PUNJABMAILUSA.COM

ਸੰਸਦ ਦੇ ਦੋਵੇਂ ਸਦਨਾਂ ਵਿੱਚ ਗੁੰਜਿਆ ਜਾਧਵ ਮੁੱਦਾ

ਸੰਸਦ ਦੇ ਦੋਵੇਂ ਸਦਨਾਂ ਵਿੱਚ ਗੁੰਜਿਆ ਜਾਧਵ ਮੁੱਦਾ

ਸੰਸਦ ਦੇ ਦੋਵੇਂ ਸਦਨਾਂ ਵਿੱਚ ਗੁੰਜਿਆ ਜਾਧਵ ਮੁੱਦਾ
December 28
21:27 2017

ਨਵੀਂ ਦਿੱਲੀ, 28 ਦਸੰਬਰ (ਪੰਜਾਬ ਮੇਲ)- ਭਾਰਤ ਨੇ ਪਾਕਿਸਤਾਨ ਵੱਲੋਂ ਸਾਬਕਾ ਜਲ ਸੈਨਿਕ ਕੁਲਭੂਸ਼ਣ ਜਾਧਵ ਦੀ ਪਤਨੀ ਅਤੇ ਮਾਂ ਨੂੰ ਮੁਲਾਕਾਤ ਦੌਰਾਨ ਵਿਧਵਾ ਵਜੋਂ ਪੇਸ਼ ਕਰਨ ਦੀ ਨਿਖੇਧੀ ਕਰਦਿਆਂ ਇਸਲਾਮਾਬਾਦ ’ਤੇ ਇਸ ਭਾਵੁਕ ਘੜੀ ’ਤੇ ਪ੍ਰਾਪੇਗੰਡਾ ਕਰਨ ਦਾ ਦੋਸ਼ ਲਾਇਆ ਹੈ।
ਸੰਸਦ ਦੇ ਦੋਵੇਂ ਸਦਨਾਂ ਵਿੱਚ ਦਿੱਤੇ ਬਿਆਨ ਵਿੱਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਜਾਧਵ ਦੇ ਪਰਿਵਾਰਕ ਮੈਂਬਰਾਂ ਦੇ ਮਨੁੱਖੀ ਅਧਿਕਾਰਾਂ ਦੀ ਵੱਡੇ ਪੱਧਰ ’ਤੇ ਉਲੰਘਣਾ ਕੀਤੀ ਗਈ। ਉਨ੍ਹਾਂ ਜ਼ਿਕਰ ਕੀਤਾ ਕਿ ਸੁਰੱਖਿਆ ਦਾ ਹਵਾਲਾ ਦੇ ਕੇ ਪਾਕਿਸਤਾਨ ਨੇ ਜਾਧਵ ਦੀ ਮਾਂ ਅਵੰਤੀ ਅਤੇ ਪਤਨੀ ਚੇਤਨਾ ਨੂੰ ਮੰਗਲਸੂਤਰ, ਬਿੰਦੀ, ਚੂੜੀਆਂ ਤੇ ਜੁੱਤੇ ਲਾਹੁਣ ਦੇ ਨਾਲ ਨਾਲ ਪੁਸ਼ਾਕ ਬਦਲਣ ਲਈ ਮਜਬੂਰ ਕੀਤਾ। ਸ੍ਰੀਮਤੀ ਸਵਰਾਜ ਨੇ ਕਿਹਾ, ‘‘ਦੋਵੇਂ ਵਿਆਹੁਤਾ ਔਰਤਾਂ ਨੂੰ ਪੁੱਤਰ ਅਤੇ ਪਤੀ ਸਾਹਮਣੇ ਵਿਧਵਾ ਵਜੋਂ ਪੇਸ਼ ਕੀਤਾ ਗਿਆ। ਇਸ ਤੋਂ ਵੱਡੀ ਸ਼ਰਮਨਾਕ ਗੱਲ ਹੋਰ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਇਸ ਦੀ ਨਿਖੇਧੀ ਲਈ ਸ਼ਬਦ ਨਹੀਂ ਹਨ। ’’ ਇਸ ਤੋਂ ਬਾਅਦ ਮੈਂਬਰਾਂ ਨੇ ਸ਼ੇਮ ਸ਼ੇਮ ਕੀਤੀ ਤੇ ਪਾਕਿਸਤਾਨ ਖ਼ਿਲਾਫ਼ ਨਾਅਰੇ ਲਾਏ।
