PUNJABMAILUSA.COM

ਸੰਯੁਕਤ ਅਰਬ ਅਮੀਰਾਤ ‘ਚ ਮੁਸਲਿਮ ਮਹਿਲਾ ਨੇ ਸੜਕ ਹਾਦਸੇ ‘ਚ ਸਿੱਖ ਟਰੱਕ ਚਾਲਕ ਦੀ ਬਚਾਈ ਜਾਨ

ਸੰਯੁਕਤ ਅਰਬ ਅਮੀਰਾਤ ‘ਚ ਮੁਸਲਿਮ ਮਹਿਲਾ ਨੇ ਸੜਕ ਹਾਦਸੇ ‘ਚ ਸਿੱਖ ਟਰੱਕ ਚਾਲਕ ਦੀ ਬਚਾਈ ਜਾਨ

ਸੰਯੁਕਤ ਅਰਬ ਅਮੀਰਾਤ ‘ਚ ਮੁਸਲਿਮ ਮਹਿਲਾ ਨੇ ਸੜਕ ਹਾਦਸੇ ‘ਚ ਸਿੱਖ ਟਰੱਕ ਚਾਲਕ ਦੀ ਬਚਾਈ ਜਾਨ
October 02
13:50 2017

ਦੁਬਈ, 2 ਅਕਤੂਬਰ (ਪੰਜਾਬ ਮੇਲ)- ਸੰਯੁਕਤ ਅਰਬ ਅਮੀਰਾਤ ‘ਚ ਇਕ ਮੁਸਲਿਮ ਮਹਿਲਾ ਨੇ ਇਕ ਭਾਰਤੀ ਟਰੱਕ ਚਾਲਕ ਦੀ ਜਾਨ ਬਚਾ ਲਈ ਜੋ ਭਿਆਨਕ ਸੜਕ ਹਾਦਸੇ ਤੋਂ ਬਾਅਦ ਅੱਗ ਦੀਆਂ ਲਪਟਾਂ ‘ਚ ਘਿਰ ਗਿਆ ਸੀ। ਇਥੋਂ ਦੀ ਨਿਊਜ਼ ਏਜੰਸੀ ਮੁਤਾਬਕ ਜਵਾਹਰ ਸੈਫ ਅਲ ਕੁਮੈਤੀ (22) ਹਸਪਤਾਲ ‘ਚ ਦਾਖਲ ਆਪਣੇ ਇਕ ਦੋਸਤ ਨੂੰ ਮਿਲ ਕੇ ਪਰਤ ਰਹੀ ਸੀ, ਜਦੋਂ ਉਸ ਨੇ ਰਾਸ ਅਲ-ਖੈਮਾ ‘ਚ ਦੋ ਟਰੱਕਾਂ ‘ਚ ਲੱਗੀ ਅੱਗ ਦੇਖੀ ਅਤੇ ਇਕ ਵਿਅਕਤੀ ਦੇ ਚੀਕਣ ਦੀ ਆਵਾਜ਼ ਸੁਣੀ, ਜੋ ਮਦਦ ਲਈ ਕਿਸੇ ਨੂੰ ਬੁਲਾ ਰਿਹਾ ਸੀ। ਉਸ ਨੇ ਬਹਾਦੁਰੀ ਦਿਖਾਉਂਦੇ ਹੋਏ ਅਬਾਇਆ ਲਿਬਾਸ (ਕੁਝ ਮੁਸਲਿਮ ਔਰਤਾਂ ਵਲੋਂ ਪਹਿਨਿਆ ਜਾਣ ਵਾਲਾ ਲਬਾਦ ਵਰਗਾ ਲਿਬਾਸ) ਨਾਲ ਅੱਗ ਬੁਝਾ ਕੇ ਉਸ ਭਾਰਤੀ ਚਾਲਕ ਨੂੰ ਅੱਗ ‘ਚੋਂ ਬਾਹਰ ਕੱਢ ਲਿਆ। ਖਬਰ ਮੁਤਾਬਕ ਅਲ ਕੁਮੈਤੀ ਨੇ ਕਿਹਾ ਕਿ ਅੱਗ ‘ਚ ਘਿਰੇ ਇਨ੍ਹਾਂ ਦੋਹਾਂ ਟਰੱਕਾਂ ਨੂੰ ਦੇਖ ਕੇ ਉਹ ਹੈਰਾਨ ਰਹਿ ਗਈ ਸੀ। ਉਸ ਨੇ ਅੱਗ ‘ਚ ਫਸੇ ਅਤੇ ਦਰਦ ਨਾਲ ਚੀਕ ਰਹੇ ਵਿਅਕਤੀ ਨੂੰ ਮਦਦ ਮੰਗਦੇ ਹੋਏ ਦੇਖਿਆ। ਪੁਲਿਸ ਨੇ ਜ਼ਖਮੀ ਵਿਅਕਤੀ ਦੀ ਪਛਾਣ ਹਰਕਿਰਤ ਸਿੰਘ ਦੇ ਤੌਰ ‘ਤੇ ਕੀਤੀ ਹੈ। ਅਲ ਕੁਮੈਤੀ ਨੇ ਗੱਡੀ ‘ਚ ਬੈਠੀ ਆਪਣੀ ਦੋਸਤ ਦਾ ਅਬਾਇਆ ਲੈਕੇ ਅੱਗ ਬੁਝਾਈ ਸੀ। ਦੋਹਾਂ ਚਾਲਕ 40 ਤੋਂ 50 ਫੀਸਦੀ ਤੱਕ ਝੁਲਸ ਗਏ ਸਨ। ਦੋਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਰਾਸ ਅਲ ਖੈਮਾ ਪੁਲਿਸ ਦੇ ਐਂਬੂਲੈਂਸ ਅਤੇ ਬਚਾਅ ਵਿਭਾਗ ਦੇ ਮੇਜਰ ਤਾਰਿਕ ਮੁਹੰਮਦ ਅਲ ਸ਼ਰਹਾਨ ਨੇ ਕਿਹਾ ਕਿ ਉਹ ਇਸ ਔਰਤ ਨੂੰ ਉਸ ਦੀ ਬਹਾਦੁਰੀ ਲਈ ਸਨਮਾਨਤ ਕਰਨਗੇ। ਖਬਰ ‘ਚ ਕਿਹਾ ਗਿਆ ਹੈ ਕਿ ਸੰਯੁਕਤ ਅਰਬ ਅਮੀਰਾਤ ‘ਚ ਭਾਰਤ ਦੇ ਡਿਪਲੋਮੈਟ ਨਵਦੀਪ ਸਿੰਘ ਸੂਰੀ ਨੇ ਕਿਹਾ ਹੈ ਕਿ ਆਬੂ ਧਾਬੀ ‘ਚ ਭਾਰਤੀ ਸਫਾਰਤਖਾਨਾ ਵੀ ਅਲ ਕੁਮੈਤੀ ਨੂੰ ਸਨਮਾਨਤ ਕਰੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article