਗੁਲਿੰਦਰ ਗਿੱਲ, ਮਹਿੰਦਰ ਸਿੰਘ (ਕਮਿਸ਼ਨਰ), ਸੀ.ਐੱਸ.ਡੀ. ਡਾਇਰੈਕਟਰ ਰਾਡ ਬਰਿਊਰ, ਪਲਾਨਿੰਗ ਕਮਿਸ਼ਨਰ ਕੇਵਿਨ ਸਪੀਸ, ਜੇਲ੍ਹ ਉੱਚ ਅਧਿਕਾਰੀ ਵਿਮਲ ਸਿੰਘ ਚਾਹਲ, ਡਾ. ਪਰਗਟ ਸਿੰਘ ਹੁੰਦਲ, ਸੋਨੂੰ ਹੁੰਦਲ, ਦਲਜੀਤ ਸਿੰਘ ਢਾਂਡਾ, ਧੀਰਾ ਨਿੱਜਰ, ਮਹਿੰਦਰ ਸਿੰਘ ਸੰਧੂ (ਗੁਰਦੁਆਰਾ ਸਾਹਿਬ, ਵੈਸਟ ਸੈਕਰਾਮੈਂਟੋ), ਅੰਮ੍ਰਿਤ ਕੌਰ ਅਟਵਾਲ, ਦਲਜੀਤ ਸਿੰਘ ਸੰਧੂ, ਇੰਦਰਜੀਤ ਕਾਲੀਰਾਏ, ਪੰਮੀ ਮਾਨ, ਹਰਜਿੰਦਰ ਧਾਮੀ, ਸਤਿੰਦਰਪਾਲ ਹੇਅਰ, ਗੁਰਪ੍ਰੀਤ ਸਿੰਘ ਹੰਸਰਾ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ ਅਤੇ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਸਮਾਗਮ ਲਈ ਕੈਲੀਫੋਰਨੀਆ ਦੀ ਲੈਫਟੀਨੈਂਟ ਗਵਰਨਰ ਐਲੀਨੀ ਕੋਨਾਲਕੀਸ ਵੱਲੋਂ ਲਿਖਤੀ ਸ਼ੋਕ ਸੰਦੇਸ਼ ਭੇਜ ਕੇ ਸੰਦੀਪ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਸਮਾਗਮ ਵਿਚ ਹੋਰਨਾਂ ਕੌਮਾਂ ਤੋਂ ਇਲਾਵਾ ਬਹੁਤ ਸਾਰੇ ਦਸਤਾਰਧਾਰੀ ਸਿੱਖ ਪੁਲਿਸ ਅਫਸਰ ਵੀ ਪਹੁੰਚੇ ਹੋਏ ਸਨ। ਇਸ ਸਮਾਗਮ ਨੂੰ ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਵੱਲੋਂ ਸਹਿਯੋਗ ਦਿੱਤਾ ਗਿਆ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਵੈਸਟ ਸੈਕਰਾਮੈਂਟੋ, ਗੁਰਦੁਆਰਾ ਸਾਹਿਬ ਦਸ਼ਮੇਸ਼ ਦਰਬਾਰ, ਗੁਰਦੁਆਰਾ ਸਾਹਿਬ ਐਲਸੀ ਰੋਡ, ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ, ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ, ਚੜ੍ਹਦਾ ਪੰਜਾਬ ਕਲੱਬ ਸੈਕਰਾਮੈਂਟੋ, ਪੰਜਾਬ ਪ੍ਰੋਡਕਸ਼ਨ, ਇੰਡੀਅਨ ਕੇਅਰ ਐਸੋਸੀਏਸ਼ਨ ਫੇਅਰਫੀਲਡ, ਕੋਹਿਨੂਰ ਕਲੱਬ, ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ, ਹਿੰਦੂ ਕਮਿਊਨਿਟੀ ਅਤੇ ਮੁਸਲਿਮ ਕਮਿਊਨਿਟੀ ਆਦਿ ਸੰਸਥਾਵਾਂ ਨੇ ਵੱਧ-ਚੜ੍ਹ ਕੇ ਇਸ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਸੰਦੀਪ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਮੌਕੇ ‘ਤੇ ਅਮਰੀਕੀ ਫੌਜ ‘ਚ ਭਰਤੀ ਹੋ ਕੇ ਅਫਗਾਨਿਸਤਾਨ ਵਿਚ ਸ਼ਹੀਦੀ ਪਾਉਣ ਵਾਲੇ ਮੈਰੀਨ ਗੁਰਪ੍ਰੀਤ ਸਿੰਘ ਨੂੰ ਵੀ ਵਿਸ਼ੇਸ਼ ਤੌਰ ‘ਤੇ ਯਾਦ ਕੀਤਾ ਗਿਆ। ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰ ਵੀ ਇਸ ਮੌਕੇ ਹਾਜ਼ਰ ਸਨ। ਅੰਤ ‘ਚ ਗੁਰਜਤਿੰਦਰ ਸਿੰਘ ਰੰਧਾਵਾ ਨੇ ਸਮੂਹ ਸੰਗਤ ਦਾ ਇਸ ਦੁੱਖ ਦੀ ਘੜੀ ਵਿਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article