ਸੰਯੁਕਤ ਰਾਸ਼ਟਰ ਮੁਖੀ ਵੱਲੋਂ ਜੀ-20 ਮੁਲਕਾਂ ਨੂੰ ਕਰੋਨਾ ਖ਼ਿਲਾਫ਼ ਇਕਜੁੱਟ ਹੋ ਕੇ ਲੜਨ ਦੀ ਅਪੀਲ

74
Berlin, Germany - November 04: Antonio Guterres, High Commissioner for Refugees of UNHCR, attends a press conference in german foreign office on November 04, 2015 in Berlin, Germany. (Photo by Michael Gottschalk/Photothek via Getty Images)
Share

ਸੰਯੁਕਤ ਰਾਸ਼ਟਰ, 24 ਅਕਤੂਬਰ (ਪੰਜਾਬ ਮੇਲ)-  ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਨੇ ਜੀ-20 ਮੁਲਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਇਕਜੁੱਟ ਹੋ ਕੇ ਕੋਰੋਨਾਵਾਇਰਸ ਦਾ ਸਾਹਮਣਾ ਕਰਨ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਖ਼ਿਲਾਫ਼ ਲੜਾਈ ‘ਚ ਜੀ-20 ਮੁਲਕਾਂ ਦੇ ਇਕੱਠੇ ਨਾ ਹੋਣਾ ਨਿਰਾਸ਼ਾਜਨਕ ਹੈ। ਗੁਟੇਰੇਜ਼ ਨੇ ਕਿਹਾ ਕਿ ਹਰੇਕ ਮੁਲਕ ਆਪਾ ਵਿਰੋਧੀ ਫ਼ੈਸਲੇ ਲੈ ਰਹੇ ਹਨ ਅਤੇ ਵਾਇਰਸ ਪੂਰੀ ਦੁਨੀਆਂ ‘ਚ ਫੈਲ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਕਰੋਨਾ ਦੀ ਦੂਜੀ ਲਹਿਰ ਨਾਲ ਕਈ ਦੇਸ਼ ਪ੍ਰਭਾਵਿਤ ਹੋ ਰਹੇ ਹਨ। ਗੁਟੇਰੇਜ਼ ਨੇ ਕਿਹਾ, ”ਮੈਨੂੰ ਉਮੀਦ ਹੈ ਕਿ ਕੌਮਾਂਤਰੀ ਭਾਈਚਾਰਾ ਸਮਝ ਗਿਆ ਹੋਵੇਗਾ ਕਿ ਕੋਰੋਨਾਵਾਇਰਸ ਖ਼ਿਲਾਫ਼ ਤਾਲਮੇਲ ਬਣਾ ਕੇ ਲੜਨ ਦੀ ਲੋੜ ਹੈ।”


Share