PUNJABMAILUSA.COM

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓਢੀ ਦੀ ਕਾਰ ਸੇਵਾ ਆਰੰਭ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓਢੀ ਦੀ ਕਾਰ ਸੇਵਾ ਆਰੰਭ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓਢੀ ਦੀ ਕਾਰ ਸੇਵਾ ਆਰੰਭ
November 28
17:16 2017

ਗਿਆਨੀ ਗੁਰਬਚਨ ਸਿੰਘ, ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਬਾਬਾ ਕਸ਼ਮੀਰ ਸਿੰਘ ਨੇ ਕੀਤੀ ਕਾਰ ਸੇਵਾ ਦੀ ਰਸਮੀ ਸ਼ੁਰੂਆਤ
ਅੰਮ੍ਰਿਤਸਰ, 28 ਨਵੰਬਰ (ਪੰਜਾਬ ਮੇਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਪ੍ਰਵੇਸ਼ ਦੁਆਰ ਵਿਖੇ ਦਰਸ਼ਨੀ ਡਿਓਢੀ ਦੇ ਨਵੀਨੀਕਰਨ ਦੀ ਕਾਰ ਸੇਵਾ ਅੱਜ ਆਰੰਭ ਕਰ ਦਿੱਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਇਸ ਦੀ ਰਸਮੀ ਸ਼ੁਰੂਆਤ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸੇਵਾ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਨੂੰ ਦਿੱਤੀ ਗਈ ਹੈ। ਕਾਰ ਸੇਵਾ ਆਰੰਭ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸ੍ਰੀ ਅਨੰਦ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ।
ਕਾਰ ਸੇਵਾ ਦੀ ਸ਼ੁਰੂਆਤ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦੇ ਨਾਲ-ਨਾਲ ਸਮੁੱਚੀ ਮਾਨਵਤਾ ਲਈ ਸ਼ਰਧਾ ਦੇ ਕੇਂਦਰ ਹਨ ਅਤੇ ਇਥੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦੀ ਦਰਸ਼ਨੀ ਡਿਓਢੀ ਨੂੰ ਨਵਿਆਉਣ ਲਈ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਕਾਰ ਸੇਵਾ ਦਿੱਤੀ ਗਈ ਹੈ ਅਤੇ ਇਸ ਤਹਿਤ ਦਰਸ਼ਨੀ ਡਿਓਢੀ ਦਾ ਨਵਾਂ ਫਰਸ਼ ਲਗਾਉਣ, ਡਿਓਢੀ ਦੀ ਛੱਤ ਹੇਠਾਂ ਮੀਨਾਕਾਰੀ ਕਰਨ ਅਤੇ ਮੁੱਖ ਗੁੰਬਦ ’ਤੇ ਸੋਨਾ ਲਗਾਉਣ ਦਾ ਕਾਰਜ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਗੁੰਬਦਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਨਵੀਂ ਸੀਲਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਹ ਕਾਰ ਸੇਵਾ ਜਲਦ ਮੁਕੰਮਲ ਹੋ ਜਾਵੇਗੀ।
ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖ਼ਸ਼ਿਸ ਸਦਕਾ ਉਨ੍ਹਾਂ ਨੂੰ ਇਹ ਸੇਵਾ ਮਿਲੀ ਹੈ, ਜਿਸ ਨੂੰ ਉਹ ਸੰਗਤਾਂ ਦੇ ਸਹਿਯੋਗ ਨਾਲ ਜਲਦੀ ਹੀ ਸੰਪੰਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸੇਵਾ ਸਮੇਂ ਮਾਹਿਰਾਂ ਦੀ ਮਦਦ ਲਈ ਜਾਵੇਗੀ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ ਤੇ ਭਾਈ ਰਾਮ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਰਜਿੰਦਰ ਸਿੰਘ ਮਹਿਤਾ, ਜਥੇ: ਬਾਵਾ ਸਿੰਘ ਗੁਮਾਨਪੁਰਾ, ਸ. ਹਰਜਾਪ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਸੇਵਕ ਸਿੰਘ ਜਵਾਹਰਕੇ, ਸ. ਅਜਾਇਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਮਨਾਵਾਂ, ਸ. ਮਹਿੰਦਰ ਸਿੰਘ ਆਹਲੀ, ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਿਜੈ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸ. ਸੁਲੱਖਣ ਸਿੰਘ ਤੇ ਸ. ਗੁਰਿੰਦਰ ਸਿੰਘ ਮੈਨੇਜਰ, ਸ. ਸੇਵਾ ਸਿੰਘ ਜੱਲੀ, ਰਾਣਾ ਪਲਵਿੰਦਰ ਸਿੰਘ, ਸ. ਗੁਰਦੀਪ ਸਿੰਘ ਟਾਈਲਾ ਵਾਲੇ, ਸ. ਗੁਰਪ੍ਰਤਾਪ ਸਿੰਘ ਟਿੱਕਾ ਸ਼ਹਿਰੀ ਪ੍ਰਧਾਨ, ਸ. ਮਾਲਕ ਸਿੰਘ ਸੰਧੂ, ਸ. ਕੁਲਦੀਪ ਸਿੰਘ ਪੰਡੋਰੀ, ਸ. ਰਾਮ ਸਿੰਘ ਸਾਬਕਾ ਮੀਤ ਸਕੱਤਰ, ਬਾਬਾ ਹਰਭਜਨ ਸਿੰਘ ਭਲਵਾਨ, ਬਾਬਾ ਸੋਹਣ ਸਿੰਘ ਬੀੜ ਸਾਹਿਬ ਵਾਲੇ, ਸੰਤ ਜਸਪਾਲ ਸਿੰਘ ਨਿਰਮਲ ਕੁਟੀਆ ਜੋਹਲਾਂ, ਬਾਬਾ ਫ਼ਤਹਿ ਸਿੰਘ, ਬਾਬਾ ਗੁਰਪਿੰਦਰ ਸਿੰਘ ਸਤਲਾਣੀ ਸਾਹਿਬ ਵਾਲੇ, ਬਾਬਾ ਪ੍ਰੇਮ ਸਿੰਘ, ਮਹੰਤ ਗੋਪਾਲ ਸਿੰਘ ਕੁਠਾਰੀ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਗੁਰਨਾਮ ਸਿੰਘ, ਬਾਬਾ ਮੇਜਰ ਸਿੰਘ ਵਾਂ, ਸੰਤ ਬਾਬਾ ਗੁਰਦੇਵ ਸਿੰਘ ਕੂਲੀ ਵਾਲੇ, ਭਾਈ ਅਮਰੀਕ ਸਿੰਘ, ਬਾਬਾ ਨਾਹਰ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓਢੀ ਦੀ ਕਾਰ ਸੇਵਾ ਆਰੰਭ ਕਰਨ ਸਮੇਂ ਗਿਆਨੀ ਗੁਰਬਚਨ ਸਿੰਘ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਹੋਰ।

About Author

Punjab Mail USA

Punjab Mail USA

Related Articles

ads

Latest Category Posts

    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article
    ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

Read Full Article
    ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

Read Full Article
    ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

Read Full Article
    ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

Read Full Article
    ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

Read Full Article
    ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

Read Full Article
    ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

Read Full Article
    ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

Read Full Article