ਜ਼ਿਕਰਯੋਗ ਹੈ ਕਿ ਜਾਧਵ ਦੀ ਮਾਂ ਅਤੇ ਪਤਨੀ ਨੇ ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਦੀ ਇਮਾਰਤ ਵਿੱਚ ਸੋਮਵਾਰ ਨੂੰ ਵਚਿੱਤਰ ਹਾਲਾਤ ਵਿੱਚ ਉਸ (ਜਾਧਵ) ਨਾਲ ਮੁਲਾਕਾਤ ਕੀਤੀ ਸੀ। ਜਾਧਵ ਨੂੰ ਕੱਚ ਦੀ ਦੀਵਾਰ ਨਾਲ ਦੋਵਾਂ ਤੋਂ ਵੱਖ ਰੱਖਿਆ ਗਿਆ ਸੀ। ਉਨ੍ਹਾਂ ਨੇ ਟੈਲੀਕਾਮ ਰਾਹੀਂ ਗੱਲਬਾਤ ਕੀਤੀ ਸੀ। ਅਵੰਤੀ ਨੂੰ ਆਪਣੀ ਮਾਤ ਭਾਸ਼ਾ ਮਰਾਠੀ ਵਿੱਚ ਬੋਲਣ ਤੋਂ ਵੀ ਵਰਜਿਆ ਗਿਆ ਸੀ। ਚੇਤਨਾ ਦੇ ਜੁੱਤੇ ਜ਼ਬਤ ਕਰ ਲਏ ਗਏ ਸੀ। ਮੰਤਰੀ ਨੇ ਕਿਹਾ ਕਿ ਜਾਧਵ ਦੀ ਮਾਂ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਜਾਧਵ ਦੇ ਸ਼ਬਦ ਪੜ੍ਹਾਏ ਗਏ ਜਾਪ ਰਹੇ ਸੀ। ਇਸ ਨਾਲ ਮਾਹੌਲ ਡਰਾਉਣਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਪਾਕਿਸਤਾਨੀ ਅਧਿਕਾਰੀ ਜੁੱਤਿਆਂ ਵਿੱਚ ਚਿੱਪ, ਕੈਮਰਾ ਅਤੇ ਰਿਕਾਰਡਰ ਹੋਣ ਦੀਆਂ ਗੱਲਾਂ ਕਰ ਰਹੇ ਹਨ। ਇਹ ਬੇਹੂਦਾ ਹੈ ਤੇ ਮਰਿਆਦਾ ਦੇ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਜਾਧਵ ਨਾਲ ਮੁਲਾਕਾਤ ਤੋਂ ਬਾਅਦ ਕਈ ਬੇਨਤੀਆਂ ਦੇ ਬਾਵਜੂਦ ਪਾਕਿਸਤਾਨੀ ਅਧਿਕਾਰੀਆਂ ਨੇ ਉਸ ਦੀ ਪਤਨੀ ਦੇ ਜੁੱਤੇ ਵਾਪਸ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਅਧਿਕਾਰੀਆਂ ਨੂੰ ਕੱਲ੍ਹ ਇਸ ਸਬੰਧੀ ਤੱਥਾਂ ਵਿੱਚ ਤੋੜ ਮਰੋੜ ਕਰਨ ਤੋਂ ਖ਼ਬਰਦਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਦੋਵੇਂ ਹਾਊਸਾਂ ਵਿੱਚ ਮੈਂਬਰਾਂ ਨੇ ਪਾਰਟੀ ਪੱਧਰ ਤੋਂ ਉਪਰ ਉਠਦਿਆਂ ਸਰਕਾਰ ਨੂੰ ਇਸ ਮਾਮਲੇ ਵਿੱਚ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ। ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਨੇ ਕਿਹਾ ,‘‘ਜਾਧਵ ਦੀ ਪਤਨੀ ਅਤੇ ਮਾਂ ਨਾਲ ਕੀਤੀ ਗਈ ਬਦਸਲੂਕੀ, 130 ਕਰੋੜ ਭਾਰਤੀਆਂ ਦੀਆਂ ਪਤਨੀਆਂ ਅਤੇ ਮਾਵਾਂ ਨਾਲ ਬਦਸਲੂਕੀ ਹੈ।’’ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article